Tuesday , 21 January 2020
Breaking News
You are here: Home » PUNJAB NEWS » ਅਕਾਲੀ ਵਰਕਰ ਤੇ ਆਗੂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਘਰ ਘਰ ਤੱਕ ਪਹੁੰਚਾਉਣ : ਰਾਜੂ ਖੰਨਾ

ਅਕਾਲੀ ਵਰਕਰ ਤੇ ਆਗੂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਘਰ ਘਰ ਤੱਕ ਪਹੁੰਚਾਉਣ : ਰਾਜੂ ਖੰਨਾ

ਅਮਲੋਹ, 3 ਦਸੰਬਰ (ਰਣਜੀਤ ਸਿੰਘ ਘੁੰਮਣ)- ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਹਲਕੇ ਅੰਦਰ ਕੀਤੀਆਂ ਜਾ ਰਹੀਆਂ ਵਧੀਕੀਆਂ ਤੇ ਲੋੜਵੰਦਾ ਲਈ ਪਿਛਲ਼ੀ ਸਰਕਾਰ ਵੱਲੋਂ ਚਲਾਈਆਂ ਲੋਕ ਭਲਾਈ ਯੋਜਨਾਵਾਂ ਜਿਹਨਾਂ ਨੂੰ ਕੈਪਟਨ ਸਰਕਾਰ ਨੇ ਆਉਣ ਸਾਰ ਬੰਦ ਕਰ ਦਿੱਤਾ ਸੀ, ਨੂੰ ਅਕਾਲੀ ਵਰਕਰ ਤੇ ਆਗੂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਘਰ ਘਰ ਤੱਕ ਪਹੁੰਚਾਉਣ ਤਾਂ ਜੋ ਆਮ ਲੋਕਾਂ ਨੂੰ ਕਾਂਗਰਸ ਦੀ ਲੋਕ ਮਾਰੂ ਨੀਤੀ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰੰਨਾ ਨੇ ਅੱਜ ਪਾਰਟੀ ਦਫਤਰ ਅਮਲੋਹ ਵਿਖੇ ਹਲਕੇ ਦੇ ਲੋਕਾਂ ਦੀਆਂ ਸਮਸਿਆਵਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਰਾਜੂ ਖੰਨਾ ਨੇ ਕਿਹਾ ਕਿ ਜਿੱਥੇ ਅੱਜ ਕਾਂਗਰਸ ਸਰਕਾਰ ਵੱਲੋਂ ਆਟਾ ਦਾਲ ਯੋਜਨਾ ਦੇ ਕਾਰਡ ਪੱਖਪਾਤੀ ਰਵਈਏ ਨਾਲ ਬਣਾ ਜਾ ਰਹੇ ਹਨ ਉੱਥੇ ਲੋੜਵੰਦਾਂ ਨੂੰ ਨਾ ਤਾਂ 51 ਹਜਾਰ ਰੁਪਏ ਸ਼ਗਨ ਸਕੀਮ ਮਿਲ ਰਹੀ ਹੈ ਨਾ ਹੀ ਸਹੀ ਸਮੇਂ ਤੇ ਬਜੁਰਗਾਂ ਨੂੰ ਪੈਨਸ਼ਨ ਤੇ ਨਾ ਹੀ ਐਸ ਸੀ ਭਾਈਚਾਰੇ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵਜੀਫਾ ਜਾਂ ਸਕਾਲਰਸ਼ਿਪ। ਇਸ ਤੋਂ ਇਲਾਵਾ ਚੋਣਾਂ ਸਮੇਂ ਨੌਜਵਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਘਰ ਘਰ ਨੌਕਰੀ ਤੇ 2500 ਰੁਪਏ ਬੇਰੁਜਗਾਰੀ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ। ਜੇਕਰ ਪੰਜਾਬ ਵਿੱਚ ਨਸ਼ਿਆ ਦੀ ਗੱਲ ਕੀਤੀ ਜਾਵੇ ਤਾਂ ਹਰ ਰੋਜ ਹੀ ਪੰਜਾਬ ਅੰਦਰ ਨਸ਼ੇ ਕਾਰਨ 2 ਦਰਜਨ ਦੇ ਕਰੀਬ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਜਦੋਂਕਿ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਇੱਕ ਹਫਤੇ ਵਿੱਚ ਨਸ਼ਾ ਬੰਦ ਕਰਨ ਦੀ ਗੱਲ ਕਰਦੇ ਸਨ। ਜੇਕਰ ਕਾਂਗਰਸ ਸਰਕਾਰ ਦੇ ਕਰਜਾ ਮੁਆਫੀ ਦੀ ਗੱਲ ਕੀਤੀ ਜਾਵੇ ਤਾਂ ਕਿਸਾਨੀ ਦੀ ਖੂਦਕੁਸ਼ੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਸਰਕਾਰ ਦਾ ਕੋਈ ਵੀ ਅਜਿਹਾ ਸਰਕਾਰੀ ਵਿਭਾਗ ਨਹੀਂ ਜਿਹੜਾ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਨਾ ਕਰ ਰਿਹਾ ਹੋਵੇ। ਜੇਕਰ ਜਲ ਸਪਲਾਈ ਵਿਭਾਗ ਦੇ ਮੋਟੀਵੇਟਰਾਂ ਦੀ ਗੱਲ ਕੀਤੀ ਜਾਵੇ ਉਹ ਪਿਛਲੇ ਕਈ ਮਹੀਨਿਆਂ ਤੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈਕੇ ਪਾਣੀ ਵਾਲੀਆਂ ਟੈਂਕੀਆਂ ਉੱਪਰ ਚੜ ਰਹੇ ਹਨਉਥੇ ਉਹਨਾਂ ਦਾ ਧਰਨਾ ਵੀ ਕੈਪਟਨ ਸਰਕਾਰ ਖਿਲਾਫ ਲਗਾਤਾਰ ਜਾਰੀ ਹੈ ਪਰ ਸਰਕਾਰ ਵੱਲੋਂ ਇਹਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਮੂਕ ਦਰਸ਼ਕ ਬਣਕੇ ਸਰਕਾਰ ਅਤੇ ਪ੍ਰਸ਼ਾਸਨ ਅਧਿਕਾਰੀ ਦੇਖ ਰਹੇ ਹਨ ਜੋ ਕਿ ਪੰਜਾਬ ਦੇ ਸਮੁੱਚੇ ਮੁਲਾਜਿਮਾਂ ਨਾਲ ਸਰਾਸਰ ਸਰਕਾਰ ਦਾ ਧੱਕਾ ਹੈ। ਉਹਨਾਂ ਸੂਬੇ ਦੇ ਸਮੂਹ ਵਰਗਾਂ ਅਤੇ ਮੁਲਾਜਿਮ ਜੱਥੇ ਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਇੱਕ ਜੁੱਟ ਹੋਕੇ ਸਾਥ ਦੇਣ ਤਾਂ ਜੋ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਹੋ ਸਕੇ ਤੇ ਹਰ ਵਰਗ ਦੀ ਸਮੱਸਿਆਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। ਇਸ ਮੌਕੇ ਤੇ ਉਹਨਾਂ ਨਾਲ ਮੁਲਾਜਿਮ ਵਿੰਗ ਦੇ ਸੂਬਾ ਪ੍ਰਧਾਨ ਜੱਥੇ ਕਰਮਜੀਤ ਸਿੰਘ ਭਗੜਾਣਾ, ਜੱਥੇ ਜਰਨੈਲ਼ ਸਿੰਘ ਮਾਜਰੀ, ਜੱਥੇ ਹਰਬੰਸ ਸਿੰਘ ਬਡਾਲੀ, ਜੱਥੇ ਗੁਰਬਖਸ਼ ਸਿੰਘ ਬੈਣਾ, ਗੁਰਦੀਪ ਸਿੰਘ ਮੰਡੋਫਲ, ਚੋਬਰ ਸਿੰਘ ਕੁੰਭ, ਜੱਥੇ ਅਵਤਾਰ ਸਿੰਘ ਸਲਾਣਾ, ਸ਼ਮਸ਼ੇਰ ਸਿੰਘ ਸਲਾਣਾ, ਪੰਜਾਬ ਸਿੰਘ, ਧਰਮਪਾਲ ਭੜੀ ਪੀਏ ਰਾਜੂ ਖੰਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਹਾਜਰ ਸਨ।

Comments are closed.

COMING SOON .....


Scroll To Top
11