Monday , 19 August 2019
Breaking News
You are here: Home » Editororial Page » ਕਿਉਂ ਮੋਹ ਭੰਗ ਹੋ ਗਿਆ ਲੋਕ ਸਭਾ ਚੋਣਾਂ ਲਈ ਪ੍ਰਵਾਸੀ ਪੰਜਾਬੀਆਂ ਦਾ

ਕਿਉਂ ਮੋਹ ਭੰਗ ਹੋ ਗਿਆ ਲੋਕ ਸਭਾ ਚੋਣਾਂ ਲਈ ਪ੍ਰਵਾਸੀ ਪੰਜਾਬੀਆਂ ਦਾ

ਭਾਰਤ ਦੇ ਵਿਦੇਸ਼ ਮੰਤਰਾਲ ੇ(ਮਨਿਸਟਰੀ ਆਫ਼ ਫੌਰੈਨ ਅਫ਼ੈਅਰਜ਼ ਇੰਡੀਆ) ਦੇ ਮੁਤਾਬਿਕ ਲਗਭਗ 3.10 ਕਰੋੜ ਐਨ.ਆਰ.ਆਈ.(ਨਾਨ ਰੈਂਜੀਡੈਂਟ ਇੰਡੀਅਨਜ਼) ਦੁਨੀਆਂ ਦੇ ਵਖੋ-ਵਖਰੇ ਦੇਸ਼ਾਂ ਵਿਚ ਰਹਿ ਰਹੇ ਹਨ। ਆਰ.ਪੀ.ਐਕਟ(ਰਿਪਰੈਜੈਨਟੇਸ਼ਨ ਆਫ਼ ਪੀਪਲਜ਼ ਐਕਟ) 2018 ਵਿਚ ਇਹ ਦਰਸਾਇਆ ਗਿਆ ਹੈ ਕਿ ਜੋ ਐਨ.ਆਰ.ਆਈ. ਭਾਰਤੀ ਮਤਦਾਤਾ ਸੂਚੀ ਵਿਚ ਦਰਜ ਹੈ, ਉਹ ਵਿਦੇਸ਼ ਰਹਿੰਦੇ ਹੋਏ ਵੀ ਆਪਣੇ ਖੇਤਰ ਵਿਚ ਆਪਣੇ ਦੋਸਤ ਜਾਂ ਰਿਸ਼ਤੇਦਾਰ ਨੂੰ ਪ੍ਰਾਕਸੀ ਨੀਅਤ ਕਰਕੇ ਆਪਣੇ ਵੋਟ ਦੀ ਵਰਤੋਂ ਕਰ ਸਕਦਾ ਹੈ। ਨਿਯੁਕਤ ਕੀਤਾ ਹੋਇਆ ਪ੍ਰਾਕਸੀ ਮਤਦਾਨ ਕੇਂਦਰ ਜਾ ਕੇ ਸਬੰਧਤ ਐਨ.ਆਰ.ਆਈ ਦੇ ਵਲੋਂ ਵੋਟ ਪਾ ਸਕਦਾ ਹੈ। ਲੇਕਿਨ ਅਸਲ ਵਿਚ ਸਿਆਸੀ ਦਲਾਂ ਵਿਚ ਇਸ ਮਸਲੇ ‘ਤੇ ਸਹਿਮਤੀ ਨਹੀਂ ਬਣ ਸਕੀ। ਪੰਜਾਬ ਦੇ ਸਿਰਫ਼ 393 ਐਨ.ਆਰ.ਆਈ. ਲੋਕਾਂ ਨੇ ਆਪਣੀ ਵੋਟ ਬਣਵਾਈ ਹੈ, ਜਿਹਨਾ ਵਿਚੋਂ ਬਹੁਤ ਘਟ ਲੋਕ ਕਿਰਾਇਆ ਖਰਚ ਕੇ, ਵਿਦੇਸ਼ਾਂ ਵਿਚੋਂ ਆਕੇ, ਵੋਟ ਪਾ ਸਕਣਗੇ। ਭਾਵੇਂ ਕਿ ਪੰਜਾਬ ਵਿਚੋਂ ਰੁਜ਼ਗਾਰ ਲਈ ਵਿਦੇਸ਼ਾਂ ਵਿਚ ਜਾ ਕੇ ਵਸੇ ਲਖਾਂ ਲੋਕਾਂ ਦਾ ਆਪਣੇ ਪਿੰਡਾਂ-ਕਸਬਿਆਂ ਲਈ ਅੰਤਾਂ ਦਾ ਮੋਹ ਹੈ, ਉਹ ਆਪਣੇ ਜਨਮ ਸਥਾਨ ਨੂੰ ਚੰਗੇਰਾ ਬਨਾਉਣ ਲਈ ਸਦਾ ਉਤਸਕ ਦਿਸਦੇ ਹਨ, ਅਤੇ ਸਮੇਂ ਸਮੇਂ ਉਹ ਪਿੰਡ ਪੰਚਾਇਤਾਂ, ਵਿਧਾਨ ਸਭਾ ਚੋਣਾਂ ਵਿਚ ਡੂੰਘੀ ਦਿਲਚਸਪੀ ਲੈਂਦੇ ਰਹੇ ਹਨ, ਪਰ 2019 ਦੀਆਂ ਲੋਕ ਸਭਾ ਚੋਣਾਂ ਲਈ ਉਹ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਰਖ ਰਹੇ, ਕੀ ਉਹਨਾ ਦਾ ਚੋਣਾਂ ਪ੍ਰਤੀ ਮੋਹ ਭੰਗ ਹੋ ਗਿਆ ਹੈ? ਪੰਜਾਬੀਆਂ ਦੇ ਲੋਕ ਸਭਾ ‘ਚ ਮੋਹ ਭੰਗ ਹੋਣ ਦਾ ਕਾਰਨ ਉਹ ਨੇਤਾ ਲੋਕ ਹਨ, ਜਿਹਨਾ ਨੇ ਰਾਜਨੀਤੀ ਨੂੰ ਲੋਕ ਸੇਵਾ ਵਜੋਂ ਨਹੀਂ ਇਕ ਧੰਦੇ ਵਜੋਂ ਅਪਨਾਇਆ ਹੋਇਆ ਹੈ ਅਤੇ ਜਿਹੜੇ ਆਪਣੇ ਹਿਤਾਂ ਦੀ ਖਾਤਰ ਲੋਕ ਹਿਤ ਵੇਚਣ ਤੋਂ ਗੁਰੇਜ਼ ਨਹੀਂ ਕਰਦੇ। ਪ੍ਰਵਾਸੀ ਵੀਰਾਂ ਨੇ ਕਦੇ ਲੋਕ ਭਲਾਈ ਪਾਰਟੀ ਦੇ ਨੇਤਾ ਬਲਵੰਤ ਸਿੰਘ ਰਾਮੂੰਵਾਲੀਆ ਨੂੰ ਭਰਪੂਰ ਸਹਿਯੋਗ ਦਿਤਾ। ਫਿਰ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਪੀ ਪੀ ਪੀ ਦਾ ਪੂਰਾ ਸਾਥ ਦਿਤਾ। ਆਮ ਆਦਮੀ ਪਾਰਟੀ ਨੂੰ ਤਾਂ ਉਹਨਾ ਤਨ, ਮਨ, ਧਨ ਨਾਲ ਸਹਾਇਤਾ ਦਿਤੀ, ਇਸ ਨੂੰ ਕਬੂਲਿਆ ਅਤੇ ਪੰਜਾਬ ‘ਚ ਆਕੇ ਵੀ ਇਸਦੇ ਹਕ ਵਿਚ ਪ੍ਰਚਾਰ ਕੀਤਾ ਪਰ ਆਮ ਆਦਮੀ ਪਾਰਟੀ ਦੇ ਨੇਤਾ ਪ੍ਰਵਾਸੀ ਪੰਜਾਬੀਆਂ ਦੇ ਪਿਆਰ ਦੇ ਹਾਣ ਦੇ ਨਾ ਹੋ ਸਕੇ। ‘ਆਪ‘ ਦਾ ਝਾੜੂ ਤੀਲਾ ਤੀਲਾ ਹੋ ਗਿਆ ਜਾਂ ਕਰ ਦਿਤਾ ਗਿਆ ਤੇ ਪ੍ਰਵਾਸੀ ਪੰਜਾਬੀਆਂ ਦੇ ਦਿਲ ਹੀ ਜਿਵੇਂ ਟੁਟ ਗਏ। ਪ੍ਰਵਾਸੀ ਪੰਜਾਬੀ ਲੰਮੇ ਸਮੇਂ ਤੋਂ ਹੀ ਦੇਸ਼ ਦੀਆਂ ਵਖੋ-ਵਖਰੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਹਨ। ਭਾਰਤ ਵਿਚ 1969 ਤੋਂ ਇੰਡੀਅਨ ਓਵਰਸੀਜ਼ ਕਾਂਗਰਸ ਦੀਆਂ ਕਈ ਇਕਾਈਆਂ ਸਥਾਪਿਤ ਹੋਈਆਂ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਅਤੇ ਹੁਣ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਖਹਿਰਾ ਅਤੇ ਲੁਧਿਆਣਾ ਦੇ ਬੈਂਸ ਭਰਾਵਾਂ ਦੀ ਪਾਰਟੀ ਲੋਕ ਇਨਸਾਫ ਪਾਰਟੀ ਵਲੋਂ ਵੀ ਆਪਣੇ ਵਿਦੇਸ਼ੀ ਸਮਰਥਕਾਂ, ਸੰਸਥਾਵਾਂ ਨਾਲ ਗੂੜ੍ਹੇ ਸਬੰਧ ਬਣਾ ਰਖੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ, ਉਹਨਾ ਦੀ ਪਤਨੀ ਪ੍ਰਨੀਤ ਕੌਰ, ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ, ਕਾਂਗਰਸ ਪਾਰਟੀ ਦੇ ਹਕ ਵਿਚ ਸਮੇਂ ਸਮੇਂ ਪ੍ਰਚਾਰ ਕਰਦੇ ਰਹਿੰਦੇ ਸਨ ਅਤੇ ਸਿਖ ਖੇਡਾਂ ਜਾਂ ਹੋਰ ਸਮਾਗਮਾਂ ਸਮੇਂ ਪਬਲਿਕ ਅਤੇ ਪ੍ਰਾਈਵੇਟ ਮਿਲਣੀਆਂ ਕਰਦੇ ਰਹੇ ਸਨ ਅਤੇ ਪੰਜਾਬੀ ਮੀਡੀਏ ਦੇ ਪ੍ਰਤੀਨਿਧਾਂ ਨਾਲ ਮਿਲਕੇ ਆਪਣੇ ਪਾਰਟੀ ਪ੍ਰੋਗਰਾਮਾਂ ਦਾ ਪ੍ਰਚਾਰ ਕਰਕੇ ਵਡੀ ਮਾਇਕ ਸਹਾਇਤਾ ਅਤੇ ਸਹਿਯੋਗ ਆਪਣੀ ਪਾਰਟੀ ਲਈ ਇਕਠੀ ਕਰਦੇ ਰਹੇ। ਇਸ ਲਿਸਟ ਵਿਚ ਹੋਰ ਛੋਟੇ ਵਡੇ ਕਾਂਗਰਸੀ ਨੇਤਾਵਾਂ ਤੋਂ ਬਿਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦਾ ਨਾਮ ਵੀ ਵਜਦਾ ਹੈ। ਮਹਿੰਦਰ ਸਿੰਘ ਗਿਲਜੀਆਂ ਅਮਰੀਕਾ ਵਿਚ ਅਤੇ ਓਵਰਸੀਜ਼ ਕਾਂਗਰਸ ਦੇ ਯੂ.ਕੇ. ਦੇ ਨੇਤਾ ਦਲਜੀਤ ਸਿੰਘ ਸਹੋਤਾ ਅਤੇ ਇਟਲੀ ਦੇ ਕਰਮਜੀਤ ਸਿੰਘ ਢਿਲੋਂ ਆਦਿ ਇਹੋ ਜਿਹੇ ਪ੍ਰਵਾਸੀ ਪੰਜਾਬੀ ਹਨ, ਜਿਹੜੇ ਕਾਂਗਰਸ ਦੀ ਉਚ ਲੀਡਰਸ਼ਿਪ ਨੂੰ ਇਹਨਾ ਦੇਸ਼ਾਂ ‘ਚ ਸਵਾਗਤ ਕਰਨ ਵੇਲੇ ਮੋਹਰੀ ਰੋਲ ਅਦਾ ਕਰਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕਦੇ ਪ੍ਰਵਾਸੀ ਪੰਜਾਬੀਆਂ ‘ਚ ਵਡਾ ਅਸਰ ਬਣਾਇਆ ਸੀ, ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਹੋਰ ਮੁਲਕਾਂ ‘ਚ ਆਪਣੀਆਂ ਇਕਾਈਆਂ ਖੋਲ੍ਹੀਆਂ, ਗੁਰਦੁਆਰਿਆਂ ‘ਚ ਆਪਣੀ ਸਿਆਸਤ ਕੀਤੀ। ਪਰ ਪਿਛਲੀਆਂ ਲੋਕ ਸਭਾ ਚੋਣਾਂ ‘ਚ ਵਡੀ ਹਾਰ ਨੂੰ ਉਹਨਾ ਨੇ ਪ੍ਰਵਾਸੀ ਪੰਜਾਬੀਆਂ ਕਾਰਨ ਆਪਣੀ ਹਾਰ ਹੋਈ ਮੰਨਿਆ, ਕਿਉਂਕਿ ਪ੍ਰਵਾਸੀ ਪੰਜਾਬੀਆਂ ਨੇ ਖੁਲ੍ਹੇ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ। ਸਿਟੇ ਵਜੋਂ ਆਮ ਆਦਮੀ ਪਾਰਟੀ ਦੇ ਚਾਰ ਮੈਂਬਰ ਪਾਰਲੀਮੈਂਟ ਚੁਣੇ ਗਏ। ਇਸੇ ਗੁਸੇ ਵਿਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਦੇਸ਼ਾਂ ਵਿਚ ਸਥਾਪਿਤ ਸ਼੍ਰੋਮਣੀ ਅਕਾਲੀ ਦਲ ਦੀਆਂ ਇਕਾਈਆਂ ਨੂੰ ਠਨਾਟ ਰਿਕੁਆਇਰਡ ਇੰਡੀਅਨਜ਼ਠ ਗੁਰਦਾਨਦੇ ਹੋਏ ਭੰਗ ਕਰ ਦਿਤਾ। ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਪ੍ਰਵਾਸੀ ਸੰਮੇਲਨ, ਜਿਹਨਾ ਵਿਚ ਆਪਣੇ ਚਹੇਤਿਆਂ ਨੂੰ ਸਦਕੇ ਸਨਮਾਨਿਆ ਜਾਂਦਾ ਸੀ, ਉਹਨਾ ਨੂੰ ਵੀ ਆਈ ਪੀ ਟਰੀਟਮੈਂਟ ਦਿਤਾ ਜਾਂਦਾ ਸੀ, ਸਰਕਾਰੀ ਗਡੀਆਂ ‘ਚ ਹੂਟੇ ਦਿਤੇ ਜਾਂਦੇ ਸਨ, ਹੋਟਲਾਂ ‘ਚ ਉਹਨਾ ਦੀ ਆਓ ਭਗਤ ਹੁੰਦੀ ਸੀ, ਬੰਦ ਕਰ ਦਿਤੇ ਗਏ। ਪਰ ਜਦੋਂ ਪ੍ਰਵਾਸੀ ਸਹਿਯੋਗ ਵੋਟਾਂ ਨੋਟਾਂ ਬਿਨ੍ਹਾਂ ਨਾ ਸਰਿਆ ਤਾਂ ਬਾਅਦ ਵਿਚ ਛੇਤੀ ਹੀ ਅਮਰੀਕਾ, ਕੈਨੇਡਾ ਅਤੇ ਅਸਟ੍ਰੇਲੀਆ ‘ਚ ਸ਼੍ਰੋਮਣੀ ਅਕਾਲੀ ਦਲ ਦੀਆਂ ਕਈ ਇਕਾਈਆਂ ਸਥਾਪਤ ਕੀਤੀਆਂ। ਪਰ ਸ਼੍ਰੋਮਣੀ ਅਕਾਲੀ ਦਲ ਦੀ ਉਪਰਲੀ ਲੀਡਰਸ਼ਿਪ, ਕੋਟਕਪੂਰਾ ਗੋਲੀ ਕਾਂਡ ਅਤੇ ਬਹਿਬਲ ਕਲਾਂ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਕਾਰਨ, ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲਾਂ ਵਿਰੁਧ ਸਿਖਾਂ ‘ਚ ਪੈਦਾ ਹੋਏ ਰੋਸ ਕਾਰਨ, ਉਹਨਾ ਦੇਸ਼ਾਂ ‘ਚ ਆਪਣੇ ਪੈਰ ਨਹੀਂ ਜਮ੍ਹਾ ਸਕੀ। ਕਾਂਗਰਸੀ ਨੇਤਾਵਾਂ ਖਾਸ ਕਰਕੇ ਪੰਜਾਬੀ ਕਾਂਗਰਸੀ ਨੇਤਾਵਾਂ ਨੂੰ ਵੀ ਲਗਭਗ ਇਹੋ ਜਿਹੀ ਸਥਿਤੀ ਦਾ ਹੀ ਸਾਹਮਣਾ ਕਰਨਾ ਪਿਆ, ਜਿਸਦੇ ਉਚ ਨੇਤਾ ਸਮੇਤ ਮੁਖ ਮੰਤਰੀ ਅਮਰਿੰਦਰ ਸਿੰਘ ਪ੍ਰਵਾਸੀ ਪੰਜਾਬੀਆਂ ਦੇ ਕੋਲ ਨਾ ਪੁਜ ਸਕੇ ਅਤੇ ਨਾ ਹੀ ਉਹਨਾ ਦੀ ਹਿਮਾਇਤ ਪ੍ਰਾਪਤ ਕਰ ਸਕੇ। ਅਕਾਲੀ ਅਤੇ ਕਾਂਗਰਸ ਦੇ ਪੰਜਾਬੀ ਆਗੂਆਂ ਨਾਲੋਂ ਆਮ ਆਦਮੀ ਪਾਰਟੀ ਦੇ ਆਗੂ ਵਿਦੇਸ਼ਾਂ ਵਿਚ ਵਧੇਰੇ ਸਰਗਰਮ ਹਨ। ਭਾਵੇਂ ਕਿ ਉਹਨਾ ਵਿਚੋਂ ਟੁਟਕੇ ਬਹੁਤ ਲੋਕ ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਭਰਾਵਾਂ ਦੀਆਂ ਪਾਰਟੀਆਂ ਨਾਲ ਜੁੜੇ ਹਨ, ਪਰ ਖਖੜੀ ਖਖੜੀ ਹੋਈਆਂ ਇਹਨਾ ਧਿਰਾਂ ਨਾਲ ਵੀ ਪ੍ਰਵਾਸੀ ਪੰਜਾਬੀਆਂ ਦਾ ਹੁਣ ਬਹੁਤਾ ਤੇਹ-ਪਿਆਰ ਵੇਖਣ ਨੂੰ ਨਹੀਂ ਮਿਲ ਰਿਹਾ। ਕਦੇ ਕੇਜਰੀਵਾਲ, ਸੁਚਾ ਸਿੰਘ ਛੋਟੇਪੁਰ, ਭਗਵੰਤ ਮਾਨ ਜਿਹੇ ਨੇਤਾਵਾਂ ਨੂੰ ਪ੍ਰਵਾਸੀ ਹਥੀਂ ਛਾਵਾਂ ਕਰਦੇ ਸਨ, ਉਹਨਾ ਦੇ ਇਕ ਇਸ਼ਾਰੇ ਉਤੇ ਮਰ ਮਿਟਣ ਤਕ ਜਾਂਦੇ ਸਨ। ਹਜ਼ਾਰਾਂ, ਲਖਾਂ ਡਾਲਰ ਉਹਨਾ ਆਮ ਆਦਮੀ ਪਰਟੀ ਲਈ ਕੁਰਬਾਨ ਕਰ ਦਿਤੇ ਪਰ ਅੰਤ ਵਿਚ ਉਹਨਾ ਪਲੇ ਨਿਰਾਸ਼ਤਾ ਆਈ। ਇਹੀ ਨਿਰਾਸ਼ਤਾ 2019 ਲੋਕ ਸਭਾ ਚੋਣਾਂ ‘ਚ ਸਰਗਰਮੀ ਨਾਲ ਭਾਗ ਨਾ ਲੈਣ ਦਾ ਕਾਰਨ ਬਣੀ ਹੋਈ ਹੈ। ਹੁਣ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਵੀ ਕੁਝ ਪ੍ਰਵਾਸੀਆਂ ਨੂੰ ਆਸਾਂ ਸਨ ਕਿ ਇਹ ਸਰਕਾਰ ਉਹਨਾ ਦੀ ਜ਼ਮੀਨ ਜਾਇਦਾਦ ਦੀ ਰਾਖੀ ਲਈ ਵਿਸ਼ੇਸ਼ ਉਪਰਾਲੇ ਕਰੇਗੀ।ਉਹਨਾ ਨੂੰ ਬਣਦਾ ਸਰਦਾ ਸਤਿਕਾਰ ਦੇਵੇਗੀ ਪਰ ਕਾਂਗਰਸੀ ਸਰਕਾਰ ਵਲੋਂ ਪ੍ਰਵਾਸੀਆਂ ਦੀ ਐਨ.ਆਰ.ਆਈ. ਸਭਾ ਜਲੰਧਰ ਦੀ ਚੋਣ ਕਰਾਉਣ ਦਾ ਉਪਰਾਲਾ ਤਕ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਪ੍ਰਵਾਸੀ ਸੰਮੇਲਨ, ਜੋ ਹਰ ਵਰ੍ਹੇ ਕਰਾਏ ਜਾਂਦੇ ਸਨ, ਅਤੇ ਜਿਸਦੀ ਸ਼ੁਰੂਆਤ ਕਾਂਗਰਸ ਰਾਜ ਵੇਲੇ ਕੀਤੀ ਗਈ ਸੀ, ਕਰਾਉਣ ਦਾ ਉਦਮ ਕੀਤਾ ਜਾ ਰਿਹਾ ਹੈ। ਜਿਹੜੇ ਕਾਨੂੰਨ ਪੰਜਾਬੀ ਪ੍ਰਵਾਸੀਆਂ ਲਈ ਬਣੇ ਹੋਏ ਹਨ, ਉਹ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਰਹੇ। ਸਿਟੇ ਵਜੋਂ ਪ੍ਰਵਾਸੀ ਪੰਜਾਬੀਆਂ ਦੀ ਸਿਆਸੀ ਲੋਕਾਂ, ਸਿਆਸੀ ਪਾਰਟੀਆਂ ਅਤੇ ਇਥੋਂ ਦੇ ਪ੍ਰਾਸ਼ਾਨਿਕ ਪ੍ਰਬੰਧ ਪ੍ਰਤੀ ਉਦਾਸੀਨਤਾ ਦਾ ਵਧਣਾ ਸੁਭਾਵਕ ਹੈ। 2019 ਦੀਆਂ ਲੋਕ ਸਭਾ ਚੋਣਾਂ ‘ਚ ਧਰਮਾਂ, ਵਰਗਾਂ, ਜਾਤਾਂ, ਫਿਰਕਿਆਂ ਅਤੇ ਘਟ ਗਿਣਤੀ ਧੜਿਆਂ ਵਿਚ ਵੰਡ ਸਾਫ਼ ਦਿਖਾਈ ਦਿੰਦੀ ਹੈ। ਆਰਥਿਕ ਅਪਰਾਧੀ ਅਤੇ ਅਮੀਰ ਵਧ ਚੜ੍ਹਕੇ ਚੋਣਾਂ ਲੜ ਰਹੇ ਹਨ। ਕਾਲੇ ਧੰਨ ਦੀ ਵਰਤੋਂ ਸ਼ਰੇਆਮ ਹੋ ਰਹੀ ਹੈ। ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ਵਲੋਂ ਗੈਰ-ਸੰਵਿਧਾਨਿਕ ਅਤੇ ਗੈਰ-ਕਾਨੂੰਨੀ ਛੋਟਾਂ ਅਤੇ ਆਰਥਿਕ ਸਹੂਲਤਾਂ ਕਾਰਨ ਭਾਰਤ ਕਈ ਪਖੋਂ ਬਿਮਾਰ ਲੋਕ ਰਾਜ ਦਾ ਨਮੂਨਾ, ਝਲਕਾਰਾ ਅਤੇ ਪ੍ਰਭਾਵ ਦੇਣ ਲਗ ਪਿਆ ਹੈ। ਇਸੇ ਕਰਕੇ ਪ੍ਰਵਾਸੀ ਭਾਰਤੀ ਆਪਣੇ ਪਿਆਰੇ ਦੇਸ਼ ‘ਚ ਕੁਝ ਸੁਧਾਰ ਲਈ ਤਤਪਰ ਦਿਸਦੇ ਸਨ। ਲਗਭਗ ਡੇਢ ਸੌ ਸਾਲਾਂ ਤੋਂ ਭਾਰਤ ਤੋਂ ਬਾਹਰ ਵਸਦੇ ਅਤੇ ਵਿਚਰਦੇ ਪ੍ਰਵਾਸੀ ਅਤੇ ਵਿਦੇਸ਼ੀ ਭਾਰਤੀਆਂ ਦਾ ਇਕ ਵਿਸ਼ੇਸ਼ ਵਰਗ ਹੈ, ਜਿਸ ਵਿਚ ਵਧੇਰੇ ਮਿਹਨਤਕਸ਼ ਅਤੇ ਕਾਬਲ ਪੰਜਾਬੀਆਂ ਅਤੇ ਧੁਰ-ਪੂਰਬ ਤੇ ਅਫ਼ਰੀਕਾ ਮਹਾਂਦੀਪ ਵਿਚ ਵਸਦੇ ਅਤੇ ਵਪਾਰ ਕਰਦੇ ਗੁਜਰਾਤੀਆਂ ਦਾ ਹੈ, ਜੋ ਇਸ ਵੇਲੇ ਉਤਰੀ ਅਮਰੀਕਾ, ਯੂਰਪ, ਅਫ਼ਰੀਕਾ ਅਤੇ ਅਸਟਰੇਲੀਆ ਮਹਾਂਦੀਪਾਂ ਦੇ 49 ਦੇਸ਼ਾਂ ਵਿਚ ਘੁਗ ਵਸਦੇ ਅਤੇ 160 ਦੇਸ਼ਾਂ ਵਿਚ ਡੰਗ ਟਪਾਊ ਅਤੇ ਅਸਥਾਈ ਰੁਜ਼ਗਾਰ ਤੇ ਵਪਾਰ ਪਖੋਂ ਵਿਚਰਦੇ ਹਨ ਅਤੇ ਜਿਹੜੇ ਆਪਣੀਆਂ ਜੜ੍ਹਾਂ ਅਤੇ ਪਿਤਾ-ਪੁਰਖਾਂ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਧਾਰਮਿਕ ਅਸਥਾਨਾਂ ਨਾਲ ਜੁੜੇ ਹੋਏ ਹਨ।  ਪ੍ਰਵਾਸੀ ਪੰਜਾਬੀਆਂ ਪੰਜਾਬ ਦੇ ਵਿਕਾਸ ਪਾਉਣ ਦਾ ਯਤਨ ਕੀਤਾ। ਧਰਮ ਅਸਥਾਨ, ਹਸਪਤਾਲ,ਸੀਵਰੇਜ, ਸਟੇਡੀਅਮ ਆਦਿ ਦੀ ਉਸਾਰੀ ਕਰਾਈ। ਟੂਰਨਾਮੈਂਟ ਕਰਵਾਏ, ਖੇਡਾਂ ਨੂੰ ਉਤਸ਼ਾਹਿਤ ਕੀਤਾ। ਪਰ ਉਹਨਾ ਦੀ ਵਿਸ਼ੇਸ਼ ਤਾਂਘ ਆਪਣੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ।ਉਹ ਆਪਣੇ ਪਿੰਡਾਂ ਸ਼ਹਿਰਾਂ ‘ਚ ਉਸੇ ਕਿਸਮ ਦੀਆਂ ਸਹੂਲਤਾਂ, ਨਾਗਰਿਕ ਹਕ ਦਵਾਉਣ ਦੇ ਚਾਹਵਾਨ ਹਨ, ਜਿਹਨਾ ਨੂੰ ਉਹ ਆਪ ਹੰਢਾ ਰਹੇ ਹਨ। ਇਸੇ ਕਰਕੇ ਉਹ ਆਪਣੇ ਦੇਸ਼ ‘ਚ ਸੁਚਜੀ ਸਰਕਾਰ ਦੇ ਚਾਹਵਾਨ ਰਹੇ ਹਨ।ਪਰ ਕੁਰਸੀਆਂ ਹਥਿਆਉਣ ਲਈ ਹਰ ਹੀਲਾ ਵਰਤਣ ਵਾਲੇ ਨੇਤਾਵਾਂ ਨੇ ਪਿਛਲੇ ਸਮੇਂ ‘ਚ ਪ੍ਰਵਾਸੀਆਂ ਦੇ ਸੁਫਨੇ ਚੂਰ- ਚੂਰ ਕੀਤੇ ਹਨ। ਸ਼ਾਇਦ ਇਸੇ ਕਰਕੇ ਪ੍ਰਵਾਸੀ ਖਾਸ ਕਰਕੇ ਕੈਨੇਡਾ, ਅਮਰੀਕਾ ਵਸਦੇ ਪ੍ਰਵਾਸੀ ਪੰਜਾਬੀ ਠਗੰਦਲੀ ਭਾਰਤੀ ਸਿਆਸਤਠ ਤੋਂ ਮੂੰਹ ਫੇਰ ਬੈਠੇ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ‘ਚ ਕੋਈ ਖਾਸ ਦਿਲਚਸਪੀ ਨਹੀਂ ਦਿਖਾ ਰਹੇ……………ਠਬਾਅਜ ਆਏ ਐਸੀ ਮੁਹਬਤ ਸੇ,ਉਠਾ ਲੇਂ ਪਾਨਦਾਨ ਅਪਨਾ………….ਠ।

Comments are closed.

COMING SOON .....


Scroll To Top
11