Wednesday , 21 November 2018
Breaking News
You are here: Home » PUNJAB NEWS » ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ

ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਸ਼ੁਰੂ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਦੁਸਹਿਰੇ ਮੌਕੇ ਅੰਮ੍ਰਿਤਸਰ ’ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵੱਲੋਂ ਅਜ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਇਸ ਸੰਬੰਧ ’ਚ ਉਨ੍ਹਾਂ ਨੇ ਰੇਲਵੇ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ।ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਵੀ ਗਠਨ ਕੀਤਾ ਗਿਆ ਹੈ। ਏਡੀਜੀਪੀ ਰੈਂਕ ਦੇ ਅਧਿਕਾਰੀ ਵੱਲੋਂ ਵੀ ਮਾਮਲੇ ’ਤੇ ਨਜ਼ਰ ਰੱਖੀ ਹੋਈ ਹੈ। ਇਸ ਤੋਂ ਇਲਾਵਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਤੇ ਰੇਲਵੇ ਨੂੰ ਪੂਰੀ ਰਿਪੋਰਟ ਲਈ ਨੋਟਿਸ ਭੇਜਿਆ ਗਿਆ ਹੈ।

Comments are closed.

COMING SOON .....


Scroll To Top
11