Sunday , 19 January 2020
Breaking News
You are here: Home » PUNJAB NEWS » ਕਮਾਂਡੈਂਟ ਧਾਲੀਵਾਲ ਵੱਲੋਂ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਦੀ ਸਮੀਖਿਆ

ਕਮਾਂਡੈਂਟ ਧਾਲੀਵਾਲ ਵੱਲੋਂ ਗਣਤੰਤਰ ਦਿਵਸ ਸਬੰਧੀ ਤਿਆਰੀਆਂ ਦੀ ਸਮੀਖਿਆ

ਮਾਨਸਾ, 15 ਜਨਵਰੀ (ਜਗਦੀਸ਼ ਬਾਂਸਲ)- ਕਮਾਂਡੈਂਟ ਧਾਲੀਵਾਲ ਵੱਲੋਂ ਜਿਲ੍ਹਾ ਮਾਨਸਾ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਹੋਮਗਾਰਡਜ਼ ਦੇ ਜਵਾਨਾਂ ਦੀ ਇੱਕ ਟੁਕੜੀ ਪਰੇਡ ਵਿੱਚ ਸ਼ਾਮਿਲ ਕਰਨ ਲਈ ਸ਼ਿਲੈਕਸ਼ਨ ਕੀਤੀ ਅਤੇ ਮੁੱਖ ਮਹਿਮਾਨ ਨੂੰ ਪਰੇਡ ਦੀ ਸਲਾਮੀ ਦੇਣ ਲਈ ਪਰੇਡ ਦੀ ਰਿਹਰਸਲ ਵੀ ਕਰਵਾਈ ਗਈ। ਮਾਨਯੋਗ ਐਸ.ਐਸ.ਪੀ. ਮਾਨਸਾ ਡਾ: ਨਰਿੰਦਰ ਭਾਰਗਵ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਪਰੇਡ ਵਿੱਚ ਹਿੱਸਾ ਲੈ ਰਹੇ ਸਾਰੇ ਜਵਾਨਾਂ ਨੂੰ ਸਲਾਮੀ ਦੇਣ ਸਮੇਂ ਪੂਰੇ ਉਤਸ਼ਾਹ ਅਤੇ ਅਨੁਸ਼ਾਸ਼ਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਅਮਨ ਕਾਨੂੰਨ ਵਿੱਚ ਡਿਊਟੀ ਕਰ ਰਹੇ ਕਰਮਚਾਰੀ/ਜਵਾਨਾਂ ਨੂੰ ਚੌਕਸ ਰਹਿਣ ਲਈ ਸਖ਼ਤ ਹਦਾਇਤ ਕੀਤੀ ਗਈ ਅਤੇ ਕਿਹਾ ਅਗਲੇ ਹੁਕਮਾਂ ਤੱਕ ਕੋਈ ਵੀ ਕਰਮਚਾਰੀ ਛੁੱਟੀ ਨਹੀਂ ਲਵੇਗਾ ਅਤੇ ਸਾਰੇ ਜਵਾਨ ਪੂਰੀ ਸਤੱਰਕਤਾ ਨਾਲ ਡਿਊਟੀ ਕਰਨ ਕਿਉਂਕਿ ਇਸ ਮੌਕੇ ਕਈ ਦੇਸ਼ ਵਿਰੋਧੀ ਤਾਕਤਾਂ/ਸ਼ਰਾਰਤੀ ਅਨਸਰ ਹਾਲਾਤ ਖਰਾਬ ਕਰਨ ਦੀ ਤਾਕ ਵਿੱਚ ਰਹਿੰਦੇ ਹਨ। ਇਸ ਲਈ ਹਰ ਪੱਖੋਂ ਪੂਰਾ ਧਿਆਨ ਰੱਖਿਆ ਜਾਵੇ। ਡਿਊਟੀ ਦੌਰਾਨ ਕਿਸੇ ਵੀ ਗਲਤ ਅਫ਼ਵਾਹਾਂ ਤੇ ਭਰੋਸਾ ਨਾ ਕੀਤਾ ਜਾਵੇ ਅਤੇ ਸ਼ੱਕੀ ਹਾਲਾਤ ਸਮੇਂ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਗਣਤੰਤਰ ਦਿਵਸ ਨੂੰ ਮਨਾਉਣ ਸਮੇਂ ਕਮਾਂਡੈਂਟ ਧਾਲੀਵਾਲ ਨੇ ਸ਼ੰਦੇਸ਼ ਦਿੱਤਾ ਕਿ ਨੌਜਵਾਨ ਪੀੜੀ ਨੂੰ ਨਸ਼ਾ ਮੁਕਤ ਸਮਾਜ ਦੇ ਵਿਕਾਸ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਦੇਸ਼ ਦਾ ਮਾਨ ਵਧਾਉਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਸਮੇਂ ਸਮਰਪਿਤ ਰਹਿਣਾ ਚਾਹੀਦਾ ਹੈ ਅਤੇ ਕਿਹਾ ਕਿ ਸਾਨੂੰ ਵਾਤਾਰਵਣ ਦੀ ਦੇਖਭਾਲ ਲਈ ਪੌਦੇ ਲਗਾਉਣੇ ਚਾਹੀਦੇ ਹਨ। ਪਰੇਡ ਰਿਹਰਸਲ ਸਮੇਂ ਦਰਸ਼ਨ ਸਿੰਘ, ਗੁਰਸੇਵਕ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11