Wednesday , 19 December 2018
Breaking News
You are here: Home » Religion » ਕੁਲਦੀਪ ਸਿੰਘ ਔਲਖ ਵੱਲੋਂ ਜਥੇਦਾਰ ਕਰਮੂੰਵਾਲਾ ਦਾ ਸਨਮਾਨ

ਕੁਲਦੀਪ ਸਿੰਘ ਔਲਖ ਵੱਲੋਂ ਜਥੇਦਾਰ ਕਰਮੂੰਵਾਲਾ ਦਾ ਸਨਮਾਨ

ਸ੍ਰੀ ਗੋਇੰਦਵਾਲ ਸਾਹਿਬ, 14 ਨਵੰਬਰ (ਰਣਜੀਤ ਦਿਓਲ)- ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਦੂਸਰੀ ਵਾਰ ਜਰਨਲ ਸਕਤਰ ਦੇ ਅਹੁਦੇ ਲਈ ਚੁਣੇ ਗਏ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸ਼ੁਕਰਾਨੇ ਵਜੋਂ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ ਦੀ ਅਗਵਾਈ ਵਿਚ ਬਾਵਾ ਸੁਜਿੰਦਰ ਸਿੰਘ ਲਾਲੀ ਅਤੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਰਨਲ ਸਕਤਰ ਨਿਯੁਕਤ ਹੋਣ ਤੇ ਵਧਾਈ ਦਿੰਦਿਆ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਸਕਤਰ ਨਿਯੁਕਤ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਉਹ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਦਲਬੀਰ ਸਿੰਘ ਜਹਾਂਗੀਰ, ਪ੍ਰੈਸ ਸਕਤਰ ਮੇਘ ਸਿੰਘ, ਸੁਖਦੇਵ ਸਿੰਘ ਮਲਮੋਹਰੀ, ਪਰਗਟ ਸਿੰਘ, ਜਸਪਾਲ ਸਿੰਘ, ਜੈਮਲ ਸਿੰਘ ਆਦਿ ਮੌਜੂਦ ਸਨ।

Comments are closed.

COMING SOON .....


Scroll To Top
11