Thursday , 23 May 2019
Breaking News
You are here: Home » Editororial Page » ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ:ਬਾਬਾ ਬਲਬੀਰ ਸਿੰਘ ਨਿਹੰਗ ਮੁਖੀ

ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ:ਬਾਬਾ ਬਲਬੀਰ ਸਿੰਘ ਨਿਹੰਗ ਮੁਖੀ

ਅੰਮ੍ਰਿਤਸਰ- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਇਥੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਸ਼ਹੀਦ ਵਿਖੇ ਉਨ੍ਹਾਂ ਦੀ 196ਵੀਂ ਸਾਲਾਨਾ ਬਰਸੀ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਫੂਲਾ ਸਿੰਘ ਨਿਹੰਗ ਦੀ ਦੂਸਰੀ ਸ਼ਹੀਦੀ ਸ਼ਤਾਬਦੀ 2023 ਵਿਚ ਖਾਲਸਾਈ ਜਾਹੋ ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਆਖਿਆ ਕਿ ਅਕਾਲੀ ਬਾਬਾ ਫੂਲਾ ਸਿੰਘ ਕੌਮ ਦੇ ਮਹਾਨ ਜਰਨੈਲ ਸਨ ਜਿਨ੍ਹਾਂ ਨੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੁਲੰਦੀ ਲਈ ਅਹਿਮ ਯੋਗਦਾਨ ਪਾਉਂਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਸ ਮਹਾਨ ਯੋਧੇ ਦੀ ਯਾਦ ਵਿਚ ਸਥਾਨਕ ਗੁਰਦੁਆਰਾ ਬੁਰਜ ਸਾਹਿਬ ਵਿਖੇ ਸਮੁੱਚੀਆ ਨਿਹੰਗ ਸਿੰਘ ਜਥੇਬੰਧੀਆਂ ਤੇ ਸਿੱਖ ਸੰਸਥਾਵਾਂ ਦੇ ਸਾਂਝੇ ਉਦਮ ਉਨ੍ਹਾਂ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸੇ ਦੇ ਮੱਦੇਨਜ਼ਰ ਸਾਰਾ ਸਾਲ ਵਿਸ਼ੇਸ਼ ਗੁਰਮਤਿ ਸਮਾਗਮ ਚਲਾਏ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਬੁੱਢਾ ਦਲ ਦੀ ਅਗਵਾਈ ਵਿਚ ਨਿਹੰਗ ਸਿੰਘ ਦਲਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਇੱਕ ਵਿਸ਼ਾਲ ਨਗਰ ਕੀਤਰਨ ਵੀ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਬੁੱਢਾ ਦਲ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਂਮਾਂਤਰੀ ਪੱਧਰ ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਦਲ ਪੰਥ ਵੱਲੋਂ ਆਪਣੇ ਤੌਰ ’ਤੇ ਵੀ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਜਿਥੇ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਵਾਤਾਵਰਣ ਦੀ ਸਾਂਭ ਸੰਭਾਲ ਲਈ ਉਚੇਚੇ ਯਤਨ ਕਰਨ ਦੀ ਵੀ ਅਪੀਲ ਕੀਤੀ। ਇਸੇ ਦੌਰਾਨ ਉਨ੍ਹਾਂ ਸੰਮਤ ਨਾਨਕਸ਼ਾਹੀ 551 ਦੀ ਆਮਦ ਤੇ ਸੰਗਤ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਸੁਖਜਿੰਦਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਵੱਸਣ ਸਿੰਘ ਮੁੱਖ ਬੁਲਾਰਾ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਚਰਨਜੀਤ ਸਿੰਘ ਜੱਸੋਵਾਲ, ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਦਲ ਦੇ ਮੁੱਖ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਈਆ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਸਮੇਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਬਾਬਾ ਬਲਬੀਰ ਸਿੰਗ ਨੇ ਗੁਰੁ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਭਾਈ ਨਿਰਮਲ ਸਿੰਘ ਬਟਾਲੇ ਵਾਲੇ, ਭਾਈ ਵਿਕਰਮਜੀਤ ਸਿੰਘ ਹਜੂਰੀ ਰਾਗੀ, ਭਾਈ ਇਕਬਾਲ ਸਿੰਘ ਮੀਰਾਂਕੋਟ, ਭਾਈ ਭਗਵਾਨ ਸਿੰਘ ਜੌਹਲ ਆਦਿ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਮਗਰੋਂ ਬਾਬਾ ਬਲਬੀਰ ਸਿੰਘ ਨੇ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵੱਡੀ ਗਿਣਤੀ ਵਿਚ ਬੂਟੇ ਲਗਾਏ ਅਤੇ ਸਮੂਹ ਨਿਹੰਗ ਸਿੰਘ ਛਾਉਣੀਆਂ ਵਿਚ ਇਹ ਵਾਤਾਵਰਣ ਲਹਿਰ ਪ੍ਰਫੁੱਲਿਤ ਕਰਨ ਲਈ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਬਾਬਾ ਨਾਹਰ ਸਿੰਘ ਸਾਧ, ਬਾਬਾ ਗੱਜਣ ਸਿੰਘ ਮੁੱਖੀ ਤਰਨਾ ਦਲ ਬਾਬਾ ਬਕਾਲਾ, ਸ. ਬਿਜੈ ਸਿੰਘ ਬਾਦੀਆਂ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਤਰਲੋਕ ਸਿੰਘ, ਬਾਬਾ ਤਰਸੇਮ ਸਿੰਘ ਮਹਿਤਾ, ਬਾਬਾ ਕਸ਼ਮੀਰ ਸਿੰਘ ਭੁਰੀ ਵਾਲਿਆਂ ਵੱਲੋਂ ਬਾਬਾ ਅਵਤਾਰ ਸਿੰਘ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਮੋਹਣ ਸਿੰਘ, ਬਾਬਾ ਭਗਤ ਸਿੰਘ ਬੁਰਜ ਅਕਾਲੀ ਫੂਲਾ ਸਿੰਘ, ਭਾਈ ਬਲਦੇਵ ਸਿੰਘ ਨਿੰਮੜਵਿੰਡ, ਭਾਈ ਗੁਰਵਿੰਦਰ ਸਿੰਘ ਰਿੰਕੂ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲਾਡੀ ਅਨੰਦਪੁਰ ਸਾਹਿਬ ਵਾਲੇ ਆਦਿ ਮੌਜੂਦ ਸਨ।
– ਦਿਲਜੀਤ ਸਿੰਘ ਬੇਦੀ

Comments are closed.

COMING SOON .....


Scroll To Top
11