Thursday , 15 November 2018
Breaking News
You are here: Home » haryana news » ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਉਤਰੀ ਸੂਬਿਆਂ ਦੇ ਮੁੱਖ ਮੰਤਰੀ ਨਸ਼ਿਆਂ ਖਿਲਾਫ ਹੋਏ ਇੱਕਜੁਟ

ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਯੂਟੀ ਚੰਡੀਗੜ੍ਹ ਕਰਨਗੇ ਸਾਂਝੀ ਰਣਨੀਤੀ ਤਿਆਰ

ਚੰਡੀਗੜ੍ਹ, 20 ਅਗਸਤ- ਉਤਰੀ ਸੂਬਿਆਂ ਦੇ ਮੁਖ ਮੰਤਰੀਆਂ ਨੇ ਨਸ਼ਿਆਂ ਵਿਰੁੱਧ ਲੜਾਈ ਵਿਚ ਡਾਟਾ ਤੇ ਸੂਚਨਾ ਸਾਂਝੀ ਕਰਨ ਵਾਸਤੇ ਪੰਚਕੂਲਾ ਵਿਖੇ ਸਾਂਝਾ/ਕੇਂਦਰੀ ਸਕਤਰੇਤ ਸਥਾਪਤ ਕਰਨ ਲਈ ਆਮ ਸਹਿਮਤੀ ਨਾਲ ਫੈਸਲਾ ਲਿਆ ਹੈ। ਨਸ਼ਿਆਂ ਵਿਰੁੱਧ ਲੜਾਈ ਲਈ ਸਾਂਝੀ ਰਣਨੀਤੀ ਬਾਰੇ ਵਿਚਾਰ ਕਰਨ ਅਤੇ ਤਿਆਰ ਕਰਨ ਵਾਸਤੇ ‘‘ਨਸ਼ੇ- ਚੁਣੌਤੀਆਂ ਤੇ ਰਣਨੀਤੀ ’’ ਬਾਰੇ ਸਦੀ ਖੇਤਰੀ ਕਾਨਫਰੰਸ ਵਿਚ ਮੁਖ ਮੰਤਰੀਆਂ ਨੇ ਇਹ ਫੈਸਲਾ ਲਿਆ ਜਿਸ ਦੇ ਅਨੁਸਾਰ ਅੰਕੜੇ ਅਤੇ ਸੂਚਨਾ ਸਾਂਝੀ ਕਰਨ ਲਈ ਤਾਲਮੇਲ ਵਾਸਤੇ ਹਰੇਕ ਸੂਬੇ ਵਲੋਂ ਆਪਣੇ ਨੋਡਲ ਅਫਸਰ ਤਾਇਨਾਤ ਕੀਤੇ ਜਾਣਗੇ। ਇਸ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁਖ ਮੰਤਰੀ ਐਮ.ਐਲ.ਖੱਟਰ ਅਤੇ ਉਤਰਾਖੰਡ ਦੇ ਮੁਖ ਮੰਤਰੀ ਟੀ.ਐਸ. ਰਾਵਤ ਨੇ ਖੁਦ ਹਿਸਾ ਲਿਆ ਜਦਕਿ ਹਿਮਾਚਲ ਪ੍ਰਦੇਸ਼ ਦੇ ਮੁਖ ਮੰਤਰੀ ਜੈ ਰਾਮ ਠਾਕੁਰ ਨੇ ਇਸ ਕਾਨਫਰੰਸ ਵਿਚ ਵੀਡਿਓ ਕਾਨਫਰੰਸ ਰਾਹੀਂ ਸ਼ਮੂਲੀਅਤ ਕੀਤੀ ਕਿਉਂਕਿ ਉਹ ਮੌਸਮ ਦੀ ਖਰਾਬੀ ਕਾਰਨ ਖੁਦ ਪਹੁੰਚਣ ’ਚ ਅਸਮਰਥ ਰਹੇ। ਇਨ੍ਹਾਂ ਸੂਬਿਆਂ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਮੀਟਿੰਗ ਵਿਚ ਹਾਜ਼ਰ ਸਨ। ਇਸ ਮੀਟਿੰਗ ਵਿਚ ਰਾਜਸਥਾਨ, ਦਿਲੀ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਸਨ। ਇਸ ਦਾ ਉਦੇਸ਼ ਸਾਰੇ ਤਰ੍ਹਾਂ ਦੀ ਸਿਆਸੀ ਅਤੇ ਖੇਤਰੀ ਵੰਡ ਤੋਂ ਉਪਰ ਉਠ ਕੇ ਨਸ਼ਿਆਂ ਵਿਰੁਧ ਇਕ ਸਾਂਝੀ ਰਣਨੀਤੀ ਤਿਆਰ ਕਰਨਾ ਸੀ। ਨਸ਼ਿਆਂ ਵਿਰੁਧ ਜੰਗ ’ਚ ਪ੍ਰਗਤੀ ’ਤੇ ਨਿਗਰਾਨੀ ਰਖਣ ਅਤੇ ਇਸ ਸਮਸਿਆ ਨਾਲ ਨਿਪਟਣ ਲਈ ਵਖ-ਵਖ ਪਧਰਾਂ ’ਤੇ ਨਿਯਮਿਤ ਤੌਰ ’ਤੇ ਮੀਟਿੰਗਾਂ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਨੂੰ ਮੀਟਿੰਗ ਦੌਰਾਨ ਪ੍ਰਵਾਨ ਕਰ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਦੇ ਪ੍ਰਸਤਾਵ ਦੇ ਆਧਾਰ ’ਤੇ ਨਸ਼ਿਆਂ ਵਿਰੁਧ ਸਾਂਝੀ ਰਣਨੀਤੀ ਦੀ ਪ੍ਰਗਤੀ ’ਤੇ ਨਿਗਰਾਨੀ ਰਖਣ ਲਈ ਹਰ 6 ਮਹੀਨੇ ਬਾਅਦ ਮੀਟਿੰਗ ਕਰਨ ਦਾ ਵੀ ਫੈਸਲਾ ਲਿਆ ਗਿਆ। ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਮੁਖ ਮੰਤਰੀਆਂ ਨੇ ਪਤਰਕਾਰਾਂ ਨੂੰ ਦਸਿਆ ਕਿ ਨਸ਼ਿਆਂ ਵਿਰੁਧੀ ਰਣਨੀਤੀ ਨੂੰ ਲਾਗੂ ਕਰਨ ਵਾਸਤੇ ਉਤਰ ਪ੍ਰਦੇਸ਼ ਦੇ ਮੁਖ ਮੰਤਰੀ ਨੂੰ ਸਦਾ ਦੇਣ ਅਤੇ ਜੰਮੂ ਅਤੇ ਕਸ਼ਮੀਰ ਨੂੰ ਵੀ ਇਸ ਨੂੰ ਸ਼ਾਮਲ ਕਰਨ ਦਾ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਵਖ-ਵਖ ਸੂਬਿਆਂ ਦੇ ਨਾਲ ਲਗਦੇ ਜਿਲ੍ਹਿਆਂ ਦੇ ਐਸ.ਐਸ.ਪੀ ਰੋਜ਼ਮਰਾ ਦੇ ਪਧਰ ’ਤੇ ਤਾਲਮੇਲ ਕਰਨਗੇ।

Comments are closed.

COMING SOON .....


Scroll To Top
11