Thursday , 27 February 2020
Breaking News
You are here: Home » NATIONAL NEWS » ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਅੱਤਵਾਦ ਨੂੰ ਅਮਰੀਕੀ ਸਟਾਈਲ ‘ਚ ਖ਼ਤਮ ਕੀਤਾ ਜਾ ਸਕਦੈ : ਬਿਪਿਨ ਰਾਵਤ

ਨਵੀਂ ਦਿੱਲੀ, 16 ਜਨਵਰੀ- ਦੇਸ਼ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਨੂੰ ਅਮਰੀਕਾ ਦੀ ਤਰ੍ਹਾਂ ਅੱਤਵਾਦ ਨੂੰ ਖ਼ਤਮ ਕਰਨਾ ਹੋਵੇਗਾ। ਜਦੋਂ ਤੱਕ ਅੱਤਵਾਦੀਆਂ ਨੂੰ ਵਿੱਤੀ ਮਦਦ ਮਿਲਣੀ ਬੰਦ ਨਹੀਂ ਹੋਵੇਗੀ, ਉਦੋਂ ਤੱਕ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਜਨਰਲ ਰਾਵਤ ਨੇ ਇਹ ਗੱਲ ਦਿੱਲੀ ‘ਚ ਆਯੋਜਿਤ ‘ਰਾਏਸੀਨਾ ਸੰਵਾਦ 2020’ ‘ਚ ਕਹੀ। ਜਨਰਲ ਰਾਵਤ ਨੇ ਕਿਹਾ, “ਸਾਨੂੰ ਅੱਤਵਾਦ ਖ਼ਤਮ ਕਰਨਾ ਹੋਵੇਗਾ। ਇਹ ਉਸੇ ਤਰ੍ਹਾਂ ਕੀਤਾ ਜਾ ਸਕਦਾ ਹੈ ਜਿਵੇਂ 9/11 ਦੇ ਹਮਲਿਆਂ ਤੋਂ ਬਾਅਦ ਅਮਰੀਕਾ ਨੇ ਕੀਤਾ ਸੀ। ਅਮਰੀਕਾ ਨੇ ਅੱਤਵਾਦ ਵਿਰੁੱਧ ਵਿਸ਼ਵ ਪੱਧਰੀ ਲੜਾਈ ਲੜਨ ਦਾ ਫ਼ੈਸਲਾ ਕੀਤਾ। ਅਜਿਹਾ ਕਰਨ ਲਈ ਤੁਹਾਨੂੰ ਅੱਤਵਾਦੀਆਂ ਨੂੰ ਅਲੱਗ-ਥਲੱਗ ਕਰਨਾ ਪਵੇਗਾ। ਜਿਹੜਾ ਵੀ ਅੱਤਵਾਦ ਨੂੰ ਸਪਾਂਸਰ ਕਰ ਰਿਹਾ ਹੈ, ਸਾਨੂੰ ਉਸ ਵਿਰੁੱਧ ਕਾਰਵਾਈ ਕਰਨੀ ਪਏਗੀ। ਜੇ ਸਾਨੂੰ ਅਜਿਹਾ ਲੱਗਦਾ ਹੈ ਕਿ ਅੱਤਵਾਦ ਦੇ ਵਿਰੁੱਧ ਲੜਾਈ ਖਤਮ ਹੋਣ ਵਾਲੀ ਹੈ ਤਾਂ ਅਸੀਂ ਗਲਤ ਹਾਂ।” ਬਿਪਿਨ ਰਾਵਤ ਨੇ ਕਿਹਾ ਕਿ ਜਦੋਂ ਤੱਕ ਅਸੀਂ ਅੱਤਵਾਦ ਨੂੰ ਜੜ੍ਹ ਤੋਂ ਖ਼ਤਮ ਨਹੀਂ ਕਰਾਂਗੇ, ਉਦੋਂ ਤੱਕ ਅਸੀਂ ਇਸ ਤੋਂ ਪ੍ਰੇਸ਼ਾਨ ਹੁੰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅੱਤਵਾਦ ਨੂੰ ਸਪਾਂਸਰ ਕੀਤਾ ਜਾਵੇਗਾ, ਇਹ ਖ਼ਤਮ ਨਹੀਂ ਹੋ ਸਕਦਾ। ਅੱਤਵਾਦੀਆਂ ਦੀ ਫੰਡਿੰਗ ਨੂੰ ਰੋਕਣ ਦੀ ਜ਼ਰੂਰਤ ਹੈ ਤਾਂ ਹੀ ਅੱਤਵਾਦ ‘ਤੇ ਕਾਬੂ ਪਾਇਆ ਜਾ ਸਕੇਗਾ। ਸੀ.ਡੀ.ਐਸ. ਬਿਪਿਨ ਰਾਵਤ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ.) ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, ਜਿਹੜਾ ਵੀ ਦੇਸ਼ ਅੱਤਵਾਦ ਨੂੰ ਸਪਾਂਸਰ ਕਰ ਰਿਹਾ ਹੈ, ਉਸ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ। ਐਫ.ਏ.ਟੀ.ਐਫ. ਅਜਿਹੇ ਦੇਸ਼ਾਂ ਨੂੰ ਕਾਲੀ ਸੂਚੀ ‘ਚ ਪਾ ਕੇ ਚੰਗਾ ਕੰਮ ਕਰ ਰਿਹਾ ਹੈ। ਸਿਆਸੀ ਤੌਰ ‘ਤੇ ਇਨ੍ਹਾਂ ਦੇਸ਼ਾਂ ਨੂੰ ਵੀ ਅਲੱਗ-ਥਲੱਗ ਕਰਨ ਦੀ ਜ਼ਰੂਰਤ ਹੈ। ਜ਼ਿਕਰਯੋਗ ਹੈ ਕਿ ਸੀ.ਡੀ.ਐਸ. ਰਾਵਤ ਦਾ ਇਸ਼ਾਰਾ ਪਾਕਿਸਤਾਨ ਵੱਲ ਸੀ। ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਕਈ ਵਾਰ ਚਿਤਾਵਨੀ ਦਿੱਤੀ ਹੈ।

Comments are closed.

COMING SOON .....


Scroll To Top
11