ਸੰਗਰੂਰ 5 ਅਪ੍ਰੈਲ (ਹਰਿੰਦਰਪਾਲ ਸਿੰਘ ਖਾਲਸਾ)-ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ. ਸੁਖਦੇਵ ਸਿੰਘ ਢੀਂਡਸਾ ਨੇ ਅੱਜ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਰਿਟਰਨਿੰਗ ਅਧਿਕਾਰ ਦਫਤਰ ਵਿਖੇ ਜਾ ਕੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ, ਬੀਬੀ ਹਰਜੀਤ ਕੌਰ ਢੀਂਡਸਾ, ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੀਬੀ ਗਗਨਦੀਪ ਕੌਰ ਢੀਂਡਸਾ, ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਸੰਤ ਬਲਵੀਰ ਸਿੰਘ ਘੁੰਨਸ ਤੇ ਬੀਬੀ ਫਰਜ਼ਾਨਾ ਆਲਮ ਤੋਂ ਇਲਾਵਾ ਹਲਕਾ ਇੰਚਾਰਜ਼ ਦਰਬਾਰਾ ਸਿੰਘ ਗੁਰੂ, ਸੁਖਵੰਤ ਸਿੰਘ ਸਰਾਓ, ਭਾਈ ਗੋਬਿੰਦ ਸਿੰਘ ਲੌੰਗੋਵਾਲ, ਭਾਜਪਾ ਦੇ ਸੂਬਾ ਸਕੱਤਰ ਜਤਿੰਦਰ ਕਾਲੜਾ, ਜੋਗੀ ਰਾਮ ਸਾਹਨੀ ਤੋਂ
ਇਲਾਵਾ ਹੋਰ ਸ਼੍ਰੋਮਣੀ ਕਮੇਟੀ ਮੈਂਬਰ, ਅਕਾਲੀ-ਭਾਜਪਾ ਦੇ ਸਰਗਰਮ ਆਗੂ ਤੇ ਵਰਕਰਾਂ ਤੋਂ ਇਲਾਵਾ ਢੀਂਡਸਾ ਪਰਿਵਾਰ ਦੇ ਹੋਰ ਮੈਂਬਰ ਮੌਜੂਦ ਸੀ। ਕਾਗਜ਼ ਭਰਨ ਮੌਕੇ ਸ. ਢੀਂਡਸਾ ਦੇ ਚਿਹਰੇ ਤੇ ਪੂਰਾ ਜਲਾਲ ਸੀ ਤੇ ਪੂਰਾ ਉਤਸ਼ਾਹ ਦੇਖਦੇ ਹੀ ਬਣਦਾ ਸੀ। ਇਸ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸ. ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਅੰਦਰ ਭਾਈਚਾਰਕ ਸਾਂਝ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਈ ਹੈ ਤੇ ਸੂਬੇ ਹਰ ਖੇਤਰ ਅੰਦਰ ਤਰੱਕੀ ਕੀਤੀ ਹੈ। ਸੂਬਾ ਸਰਕਾਰ ਨੇ ਆਪਣੇ ਵਸੀਲਿਆਂ ਦੇ ਦਮ ’ਤੇ ਪੰਜਾਬ ਨੂੰ ਤਰੱਕੀ ਦੀਆਂ ਮੰਜਲਾਂ ਵੱਲ ਤੋਰਿਆ ਹੈ। ਜਦਕਿ ਕੇਂਦਰ ਵਿਚਲੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਗੈਰ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਨੂੰ ਉਨ•ਾਂ ਦੇ ਬਣਦੇ ਹੱਕ ਦੇਣ ਦੀ ਬਜਾਏ, ਹਮੇਸ਼ਾਂ ਪਿੱਛੇ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਹਨ। ਉਨ•ਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਸਮੁੱਚੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ। ਚੋਣ ਮੁਹਿੰਮ ਦੌਰਾਨ ਉਨ•ਾਂ ਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ।