Thursday , 27 June 2019
Breaking News
You are here: Home » BUSINESS NEWS » ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

ਅੰਮ੍ਰਿਤਸਰ ਸਮਾਰਟ ਸਿਟੀ ਪ੍ਰਾਜੈਕਟ ਉਡਾਣ ਭਰਨ ਲਈ ਤਿਆਰ

ਗੁਰੂ ਕੀ ਨਗਰੀ ਦੇ ਸੁੰਦਰੀਕਰਨ ਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਜਲਦ : ਨਵਜੋਤ ਸਿੱਧੂ

ਚੰਡੀਗੜ੍ਹ, 18 ਜੁਲਾਈ- ‘‘ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਿਟੀ ਪ੍ਰਾਜੈਕਟ ਉਲੀਕੇ ਗਏ ਜਿਨ੍ਹਾਂ ਦਾ ਟੈਂਡਰ ਛੇਤੀ ਹੀ ਜਾਰੀ ਕੀਤਾ ਜਾਵੇਗਾ। ਸਮਾਰਟ ਸਿਟੀ ਦੇ ਇਸ ਪ੍ਰਾਜੈਕਟ ਦੇ ਉਡਾਣ ਭਰਨ ਨਾਲ ਅੰਮ੍ਰਿਤਸਰ ਭਵਿੱਖ ਦਾ ਸ਼ਹਿਰ ਬਣ ਕੇ ਉਭਰੇਗਾ।’’ ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਸ. ਸਿੱਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਮਾਰਟ ਸਿਟੀ ਪ੍ਰਾਜੈਕਟ ਦੇ ਸਾਰੇ ਪੱਖਾਂ ਨੂੰ ਬਾਰੀਕੀ ਨਾਲ ਵਾਚਣ ਤੋਂ ਬਾਅਦ ਪਹਿਲੇ ਪੜਾਅ ਦੇ ਪ੍ਰਾਜੈਕਟ ਤੈਅ ਹੋ ਗਏ ਹਨ। ਪਹਿਲੇ ਪੜਾਅ ਵਿੱਚ 150 ਕਰੋੜ ਰੁਪਏ ਦੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਐਲ.ਈ.ਡੀ. ਲਾਈਟਾਂ, ਮਲਟੀਲੈਵਲ ਕਾਰ ਪਾਰਕਿੰਗ, ਹੈਰੀਟੇਜ ਸਟਰੀਟ ’ਤੇ ਮੁਫਤ ਵਾਈ ਫਾਈ ਦੀ ਸਹੂਲਤ, ਸੇਫ ਸਿਟੀ ਦਾ ਏਕੀਕ੍ਰਿਤ ਕਮਾਂਡ ਤੇ ਕੰਟਰੋਲ ਕੇਂਦਰ ਅਤੇ ਪਾਰਕਾਂ ਤੇ ਖਾਲੀ ਥਾਵਾਂ ਦੇ ਵਿਕਾਸ ਤੇ ਸੁੰਦਰੀਕਰਨ ਦਾ ਕੰਮ ਹੋਵੇਗਾ। ਇਹ ਪ੍ਰਾਜੈਕਟਾਂ ਆਉਂਦੇ ਛੇ ਤੋਂ 12 ਮਹੀਨਿਆਂ ਤੱਕ ਸ਼ੁਰੂ ਹੋਣਗੇ ਜਿਨ੍ਹਾਂ ਦੀ ਸਾਂਭ ਸੰਭਾਲ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪ੍ਰਾਜੈਕਟਾਂ ਦੀ ਸਾਂਭ ਸੰਭਾਲ ਦਾ ਜ਼ਿੰਮਾ 3 ਤੋਂ 10 ਤੱਕ ਨਾਲ ਹੀ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ ਕਰਨ ਵਾਲੀ ਕੰਪਨੀ ਹੀ ਇਨ੍ਹਾਂ ਦੀ ਤੈਅ ਸਮੇਂ ਦੌਰਾਨ ਸਾਂਭ ਸੰਭਾਲ ਵੀ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਲੋਕਾਂ ਦੀ ਸਭ ਤੋਂ ਵੱਧ ਤਰਜੀਹ ਵਾਲੇ ਕੰਮਾਂ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੂੰ ਸ਼ੁਰੂ ਕਰਨ ਦੀ ਸਭ ਤੋਂ ਵੱਧ ਮੰਗ ਕੀਤੀ ਜਾ ਰਹੀ ਸੀ। ਸਮਾਰਟ ਸਿਟੀ ਪ੍ਰਾਜੈਕਟਾਂ ਦੇ ਵਿਸਥਾਰ ਵਿੱਚ ਵੇਰਵੇ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸ਼ਹਿਰ ਅੰਦਰ 34.57 ਕਰੋੜ ਰੁਪਏ ਦੀ ਲਾਗਤ ਨਾਲ 63000 ਐਲ.ਈ.ਡੀ. ਲਾਈਟਾਂ ਲੱਗਣਗੀਆਂ। ਇਹ ਕੰਮ ਛੇ ਮਹੀਨਿਆਂ ਅੰਦਰ ਸ਼ੁਰੂ ਹੋਵੇਗਾ ਅਤੇ ਇਸ ਦੀ ਸਾਂਭ ਸੰਭਾਲ 3 ਤੋਂ 5 ਸਾਲ ਤੱਕ ਲਈ ਹੋਵੇਗੀ। ਹੁਣ ਤੱਕ 3000 ਲਾਈਟਾਂ ਪਹਿਲਾਂ ਹੀ ਲੱਗ ਚੁੱਕੀਆਂ ਹਨ ਅਤੇ ਨਵੀਆਂ ਸਥਾਪਤ ਹੋਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ 66,000 ਹੋ ਜਾਵੇਗੀ। ਸ.ਸਿੱਧੂ ਨੇ ਅੱਗੇ ਦੱਸਿਆ ਕਿ 2.3 ਕਰੋੜ ਰੁਪਏ ਦੀ ਲਾਗਤ ਨਾਲ ਹੈਰੀਟੇਜ ਸਟਰੀਟ ’ਤੇ ਸ਼ਰਧਾਲੂਆਂ ਨੂੰ ਮੁਫਤ ਵਾਈ ਫਾਈ ਦੀ ਸਹੂਲਤ ਮਿਲੇਗੀ।
ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਧਾਰਮਿਕ ਤੇ ਇਤਿਹਾਸਕ ਸਥਾਨਾਂ ’ਤੇ ਦਰਸ਼ਨ ਕਰਨ ਲਈ ਆਉਂਦੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਹਾਲ ਬਜ਼ਾਰ ਵਿਖੇ ਕੈਰੋ ਮਾਰਕੀਟ ਵਿਖੇ 18.24 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਲੈਵਲ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਪੰਜਾਬ ਵਿੱਚ ਆਪਣੇ ਕਿਸਮ ਦੀ ਪਹਿਲੀ ਆਟੋਮੇਟਿਡ ਕਾਰ ਪਾਰਕਿੰਗ ਵਿੱਚ 500 ਦੇ ਕਰੀਬ ਵਾਹਨਾਂ ਦੀ ਪਾਰਕਿੰਗ ਸਹੂਲਤ ਹੋਵੇਗੀ ਜਿਨ੍ਹਾਂ ਵਿੱਚ 415 ਚਾਰ ਪਹੀਆ ਤੇ 70 ਦੋ ਪਹੀਆ ਵਾਹਨ ਸ਼ਾਮਲ ਹੋਣਗੇ।

Comments are closed.

COMING SOON .....


Scroll To Top
11