Monday , 20 January 2020
Breaking News
You are here: Home » Religion » ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ, 18 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ‘ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਤੇ ਧਾਰਮਿਕ ਮਹੱਤਵ ਨੂੰ ਵੀ ਵਿਸ਼ੇਸ਼ ਤੌਰ ‘ਤੇ ਦਰਸਾਇਆ ਗਿਆ ਹੈ। ਮਤੇ ਰਾਹੀਂ 7 ਸਿੱਖਾਂ ਦੇ ਯੋਗਦਾਨ ਨੂੰ ਵੀ ਸਲਾਹਿਆ ਗਿਆ। ਇਹ ਮਤਾ ਵੀਰਵਾਰ ਨੂੰ ਪਾਸ ਕੀਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ। ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ। ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ। ਵਿਦੇਸ਼ਾਂ ਅੰਦਰ ਕਾਰੋਬਾਰੀ ਸਿੱਖਾਂ ਦੀ ਵੀ ਸੂਚੀ ਬੇਅੰਤ ਲੰਮੀ ਹੈ। ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮੱਦਦ ਵਿਚ ਅੱਗੇ ਰਹੇ। ਅਮਰੀਕਾ ਵੱਲੋਂ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕਰਨੀ ਗੁਰੂ ਸਾਹਿਬ ਜੀ ਦੀ ਸ਼ਾਨਾਮੱਤੀ ਵਿਰਾਸਤ ਤੇ ਵਿਚਾਰਧਾਰਾ ਦਾ ਸਤਿਕਾਰ ਹੈ।

Comments are closed.

COMING SOON .....


Scroll To Top
11