Saturday , 30 May 2020
Breaking News
You are here: Home » PUNJAB NEWS » ਐਸ ਸੀ ਕਮਿਸ਼ਨ ਮੈਂਬਰ ਵੱਲੋਂ ਹਰ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ

ਐਸ ਸੀ ਕਮਿਸ਼ਨ ਮੈਂਬਰ ਵੱਲੋਂ ਹਰ ਸਮੱਸਿਆ ਹੱਲ ਕਰਵਾਉਣ ਦਾ ਭਰੋਸਾ

ਦਲਿਤਾਂ ‘ਤੇ ਤਸ਼ੱਦਦ ਬਰਦਾਸ਼ਤ ਨਹੀਂ : ਪੂਨਮ ਕਾਂਗੜਾ

ਸੰਗਰੂਰ, 7 ਫਰਵਰੀ (ਪਰਮਜੀਤ ਸਿੰਘ ਲੱਡਾ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਰੈਸਟ ਹਾਊਸ ਵਿਖੇ ਐਸ ਸੀ ਭਾਈਚਾਰੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈਆਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਮੈਡਮ ਪੂਨਮ ਕਾਂਗੜਾ ਨੂੰ ਮਿਲਣ ਆਏ ਦਲਿਤ ਸਮਾਜ ਦੇ ਵੱਖ – ਵੱਖ ਵਫਦ ਨੇ ਜਿਆਦਾਤਰ ਸ਼ਿਕਾਇਤਾਂ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆ ਦੀਆਂ ਹੀ ਕੀਤੀਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿੱਚ ਅਪਣੇ ਕੰਮ ਕਰਵਾਉਣ ਲਈ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈਆਂ ਨੇ ਪੁਲਿਸ ਪ੍ਰਸ਼ਾਸਨ ਪ੍ਰਤੀ ਵੀ ਭਾਰੀ ਨਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਥਾਣੇ ਵਿੱਚ ਪੁਲਿਸ ਵੱਲੋਂ ਬਿਨਾਂ ਕਿਸੇ ਗੱਲ ਤੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਆਦਾ ਸ਼ਿਕਾਇਤਾਂ ਥਾਣਾ ਧਰਮਗੜ੍ਹ ਦੀਆਂ ਆਈਆ ਇਸ ਮੌਕੇ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਐਸ ਸੀ ਵਰਗ ਨਾਲ ਸਬੰਧਿਤ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਹਰ ਇੱਕ ਨੂੰ ਇੰਨਸਾਫ ਦਿਵਾਉਣ ਲਈ ਐਸ ਸੀ ਕਮਿਸ਼ਨ ਦੇ ਚੇਅਰਪਰਸਨ ਮੈਡਮ ਤੇਜਿੰਦਰ ਕੌਰ ਰਿਟਾਇਰ ਆਈ ਏ ਐਸ ਅਤੇ ਉਨਾ ਦੀ ਪੂਰੀ ਟੀਮ ਹਮੇਸ਼ਾ ਤਤਪਰ ਹੈ ਮੈਡਮ ਪੂਨਮ ਕਾਂਗੜਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਦਲਿਤਾਂ ਨਾਲ ਧੱਕੇਸ਼ਾਹੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਉਨਾਂ ਕਿਹਾ ਕਿ ਜੇਕਰ ਕਿਸੇ ਵੀ ਐਸ ਸੀ ਭਾਈਚਾਰੇ ਨਾਲ ਸਬੰਧਤ ਵਿਅਕਤੀ ਨੂੰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਉਹ ?ਨਾ ( ਮੈਡਮ ਪੂਨਮ ਕਾਂਗੜਾ ) ਨਾਲ ਸੰਪਰਕ ਕਰਨ ਇਸ ਮੌਕੇ ਵੱਖ ਵੱਖ ਸੰਸਥਾਵਾਂ ਨਾਲ ਸਬੰਧਿਤ ਆਗੂ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11