Tuesday , 21 January 2020
Breaking News
You are here: Home » PUNJAB NEWS » ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਕਾਂਗਰਸੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ ਸਿਆਪਾ : ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਸੰਗਰੂਰ, 26 ਨਵੰਬਰ (ਪਰਮਜੀਤ ਸਿੰਘ ਲੱਡਾ)- ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਵਿਰੋਧ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਕਾਂਗਰਸ ਸੰਗਰੂਰ ਦੇ ਬਲਾਕ ਪ੍ਰਧਾਨ ਅਨਿਲ ਕੁਮਾਰ ਘੀਚਾ ਦੀ ਅਗਵਾਈ ਚ ਸਥਾਨਕ ਲਾਲ ਬੱਤੀ ਚੌੰਕ ਵਿੱਚ ਰੋਸ ਪਰਦ੍ਰਸਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਤੇ ਮੋਦੀ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਕਰ££ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਜਿਸ ਦਿਨ ਤੋਂ ਨਰਿੰਦਰ ਮੋਦੀ ਨੇ ਦੇਸ਼ ਦੀ ਵਾਗਡੋਰ ਸੰਭਾਲੀ ਹੈ ਉਸੇ ਦਿਨ ਤੋਂ ਦੇਸ਼ ਵਾਸੀਆਂ ਦੇ ਮਾੜੇ ਦਿਨ ਆ ਗਏ ਹਨ ਦੇਸ਼ ਅੰਦਰ ਰੋਜਾਨਾ ਵਧ ਰਹੀ ਅੱਤ ਦੀ ਮਹਿੰਗਾਈ ਕਾਰਨ ਦੇਸ਼ ਵਾਸੀਆਂ ਨੂੰ ਅੱਜ ਦੋ ਵਖਤ ਦੀ ਰੋਟੀ ਦੇ ਵੀ ਲਾਲੇ ਪਏ ਹੋਏ ਹਨ ਇਸ ਮੌਕੇ ਅਨਿਲ ਕੁਮਾਰ ਘੀਚਾ ਬਲਾਕ ਪ੍ਰਧਾਨ ਸ੍ਰੀ ਮਤੀ ਨਰੇਸ਼ ਸਰਮਾ ਸੂਬਾ ਸਕੱਤਰ ਮਹਿਲਾ ਕਾਂਗਰਸ ਸ੍ਰੀ ਮਤੀ ਸੰਤੋਸ਼ ਰਾਣੀ ਅਨਿਲ ਕੁਮਾਰ ਬੱਗਾ ਨੇ ਧਰਨੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਚੋਣਾਂ ਤੋਂ ਪਹਿਲਾਂ ਜਾਰੀ ਕੀਤੇ ਭਾਜਪਾ ਦੇ ਚੋਣ ਮਨੋਰਥ ਪੱਤਰ ਵਿਚੋਂ ਅਪਣੇ ਕਾਰਜਕਾਲ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਸਗੋਂ ਦੇਸ਼ ਅੰਦਰ ਨੋਟਬੰਦੀ ਅਤੇ ਜੀ ਐਸ ਟੀ ਵਰਗੀਆਂ ਮਾੜੀਆਂ ਨੀਤੀਆਂ ਨਾਲ ਦੇਸ਼ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਅਤੇ ਨਰਿੰਦਰ ਮੋਦੀ ਤੋਂ ਅੱਜ ਦੇਸ਼ ਦੇ ਲੋਕਤੰਤਰ ਨੂੰ ਵੀ ਵੱਡਾ ਖ਼ਤਰਾ ਬਣਿਆ ਹੋਇਆ ਹੈ ਇਸ ਮੌਕੇ ਨਰੇਸ ਕੁਮਾਰ ਗਾਬਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ, ਮਨਜੀਤ ਸਿੰਘ ਕਾਕਾ ਪ੍ਰਧਾਨ ਟਰੱਕ ਯੂਨੀਅਨ ਸੰਗਰੂਰ, ਪਰਵਿੰਦਰ ਬਜਾਜ ਸਾਬਕਾ ਪ੍ਰਧਾਨ ਨਗਰ ਕੋਸਲ ਚਮਕੌਰ ਸਿੰਘ ਜੱਸੀ ਸੰਗਰੂਰ,ਸੁਮੀਰ ਫੱਤਾ, ਨੱਥੂ ਲਾਲ ਢੀਂਗਰਾ, ਜਗਵਿੰਦਰ ਕਾਲਾ ਸਾਬਕਾ ਐਮ ਸੀ ,ਨਰੇਸ ਕੁਮਾਰ ਬਾਗੀਆਂ,ਚਮਕੌਰ ਸਿੰਘ,ਸੰਦੀਪ ਸਰਮਾ ਤੋ ਇਲਾਵਾ ਹੋਰ ਬਹੁਤ ਸਾਰੇ ਕਾਂਗਰਸ ਦੇ ਆਗੂ ਵਰਕਰ ਹਾਜ਼ਰ ਸਨ।

Comments are closed.

COMING SOON .....


Scroll To Top
11