Friday , 24 May 2019
Breaking News
You are here: Home » Carrier » ਕਾਂਗਰਸ ਵੱਲੋਂ ਲਿਆਂਦੀ ਜਾਣ ਵਾਲੀ ‘ਯੂਥ ਨੀਤੀ’ ਨੌਜਵਾਨਾਂ ਦੀਆਂ ਇੱਛਾਵਾਂ ਦੀ ਤਰਜ਼ਮਾਨੀ ਕਰੇਗੀ : ਨਵਜੋਤ ਸਿੱਧੂ

ਕਾਂਗਰਸ ਵੱਲੋਂ ਲਿਆਂਦੀ ਜਾਣ ਵਾਲੀ ‘ਯੂਥ ਨੀਤੀ’ ਨੌਜਵਾਨਾਂ ਦੀਆਂ ਇੱਛਾਵਾਂ ਦੀ ਤਰਜ਼ਮਾਨੀ ਕਰੇਗੀ : ਨਵਜੋਤ ਸਿੱਧੂ

ਜਲੰਧਰ, 9 ਅਗਸਤ- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਵਲੋਂ ਜਲਦ ਹੀ ‘ਯੂਥ ਨੀਤੀ’ ਤਿਆਰ ਕੀਤੀ ਜਾਵੇਗੀ ਜਿਸ ਦਾ ਆਧਾਰ ਨੌਜਵਾਨਾਂ ਦੇ ਵਿਚਾਰ ਹੋਣਗੇ ਤਾਂ ਜੋ ਨੌਜਵਾਨਾਂ ਦੀ ਇੱਛਾਵਾਂ ਦੀ ਪੂਰਤੀ ਕਰਦੇ ਹੋਏ ਉਨ੍ਹਾਂ ਨੂੰ ਦੇਸ਼ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਇਆ ਜਾ ਸਕੇ। ਅੱਜ ਇੱਥੇ ‘ਸੋਚ ਸੇ ਸੋਚ ਕੀ ਲੜਾਈ’ ਪ੍ਰੋਗਰਾਮ ਦੀ ਸ਼ੂਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਸਿੱਧੂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਵਲੋਂ ਪਹਿਲੀ ਵਾਰ ਅਜਿਹਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਗੱਲ ਕਹਿਣ ਦਾ ਪਲੇਟਫਾਰਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਕਦਮ ਦੇ ਨਾਲ ਜਿੱਥੇ ਨੌਜਵਾਨਾਂ ਦੇ ਮੁੱਦੇ ਦੇਸ਼ ਵਿਚ ਕੇਂਦਰ ਬਿੰਦੂ ਬਣਨਗੇ ਉਥੇ ਹੀ ਨੌਜਵਾਨ ਆਪਣਾ ਭਵਿੱਖ ਖੁਦ ਤਰਾਸ਼ਣ ਦੇ ਕਾਬਿਲ ਵੀ ਬਣਨਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਸਿੱਖਿਆ, ਰੁਜ਼ਗਾਰ ਬਾਰੇ ਮੁੱਦੇ ਚੁੱਕਣ ਲਈ ਪਲੇਟਫਾਰਮ ਮਿਲਿਆ ਹੈ।

Comments are closed.

COMING SOON .....


Scroll To Top
11