Saturday , 30 May 2020
Breaking News
You are here: Home » Religion » ਅਕਾਲੀ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਈ ਜਾਵੇਗੀ : ਬਾਬਾ ਬਲਬੀਰ ਸਿੰਘ

ਅਕਾਲੀ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਈ ਜਾਵੇਗੀ : ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 6 ਨਵੰਬਰ-ਨਿਧੱੜਕ ਸੁਰਬੀਰ ਯੋਧੇ ਗੁਰਮਤਿ ਪਰੰਪਰਾਵਾਂ ਨੂੰ ਪ੍ਰਣਾਏ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਵਜੋਂ ਅਗਵਾਈ ਦੇਣ ਵਾਲੇ ਮਹਾਨ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ।ਇਹ ਵਿਚਾਰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਇੱਕ ਮੰਟਿੰਗ ਕਰਨ ਉਪਰੰਤ ਸਾਂਝੇ ਕੀਤੇ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਗੋਬਿੰਦ ਸਿੰਘ ਲੌਗੋਂਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਮੇਰੀ ਸਾਂਝੇ ਤੌਰ ਤੇ ਗੱਲਬਾਤ ਹੋਈ ਹੈ।ਸਿੰਘ ਸਾਹਿਬ ਬਾਬਾ ਫੂਲਾ ਸਿੰਘ ਜੀ ਅਕਾਲੀ ਜੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ 2023 ਵਿੱਚ ਆ ਰਹੀ ਹੈ।ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀਆਂ, ਸਮੂਹ ਸਿੱਖ ਸੰਸਥਾਵਾਂ ਅਤੇ ਸਭਾ ਸੁਸਾਇਟੀਆਂ ਨਾਲ ਗੁਰਮਤਾ ਕਰ ਕੇ ਅਕਾਲੀ ਜੀ ਦੀ ਸ਼ਤਾਬਦੀ ਸਮਾਗਮਾਂ ਲਈ ਹੁਣ ਤੋਂ ਹੀ ਰੂਪ ਰੇਖਾ ਵਿਉਂਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ 2020 ਵਿੱਚ ਸ਼੍ਰੋਮਣੀ ਕਮੇਟੀ ਵਲੋਂ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਖਾਲਸਾ ਪੰਥ ਬੁੱਢਾ ਦਲ ਤੇ ਬਾਕੀ ਸਮੂਹ ਨਿਹੰਗ ਸਿੰਘ ਦਲ ਪੰਥ ਪੂਰਨ ਤੌਰ ਤੇ ਸਹਿਯੋਗ ਕਰਨਗੇ।ਉਨ੍ਹਾਂ ਕਿਹਾ ਕਿ ਕੌਮ ਦੇਸ਼ ਤੋਂ ਕੁਰਬਾਨ ਹੋ ਜਾਣ ਵਾਲੇ ਕੌਮੀ ਆਗੂਆਂ ਦੇ ਦਿਨ ਦਿਹਾੜਿਆਂ ਨੂੰ ਯਾਦਗਾਰੀ ਬਨਾਉਣ ਲਈ ਗੁਰਮਤਿ ਸਮਾਗਮ ਤੇ ਉਨ੍ਹਾਂ ਪ੍ਰਤੀ ਸੂਚਨਾ ਜਾਣਕਾਰੀ ਵੱਡੇ ਪੱਧਰ ਤੇ ਜਨ ਸਧਾਰਣ ਤੀਕ ਪਹੁੰਚਾਉਣ ਲਈ ਪੂਰੇ ਉਪਰਾਲੇ ਕੀਤੇ ਜਾਣਗੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਇਤਿਹਾਸ ਤੋਂ ਜਾਣੂੰ ਹੋ ਸਕਣ।ਮੀਟਿੰਗ ਸਮੇਂ ਸ੍ਰ. ਦਿਲਜੀਤ ਸਿੰਘ ਬੇਦੀ ਅਤੇ ਸ੍ਰ. ਦਰਸ਼ਨ ਸਿੰਘ ਪੀ.ਏ. ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11