Thursday , 19 July 2018
Breaking News
You are here: Home » NATIONAL NEWS » ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਤੇਲ ਕੀਮਤਾਂ ਘਟਾਉਣ ਦੀ ਅਪੀਲ

ਕੇਂਦਰ ਸਰਕਾਰ ਵੱਲੋਂ ਰਾਜਾਂ ਨੂੰ ਤੇਲ ਕੀਮਤਾਂ ਘਟਾਉਣ ਦੀ ਅਪੀਲ

ਕੇਂਦਰੀ ਵਿੱਤ ਮੰਤਰਾਲੇ ਵੱਲੋਂ ਮੁੱਖ ਮੰਤਰੀਆਂ ਨੂੰ ਲਿਖਿਆ ਗਿਆ ਪੱਤਰ

ਨਵੀਂ ਦਿੱਲੀ, 18 ਅਗਸਤ- ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਛੇਤੀ ਹੀ ਕਮੀ ਹੋ ਸਕਦੀ ਹੈ। ਕੇਂਦਰ ਸਰਕਾਰ ਨੇ ਤੇਲ ਕੀਮਤਾਂ ਨੂੰ ਘਟਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਕੇਂਦਰੀ ਵਿੱਤ ਮੰਤਰਾਲੇ ਨੇ ਇਸ ਸਬੰਧੀ ਸਾਰੇ ਰਾਜਾਂ ਦੇ ਵਿੱਤ ਮੰਤਰੀਆਂ ਨੂੰ ਪੱਤਰ ਲਿਖ ਕੇ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਟੈਕਸ ਘਟਾਉਣ ਦੀ ਅਪੀਲ ਕੀਤੀ ਹੈ। 1 ਜੁਲਾਈ ਤੋਂ ਦੇਸ਼ ਵਿੱਚ ਜੀਐਸਟੀ ਲਾਗੂ ਹੋ ਗਿਆ ਹੈ, ਪਰ ਪੈਟਰੋਲੀਅਮ ਪਦਾਰਥਾਂ ਉ¤ਪਰ ਵੈਟ ਟੈਕਸ ਅਜੇ ਵੀ ਜਾਰੀ ਹੈ। ਅਜਿਹੇ ਹਾਲਾਤਾਂ ਵਿੱਚ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਨੂੰ ਪੈਟਰੋਲੀਅਮ ਪਦਾਰਥਾਂ ’ਤੇ ਵੈਟ ਘਟਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਜੀਐਸਟੀ ਲਾਗੂ ਕਰਨ ਤੋਂ ਬਾਅਦ ਇਸ ਦੀ ਇਨਪੁਟ ਲਾਗਤ ਵਧ ਗਈ ਹੈ। ਵਿੱਤ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿੱਤ ਮੰਤਰਾਲੇ ਦੁਆਰਾ ਮੁੱਖ ਮੰਤਰੀਆਂ ਨੂੰ ਲਿਖੇ ਪੱਤਰ ਵਿੱਚ ਨਿਰਮਾਣ ਖੇਤਰ ਦੁਆਰਾ ਉਠਾਈ ਗਈ ਚਿੰਤਾ ਨੂੰ ਦਰਸਾਇਆ ਗਿਆ ਹੈ। ਵਿੱਤ ਮੰਤਰੀ ਦੁਆਰਾ ਲਿਖੇ ਪੱਤਰ ਵਿੱਚ ਜੀਐਸਟੀ ਕਰ ਵਿਵਸਥਾ ਨੂੰ ਦੇਖਦੇ ਹੋਏ ਦੇਸ਼ ਦੇ ਨਿਰਮਾਣ ਖੇਤਰ ’ਚ ਪੈਟਰੋਲੀਅਮ ਉਤਪਾਦਨ ਦੀ ਨਿਵੇਸ਼ ਲਾਗਤ ਵਧਨ ਸਬੰਧੀ ਚਿੰਤਾ ਦੇ ਬਾਰੇ ਵਿੱਚ ਜ਼ਿਕਰ ਕੀਤਾ ਗਿਆ ਹੈ।

Comments are closed.

COMING SOON .....
Scroll To Top
11