Wednesday , 16 January 2019
Breaking News
You are here: Home » PUNJAB NEWS » ਆਬਜ਼ਰਵਰ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਸ਼ਾਹਕੋਟ ਦਾ ਦੌਰਾ ਸ਼ਾਂਤਮਈ ਤੇ ਨਿਰਪੱਖ ਚੋਣ ਨੂੰ ਯਕੀਨੀ ਬਣਾਉਣ ਲਈ ਲਿਆ ਜਾਇਜ਼ਾ

ਆਬਜ਼ਰਵਰ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ ਸ਼ਾਹਕੋਟ ਦਾ ਦੌਰਾ ਸ਼ਾਂਤਮਈ ਤੇ ਨਿਰਪੱਖ ਚੋਣ ਨੂੰ ਯਕੀਨੀ ਬਣਾਉਣ ਲਈ ਲਿਆ ਜਾਇਜ਼ਾ

ਸ਼ਾਹਕੋਟ, 15 ਮਈ (ਸੁਰਿੰਦਰ ਸਿੰਘ ਖਾਲਸਾ)- ਜਨਰਲ ਆਬਜਰਵਰ ਸ੍ਰੀ ਰਵੀ ਕਾਂਤ ਜੈਨ ਵਲੋਂ ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਸੀਨੀਅਰ ਸੁਪਰਡੰਟ ਆਫ਼ ਪੁਲਿਸ ਜ¦ਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨਾਲ ਵਿਧਾਨ ਸਭਾ ਹਲਕਾ ਸ਼ਾਹਕੋਟ ਦਾ ਦੌਰਾ ਕਰਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸਥਾਨਕ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਆਬਜਰਵਰ , ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਸਬ ਡਵੀਜ਼ਨਲ ਮੈਜਿਸਟਰੇਟ ਸ੍ਰੀ ਜਸਜੀਤ ਸਿੰਘ ਨਾਲ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਉਪ ਚੋਣ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਵਲੋਂ ਉਪ-ਚੋਣ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਇਸ ਦੀ ਸ਼ਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਵਲੋਂ ਸਮੁੱਚੇ ਵਿਧਾਨ ਸਭਾ ਹਲਕੇ ਦੇ ਮੈਪਿੰਗ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ ਅਮਨ ਕਾਨੂੰਨ ਦੀ ਸਥਿਤੀ ’ਤੇ ਨਿਗ੍ਹਾ ਰੱਖਣ ਲਈ 6 ਸਟੇਟਿਕ ਸਰਵੇਲੈਂਸ ਟੀਮਾਂ ਅਤੇ 3 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੰਵੇਦਨਸ਼ੀਨ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਹਿਲਾਂ ਹੀ ਪਹਿਚਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸ਼ਖਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਉ¦ਘਣਾ ਸਬੰਧੀ ਕਿਸੇ ਵੀ ਕਾਰਵਾਈ ਨੂੰ ਸ਼ਖਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਉਪ ਚੋਣ ਦੌਰਾਨ ਸ਼ਰਾਰਤੀ ਅਨਸਰਾਂ ਅਤੇ ਗੈਰ ਸਮਾਜਿਕ ਤੱਤਾਂ ਦੇ ਖਿਲਾਫ਼ ਸਖ਼ਤ ਕਾਰਵਾਈ ਜਰੂਰੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਪ-ਚੋਣ ਨੂੰ ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਅਜਿਹੇ ਤੱਤਾਂ ’ਤੇ ਸਖ਼ਤ ਨਿਗਾ ਰੱਖੀ ਜਾਵੇ। ਆਬਜ਼ਰਵਰ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਅਧਿਕਾਰੀਆਂ ਨੂੰ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਸ਼ਾਂਤੀਮਈ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾਵੇ। ਇਸ ਤੋਂ ਬਾਅਦ ਆਬਜ਼ਰਵਰ,ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸਟੇਟ ਸਰਵੇਲੈਂਸ ਟੀਮ ਅਤੇ ਫਲਾਇੰਗ ਸਕੁਐਡ ਟੀਮਾਂ ਨਾਲ ਸ਼ਾਹਕੋਟ ਸ਼ਹਿਰ ਵਿਖੇ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡੀ. ਐਸ. ਪੀ. ਬਲਵਿੰਦਰ ਇਕਬਾਲ ਸਿੰਘ ਕਾਹਲੋਂ, ਦਿਲਬਾਗ ਸਿੰਘ ਅਤੇ ਮੁਕੇਸ਼ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11