Thursday , 15 November 2018
Breaking News
You are here: Home » TOP STORIES » ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ, 11 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੇ ਇਕ ਯੂਥ ਅਕਾਲੀ ਦਲ ਦੇ ਨੇਤਾ ਵਲੋਂ ਇਕ ਕਬੱਡੀ ਖਿਡਾਰੀ ਨੌਜਵਾਨ ਦੀ ਬੁੱਧਵਾਰ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਹੱਤਿਆਕਾਂਡ ‘ਚ ਨਾਮਜ਼ਦ ਦੋਸ਼ੀਆਂ ‘ਚੋਂ ਇਕ ਯੂਥ ਅਕਾਲੀ ਦਲ ਦਾ ਨੇਤਾ ਰਾਜਵਿੰਦਰ ਉਰਫ ਰਾਜਾ ਵੀ ਸ਼ਾਮਲ ਹੈ। ਸ਼ੁਰੂਆਤੀ ਜਾਂਚ ‘ਚ ਕਤਲ ਦੀ ਵਜ੍ਹਾ ਜ਼ਮੀਨੀ ਵਿਵਾਦ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ‘ਚ ਇਕ ਯੂਥ ਅਕਾਲੀ ਨੇਤਾ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਨਿਸ਼ਾਨ ਸਿੰਘ ਸ਼ਾਨੇ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਕ ਜ਼ਮੀਨੀ ਵਿਵਾਦ ‘ਚ ਅਕਾਲੀ ਨੇਤਾ ਨੇ ਪਹਿਲਾਂ ਤੋਂ ਹੀ ਰੰਜਿਸ਼ ਰੱਖੀ ਹੋਈ ਸੀ ਅਤੇ ਬੀਤੀ ਰਾਤ ਇਸ ਅਕਾਲੀ ਨੇਤਾ ਰਾਜਵਿੰਦਰ ਸਿੰਘ ਰਾਜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਿਸ਼ਾਨ ਸਿੰਘ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪੰਜ ਲੋਕਾਂ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਪਰ ਅਜੇ ਤੱਕ ਪੁਲਸ ਕਿਸੇ ਵੀ ਦੋਸ਼ੀ ਨੂੰ ਫੜਣ ਨਹੀਂ ਸਕੀ ਹੈ। ਪੁਲਸ ਦੀ ਕਾਰਜਪ੍ਰਣਾਲੀ ‘ਤੇ ਪ੍ਰਸ਼ਨ ਚਿੰਨ੍ਹ ਲਗਾਏ ਗਏ ਹਨ।

Comments are closed.

COMING SOON .....


Scroll To Top
11