Saturday , 7 December 2019
Breaking News
You are here: Home » SPORTS NEWS » ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਚੰਡੀਗੜ੍ਹ, 15 ਨਵੰਬਰ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਅਤੇ ਇਸ ਸਬੰਧੀ ਤਿਆਰੀਆਂ ਟੂਰਨਾਮੈਂਟ ਸੁਰੂ ਹੋਣ ਤੋਂ ਪਹਿਲਾਂ ਹੀ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਪਿੱਛੋਂ ਟੂਰਨਾਮੈਂਟ ਨੂੰ ਯਾਦਗਾਰੀ ਬਨਾਉਣ ਦੇ ਵਾਸਤੇ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਵੈਨਿਯੂ ਕਮੇਟੀਆਂ ਦੇ ਚੇਅਰਮੈਨ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹੋਣਗੇ ਜਦਕਿ ਸਬੰਧਿਤ ਪੁਲਿਸ ਕਮਿਸ਼ਨਰ/ਸੀਨੀਅਰ ਸੁਪਰਡੈਂਟ ਆਫ ਪੁਲਿਸ, ਸਬੰਧਿਤ ਵਧੀਕ ਡਿਪਟੀ ਕਮਿਸ਼ਨਰ, ਸਬੰਧਿਤ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਿਵਲ ਸਰਜਨ, ਪੰਜਾਬ ਕਬੱਡੀ ਸੰਸਥਾ ਦੇ ਦੋ ਨਾਮਜ਼ਦ ਮੈਂਬਰ ਇਸ ਦੇ ਮੈਂਬਰ ਹੋਣਗੇ। ਸਬੰਧਿਤ ਜ਼ਿਲ੍ਹਾ ਖੇਡ ਅਫਸਰ ਇਸ ਕਮੇਟੀ ਦੇ ਕਨਵੀਨਰ ਹੋਣਗੇ। ਇਹ ਕਬੱਡੀ ਮੈਚ ਸੱਤ ਜ਼ਿਲ੍ਹਿਆਂ ਅ੍ਰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਫਿਰੋਜ਼ਪੁਰ, ਬਠਿੰਡਾ, ਪਟਿਆਲਾ ਅਤੇ ਰੋਪੜ ਦੀਆਂ ਵੱਖ ਵੱਖ ਥਾਵਾਂ ‘ਤੇ ਹੋਣਗੇ।ਇਨ੍ਹਾਂ ਵੈਨਿਯੂ ਕਮੇਟੀਆਂ ਨੂੰ ਸਟੇਡੀਅਮਾਂ ਦੀ ਮੁਰੰਮਤ, ਨਵੀਨੀਕਰਨ, ਰੰਗ-ਰੋਗਨ, ਪਖਾਨਿਆਂ ਤੇ ਲਾਈਟਾਂ ਦੇ ਪ੍ਰਬੰਧ ਸਣੇ ਸਾਰੇ ਤਰ੍ਹਾਂ ਦੇ ਕਾਰਜਾਂ ਨੂੰ 25 ਨਵੰਬਰ ਤੱਕ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਹਿਮ ਵਿਅਕਤੀਆਂ ਸਣੇ ਹਰੇਕ ਮੈਚ ਵਿੱਚ ਆਉਣ ਵਾਲੇ ਤਕਰੀਬਨ 15 ਤੋਂ 20 ਹਜ਼ਾਰ ਦਰਸ਼ਕਾਂ ਦੇ ਬੈਠਣ ਲਈ ਪ੍ਰਬੰਧ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਵੀ ਦਿੱਕਤ ਨਾ ਆਉਣ ਦੀ ਵਿਵਸਥਾ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।ਪਿਛਲੇ ਦਿਨ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਨਾਉਣ ਲਈ ਕਿਹਾ ਸੀ।

Comments are closed.

COMING SOON .....


Scroll To Top
11