Tuesday , 19 February 2019
Breaking News
You are here: Home » BUSINESS NEWS » ਅਹੁਦਾ ਸੰਭਾਲਦਿਆਂ ਹੀ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਪਈਆਂ ਭਾਜੜਾਂ

ਅਹੁਦਾ ਸੰਭਾਲਦਿਆਂ ਹੀ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਪਈਆਂ ਭਾਜੜਾਂ

ਰਾਮਪੁਰਾ ਫੂਲ, 10 ਜੁਲਾਈ (ਮਨਦੀਪ ਢੀਂਗਰਾ, ਸੁਖਮੰਦਰ ਰਾਮਪੁਰਾ)- ਥਾਣਾ ਸਿਟੀ ਦੇ ਇੰਚਾਰਜ ਗੁਰਪ੍ਰੀਤ ਕੌਰ ਮਾਨ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਇਲਾਕੇ ਦੇ ਨਸ਼ਾ ਤਸਕਰਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ ਅਤੇ ਹੋਰ ਗੈਰ ਕਾਨੂੰਨੀ ਧੰਦਾ ਕਰਨ ਵਾਲੇ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਜਿਸ ਕਾਰਨ ਇਨਸਾਫ ਪਸੰਦ ਸ਼ਹਿਰੀਆਂ ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸੰਬੰਧੀ ਸਖਤੀ ਨਾਲ ਲਏ ਫੈਸਲੇ ਅਤੇ ਪੁਲਸ ਅਧਿਕਾਰੀਆਂ ਨੁੰ ਕੀਤੇ ਜਾਰੀ ਹੁਕਮਾਂ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਥਾਣਾ ਸਿਟੀ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ ਹੈ। ਥਾਣਾ ਸਿਟੀ ਦੇ ਇੰਚਾਰਜ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਰਾਜ ਦੇ ਨੇੜੇ ਪੈਂਦੀ ਨਹਿਰ ਦੀ ਪਟੜੀ ਤੇ ਇੱਕ ਸੈਂਟਰੋ ਕਾਰ ਸ਼ੱਕੀ ਹਾਲਤ ਵਿਚ ਖੜੀ ਵੇਖੀ ਤਾਂ ਦੋ ਵਿਅਕਤੀ ਅਮਨਦੀਪ ਸਿੰਘ ਅਤੇ ਰਣਜੀਤ ਸਿੰਘ ਪੁਲਸ ਨੂੰ ਵੇਖ ਕੇ ਘਬਰਾਹਟ ਚ ਆ ਕੇ ਗੱਡੀ ਭਜਾਉਣ ਦੀ ਕੋਸ਼ਿਸ ਕੀਤੀ ਪਰ ਪੁਲਸ ਮੁਲਾਜਮਾਂ ਦੀ ਮੁਸਤੈਦੀ ਕਾਰਨ ਦੋਵਾਂ ਉਕਤ ਵਿਅਕਤੀਆਂ ਨੂੰ ਦਬੋਚ ਲਿਆ ਜਿੰਨਾਂ ਪਾਸੋਂ ਤਲਾਸ਼ੀ ਦੋਰਾਨ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਵਾਂ ਕਥਿੱਤ ਦੋਸੀਆਂ ਤੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments are closed.

COMING SOON .....


Scroll To Top
11