Sunday , 19 January 2020
Breaking News
You are here: Home » BUSINESS NEWS » ਅਧੂਰੇ ਵਿਕਾਸ ਕਾਰਜ ਤਹਿ ਸਮੇਂ ਅਨੁਸਾਰ ਕੀਤੇ ਜਾਣ ਮੁਕੰਮਲ : ਬੀ.ਸ੍ਰੀਨਿਵਾਸਨ

ਅਧੂਰੇ ਵਿਕਾਸ ਕਾਰਜ ਤਹਿ ਸਮੇਂ ਅਨੁਸਾਰ ਕੀਤੇ ਜਾਣ ਮੁਕੰਮਲ : ਬੀ.ਸ੍ਰੀਨਿਵਾਸਨ

ਬਠਿੰਡਾ, 13 ਦਸੰਬਰ (ਗੁਰਮੀਤ ਸੇਮਾ)- ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਵਲੋਂ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ, ਰਿਕਵਰੀ ਕੇਸਾਂ, ਪੈਂਡਿੰਗ ਕੰਮਾਂ ਤੋਂ ਇਲਾਵਾ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ। ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਦੇਣ, ਚੱਲ ਰਹੇ ਅਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਤਹਿ ਸਮੇਂ ਅਨੁਸਾਰ ਪੂਰੇ ਕਰਨ ਦੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਲੰਬੇ ਸਮੇਂ ਤੋਂ ਬਕਾਇਆ ਰਿਕਵਰੀ ਦੀ ਵਸੂਲੀ ‘ਚ ਕਿਸੇ ਤਰ੍ਹਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਐਸ.ਸੀ. ਕਾਰਪੋਰੇਸ਼ਨ ਨਾਲ ਸਬੰਧਤ ਕਰਜ਼ਾ ਕੇਸਾਂ ਦੀ ਰਿਕਵਰੀ ਸਬੰਧੀ ਅਧਿਕਾਰੀਆਂ ਨੂੰ ਇਹ ਖ਼ਾਸ ਹਦਾਇਤ ਕੀਤੀ ਕਿ ਸਬੰਧਤ ਕੇਸਾਂ ਦੀ ਪੂਰੀ ਤਰ੍ਹਾਂ ਡੂੰਘਾਈ ਨਾਲ ਜਾਂਚ-ਪੜਤਾਲ ਕੀਤੀ ਜਾਵੇ। ਜੇਕਰ ਉਨ੍ਹਾਂ ਨੂੰ ਪੜਤਾਲ ਦੌਰਾਨ ਕੋਈ ਕੇਸ ਅਜਿਹਾ ਲਗਦਾ ਹੈ ਕਿ ਸਬੰਧਤ ਵਿਅਕਤੀ ਕਰਜ਼ਾ ਮੋੜਨ ਤੋਂ ਪੂਰੀ ਤਰ੍ਹਾਂ ਅਸਮਰਥ ਹੈ ਤਾਂ ਉਸ ਦੇ ਕੇਸ ਨੂੰ ਵਿਚਾਰਨ ਹਿਤ ਮੁੱਖ ਦਫ਼ਤਰ ਨੂੰ ਭੇਜਿਆ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਾਰੇ ਉਪ ਮੰਡਲ ਮੈਜਿਸਟ੍ਰੇਟਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਬੰਧਤ ਲੰਬਿਤ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਇਤਰਾਜ਼, ਤਕਸੀਮ, ਟ੍ਰਾਂਸਫ਼ਰ ਕੇਸਾਂ, ਝਗੜੇ ਵਾਲੇ ਅਤੇ ਝਗੜਾ ਰਹਿਤ ਇਤਕਾਲਾਂ ਆਦਿ ਨਾਲ ਸਬੰਧਤ ਕੇਸਾਂ ਨੂੰ ਕਾਨੂੰਨ ਮੁਤਾਬਿਕ ਮਿੱਥੇ ਸਮੇਂ ਅਨੁਸਾਰ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਲੀਡ ਬੈਂਕ ਨਾਲ ਸਬੰਧਤ ਕੰਮਾਂ ਦੀ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੰਬਿਤ ਪਏ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ। ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆਂ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਐਡ .ਆਰ, ਪੀ.ਡਬਲਿਊ.ਡੀ, ਸਿੰਚਾਈ ਵਿਭਾਗ, ਭੌਂ ਪਰਖ ਵਿਭਾਗ, ਜਲ ਸਪਲਾਈ, ਸਿਹਤ ਵਿਭਾਗ ਅਤੇ ਸੀਵਰੇਜ਼ ਬੋਰਡ ਆਦਿ ਵਿਭਾਗਾਂ ਤੋਂ ਇਲਾਵਾ ਬੀ.ਡੀ.ਏ ਅਤੇ ਪੁੱਡਾ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਅਧੂਰੇ ਕੰਮਾਂ ਨੂੰ ਤਹਿ ਸਮੇਂ ਅਨੁਸਾਰ ਪੂਰੇ ਕਰਨ ਦੇ ਆਦੇਸ਼ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਲੋਕ ਭਲਾਈ ਸਕੀਮਾਂ ਜਿਵੇਂ ਕਿ ਆਟਾ ਦਾਲ, ਮਗਨਰੇਗਾ, ਮਿੱਡ ਡੇ ਮੀਲ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਨੂੰ ਮਿਲਣ ਵਾਲੀਆਂ ਪੈਨਸ਼ਨਾਂ ਤੇ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਅਤੇ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਤੋਂ ਵਾਝਾਂ ਨਾ ਰਹਿਣ ਦਿੱਤਾ ਜਾਵੇ।

Comments are closed.

COMING SOON .....


Scroll To Top
11