Thursday , 27 February 2020
Breaking News
You are here: Home » PUNJAB NEWS » ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਦੀਆਂ 15 ਟੁਕੜੀਆਂ ਗਣਤੰਤਰ ਦਿਵਸ ਮਾਰਚ ਪਾਸਟ ‘ਚ ਹੋਣਗੀਆਂ ਸ਼ਾਮਿਲ

ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਦੀਆਂ 15 ਟੁਕੜੀਆਂ ਗਣਤੰਤਰ ਦਿਵਸ ਮਾਰਚ ਪਾਸਟ ‘ਚ ਹੋਣਗੀਆਂ ਸ਼ਾਮਿਲ

ਜਲੰਧਰ, 17 ਜਨਵਰੀ- ਇਸ ਸਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸ਼ਾਨਦਾਰ ਮਾਰਚ ਪਾਸਟ ਵਿਚ ਅਰਧ ਸੈਨਿਕ ਬਲਾਂ,ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਸਕਾਊਟ ਅਤੇ ਗਰਲਜ਼ ਗਾਈਡਜ਼ ਦੀਆਂ 15 ਟੁਕੜੀਆਂ ਹਿੱਸਾ ਲੈਣਗੀਆਂ.ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਪੇਸ਼ ਕੀਤੇ ਜਾਣ ਵਾਲੇ ਮਾਰਚ ਪਾਸਟ ਸਬੰਧੀ ਪ੍ਰਬੰਦਾ ਨੂੰ ਅੰਤਿਮ ਛੋਹਾਂ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚੋਂ ਸਭ ਤੋਂ ਵਧੀਆ ਮਾਰਚ ਪਾਸਟ ਪੇਸ਼ ਕਰਨ ਦੀ ਪੁਰਾਣੀ ਪਰੰਪਰਾ ਨੂੰ ਕਾਇਮ ਰੱਖਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸਤੋਂ ਇਲਾਵਾ ਸੀ.ਆਰ.ਪੀ.ਐਫ. ਅਤੇ ਭਾਰਤੀ ਫੋਜ ਦੇ ਬੈਂਡ ਵੱਲੋਂ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾਵੇਗਾ. ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮਾਰਚ ਪਾਸਟ ਲਈ ਰਿਹੇਰਸਸਲ 20 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ, ਉਪ ਮੰਡਲ ਮੈਜਿਸਟਰੇਟ-2 ਰਾਹੁਲ ਸਿੰਧੂ,ਜੋਇੰਟ ਕਮਿਸ਼ਨਰ ਨਗਰ ਨਿਗਮ ਰਾਜੀਵ ਵਰਮਾ,ਸਹਾਇਕ ਕਮਿਸ਼ਨਰ ਹਰਦੀਪ ਧਾਲੀਵਾਲ, ਤੇ ਸ਼ਾਇਰੀ ਮਲਹੋਤਰਾ,ਸਹਾਇਕ ਕਮਿਸ਼ਨਰ ਪੁਲਿਸ ਬਿਮਲ ਕਾੰਤ, ਐਚ.ਐੱਸ.ਭੱਲਾ, ਜਿਲਾ ਸਿਖਿਆ ਅਫਸਰ ਹਰਿੰਦਰਪਾਲ ਸਿੰਘ, ਲੈਫਟ.ਕਰਨਲ (ਰਿਟ.) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11