ਨਵੀਂ ਦਿਲੀ- ਭਾਰਤ ਨੇ ਅਮਰੀਕਾ ਦੀ ਚੇਤਾਵਨੀ ਦੇ ਬਾਵਜੂਦ ਰੂਸ ਤੋਂ ਹਥਿਆਰਾਂ ਦੀ ਖਰੀਦ ਕੀਤੀ ਹੈ। ਅਮਰੀਕਾ ਨੇ ਸਹਿਯੋਗੀ ਦੇਸ਼ਾਂ ਨੂੰ ਰੂਸ ਕੋਲੋਂ ਕਿਸੇ ਤਰ੍ਹਾਂ ਦੇ ਹਥਿਆਰਾਂ ਦੀ ਖਰੀਦ ਕਰਨ ਤੋਂ ਮਨ੍ਹਾ ਕੀਤਾ ਸੀ।ਅਮਰੀਕਾ ਨੇ ਕਿਹਾ ਸੀ ਕਿ ਜੇ ਭਾਰਤ ਨੇ ਰੂਸ ਕੋਲੋਂ ਕਿਸੇ ਵੀ ਤਰ੍ਹਾਂ ਦੇ ਹਥਿਆਰ ਖਰੀਦੇ ਤਾਂ ਅਮਰੀਕਾ ਰੂਸ ਵਾਂਗ ਭਾਰਤ ’ਤੇ ਵੀ ਪੰਬਾਦੀ ਲਾ ਸਕਦਾ ਹੈ। ਅਮਰੀਕਾ ਨੇ ਇਹ ਬਿਆਨ ਰੂਸੀ ਰਾਸ਼ਟਪਰਤੀ ਪੁਤਿਨ ਦੇ ਭਾਰਤ ਪਹੁੰਚਣ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਸੀ।