Friday , 23 August 2019
Breaking News
You are here: Home » BUSINESS NEWS » ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੀ ਆਵਾਜ਼ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ : ਪਰਮਿੰਦਰ ਸਿੰਘ ਢੀਂਡਸਾ

ਚੀਮਾ ਮੰਡੀ, 11 ਫਰਵਰੀ (ਚਹਿਲ)- ਪਟਿਆਲਾ ਵਿਖੇ ਕੈਪਟਨ ਦੇ ਇਸ਼ਾਰੇ ’ਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਿਸ ਵੱਲੋਂ ਕੀਤਾ ਲਾਠੀਚਾਰਜ ਇਕ ਨਿੰਦਣਯੋਗ ਕਾਰਵਾਈ ਹੈ ਕਿਉਕਿ ਹੱਕ ਮੰਗਦੇ ਕਿਸੇ ਵੀ ਵਿਅਕਤੀ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਨਹੀ ਦਬਾਇਆ ਜਾ ਸਕਦਾ।ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਆਹ ਪ੍ਰੋਗਰਾਮ ’ਚ ਸ਼ਾਮਲ ਹੋਣ ਸਮੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡੀ.ਏ. ਦੀਆਂ 4 ਕਿਸਤਾਂ ਦੀ 4 ਹਜ਼ਾਰ ਕਰੋੜ ਦੀ ਰਾਸ਼ੀ ਜਾਰੀ ਨਹੀ ਕਰ ਰਹੀ ਅਤੇ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਧੋਖਾ ਦੇ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਰਮਚਾਰੀਆਂ ਦਾ 22 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਤੁਰੰਤ ਜਾਰੀ ਕਰੇ ਅਤੇ ਛੇਵੇ ਤਨਖਾਹ ਕਮਿਸ਼ਨ ਦੀ ਰਿਪੋਰਟ ਵੀ ਜਾਰੀ ਕਰੇ । ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ 27 ਹਜ਼ਾਰ ਕਰਮਚਾਰੀਆਂ ਨੂੰ ਤੁਰੰਤ ਪੱਕੇ ਨਹੀ ਕਰਦੀ ਤਾਂ ਸ਼੍ਰੋਮਣੀ ਅਕਾਲੀ ਦਲ ਵਲੋ ਸੁੱਤੀ ਹੋਈ ਕਾਂਗਰਸ ਸਰਕਾਰ ਨੂੰ ਮਜ਼ਬੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਜਥੇ. ਤੇਜਾ ਸਿੰਘ ਕਮਾਲਪੁਰ, ਜਥੇਦਾਰ ਹਰਦੇਵ ਸਿੰਘ ਰੋਗਲਾ,ਜਥੇਦਾਰ ਗੁਰਲਾਲ ਸਿੰਘ ਫਤਹਿਗੜ੍ਹ, (ਦੋਵੇ ਮੈਬਰ ਸ਼੍ਰੋਮਣੀ ਕਮੇਟੀ), ਜਥੇਦਾਰ ਦਰਸ਼ਨ ਸਿੰਘ ਢੀਡਸਾ ਫਲੇੜਾ, ਜਥੇਦਾਰ ਦਲਵੀਰ ਸਿੰਘ ਹਰਿਆਊ, ਜਥੇਦਾਰ ਬਲਵੀਰ ਸਿੰਘ ਮੱਲ੍ਹੀ ਰੱਤਾਖੇੜਾ, ਡਾ. ਨਰਿੰਦਰ ਸਿੰਘ ਡਸਕਾ, ਨਵਜੋਤ ਸਿੰਘ ਜੋਤੀ ਵਿਰਕ ਰੱਤਾਖੇੜਾ, ਅਰਜਿੰਦਰ ਸਿੰਘ ਬਿੱਟੂ ਡਸਕਾ, ਕੁਲਦੀਪ ਸਿੰਘ ਹੰਝਰਾ ਹਰਿਆਊ ਸਾਬਕਾ ਸਰਪੰਚ), ਧਰਮਜੀਤ ਸਿੰਘ ਧਰਮੂ ਸੰਗਤਪੁਰਾ, ਭਾਈ ਜਗਮੇਲ ਸਿੰਘ ਛਾਜਲਾ, ਮਾਸਟਰ ਗੁਰਮੀਤ ਸਿੰਘ ਡਸਕਾ, ਜਗਸੀਰ ਸਿੰਘ ਜੱਗਾ ਫਤਹਿਗੜ੍ਹ ਅਤੇ ਨੰਬਰਦਾਰ ਸੁਰਿੰਦਰ ਸਿੰਘ ਆਦਿ ਤੋ ਇਲਾਵਾ ਹੋਰ ਪਾਰਟੀ ਵਰਕਰ ਮੌਜੂਦ ਸਨ।

Comments are closed.

COMING SOON .....


Scroll To Top
11