Monday , 19 August 2019
Breaking News
You are here: Home » PUNJAB NEWS » ਕਾਂਗਰਸੀ ਆਗੂਆਂ ਦਾ ਵਫ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ

ਕਾਂਗਰਸੀ ਆਗੂਆਂ ਦਾ ਵਫ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ

ਕੁਰਾਲੀ, 14 ਮਈ (ਰਣਜੋਧ ਸਿੰਘ)- ਸਥਾਨਕ ਸ਼ਹਿਰ ਦੀਆਂ ਸਮਸਿਆਵਾਂ ਅਤੇ ਲੋਕ ਸਭਾ ਚੋਣਾਂ ਸਬੰਧੀ ਚਰਚਾ ਕਰਨ ਲਈ ਸ਼ਹਿਰ ਦੇ ਕਾਂਗਰਸੀ ਆਗੂਆਂ ਦੇ ਵਫ਼ਦ ਵਲੋਂ ਅਜ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਆਗੂਆਂ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿਤ ਲਈ ਦਿਨ ਰਾਤ ਇਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਜਸਵਿੰਦਰ ਸਿੰਘ ਗੋਲਡੀ, ਕੌਂਸਲਰ ਬਹਾਦਰ ਸਿੰਘ ਓ. ਕੇ., ਪੰਜਾਬ ਕਾਂਗਰਸ ਦੇ ਸਕਤਰ ਰਾਕੇਸ਼ ਕਾਲੀਆ, ਮਹਿਲਾ ਕਾਂਗਰਸ (ਇੰਟਕ) ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ, ਸਾਬਕਾ ਕਾਸਲਰ ਪ੍ਰਦੀਪ ਰੂੜਾ ਆਦਿ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਥਾਨਕ ਸ਼ਹਿਰ ਦੀਆਂ ਸਮਸਿਆਵਾਂ ਸਬੰਧੀ ਜਾਣੂ ਕਰਵਾਇਆ।ਇਸੇ ਦੌਰਾਨ ਆਗੂਆਂ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਮੁਨੀਸ਼ ਤਿਵਾੜੀ ਦੀ ਸਫ਼ਲਤਾ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸ਼ਹਿਰ ਦੀ ਅਗਵਾਈ ਦੀ ਮੰਗ ਕੀਤੀ। ਆਗੂਆਂ ਨੇ ਸ਼ਹਿਰ ਦੇ ਇਲਾਕੇ ਦੇ ਵਿਕਾਸ ਵਲ ਵਿਸ਼ੇਸ਼ ਤਵਜੋਂ ਦਿਤੇ ਜਾਣ ਦੀ ਲੋੜ ‘ਤੇ ਵੀ ਜ਼ੋਰ ਦਿਤਾ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਕਾਂਗਰਸੀ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਉਮੀਦਵਾਰ ਮੁਨੀਸ਼ ਤਿਵਾੜੀ ਦੀ ਸਫ਼ਲਤਾ ਲਈ ਦਿਨ ਰਾਤ ਇਕ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਉਮੀਦਵਾਰ ਦੀ ਸਫ਼ਲਤਾ ਲਈ ਮਿਹਨਤ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਅੰਦਰ ਹੋਰ ਵਧੇਰੇ ਮਾਣ-ਸਨਮਾਨ ਦਿਤਾ ਜਾਵੇਗਾ। ਇਸੇ ਦੌਰਾਨ ਮੁਖ ਮੰਤਰੀ ਨੇ ਚੋਣਾਂ ਤੋਂ ਬਾਅਦ ਸ਼ਹਿਰ ਦੇ ਵਿਕਾਸ ਤੇ ਸਮਸਿਆਵਾਂ ਦੇ ਹਲ ਦਾ ਭਰੋਸਾ ਵੀ ਦਿਤਾ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਤੋਂ ਇਲਾਵਾ ਪਬਲਿਕ ਕੋਆਰਡੀਨੇਸ਼ਨ ਸੈਲ ਦੇ ਚੇਅਰਮੈਨ ਕਮਲਜੀਤ ਚਾਵਲਾ, ਡਾ: ਅਸ਼ਵਨੀ ਸ਼ਰਮਾ, ਰਾਜ ਕੁਮਾਰ ਬਗਾ, ਚਰਨਜੀਤ ਸਿੰਘ ਭਟੀ ਆਦਿ ਕਾਂਗਰਸੀ ਆਗੂ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11