Saturday , 20 January 2018
Breaking News
You are here: Home » INTERNATIONAL NEWS » ਅਮਰੀਕਾ ਦੇ ਗੁਰਦੁਆਰਾ ਸਾਹਿਬ ’ਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਵੜਨ ’ਤੇ ਪਾਬੰਦੀ

ਅਮਰੀਕਾ ਦੇ ਗੁਰਦੁਆਰਾ ਸਾਹਿਬ ’ਚ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਵੜਨ ’ਤੇ ਪਾਬੰਦੀ

ਨਿਊਯਾਰਕ, 8 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅਮਰੀਕਾ ਦੀਆਂ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਸਿਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ 96 ਗੁਰਦੁਆਰਾ ਸਾਹਿਬ ਵਿਚ ‘ਭਾਰਤ ਸਰਕਾਰ ਦੇ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਹਿਤਾਂ ਦੀ ਪ੍ਰਤੀਨਿਧਤਾ ਕਰਨ ਵਾਲਾ ਕੋਈ ਵੀ ਵਿਅਕਤੀ / ਭਾਰਤ ਸਰਕਾਰ‘ ਨੂੰ ਅਮਰੀਕਾ ਦੇ ਗੁਰਦੁਆਰਿਆਂ ਵਿਚ ਦਾਖਲੇ, ਨਗਰ ਕੀਰਤਨਾਂ, ਸਮੇਤ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮਾਂ, ਵਿਚ ਹਿਸਾ ਲੈਣ ਲਈ ਇਜਾਜਤ ਨਹੀਂ ਦਿਤੀ ਜਾਵੇਗੀ। ਇਸ ਸਬੰਧੀ ਬਿਆਨ ਜਾਰੀ ਕਰਦਿਆ ਸਿਖ ਕੋਆਰਡੀਨੇਸ਼ਨ ਕਮੇਟੀ ਤੇ ਕਨਵੀਨਰ ਸ. ਹਿੰਮਤ ਸਿੰਘ ਨੇ ਕਿਹਾ ਹੈ ਕਿ ਇਹ ਫੈਸਲਾ ਇਸ ਕਰਕੇ ਕੀਤਾ ਹੈ ਕਿਉਂਕਿ ਭਾਰਤ ਸਰਕਾਰ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਅਤੇ 40 ਹੋਰ ਗੁਰਦੁਆਰਿਆਂ ਤੇ ਹੋਏ ਹਮਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਬਾਹੀ, ਨਵੰਬਰ 1984 ਵਿਚ ਦਿਲੀ ਅਤੇ ਪੂਰੇ ਭਾਰਤ ਵਿਚ ਸਿਖਾਂ ਦੀ ਨਸਲਕੁਸ਼ੀ ਜੋ ਅਜੇ ਵੀ ਵਖ-ਵਖ ਰੂਪਾਂ ਵਿਚ ਜਾਰੀ ਹੈ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਖੇਤੀਬਾੜ੍ਹੀ ਉਤਪਾਦਾਂ ਦੀ ਲਗਾਤਾਰ ਲੁਟ-ਮਾਰ, ਅਤੇ ਦਹਾਕਿਆਂ ਤੋਂ ਜਾਰੀ ਪੰਜਾਬ ਦੇ ਸਿਖਾਂ ਦੀਆਂ ਵਾਧੂ-ਜੁਡੀਸ਼ੀਅਲ ਕਤਲਾਂ ਲਈ ਜਿੰਮੇਵਾਰ ਹੈ। ਇਸੇ ਤਰ੍ਹਾਂ ਮਨੁਖੀ ਅਧਿਕਾਰਾਂ ਦੀ ਉਲੰਘਣਾ ਕਰਕੇ ਭਾਰਤ ਸਰਕਾਰ ਕੈਦੀਆਂ ਦੀ ਕਾਲ-ਕੋਠੜੀ ਅੰਦਰ ਬੇੜ੍ਹੀਆਂ ਵਿਚ ਜਕੜ੍ਹੇ ਅਤੇ ਡਾਕਟਰੀ ਇਲਾਜ ਤੋਂ ਵਾਂਝਿਆਂ ਕਰ ਨਜ਼ਰਬੰਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Comments are closed.

COMING SOON .....
Scroll To Top
11