Thursday , 27 February 2020
Breaking News
You are here: Home » PUNJAB NEWS » ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ

ਕੈਟ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਪੁੱਜੇ ਹਾਈ ਕੋਰਟ-ਸੁਣਵਾਈ ਅੱਜ

ਚੰਡੀਗੜ੍ਹ, 20 ਜਨਵਰੀ- ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਦੇ ਫ਼ੈਸਲੇ ਨੂੰ ਪੰਜਾਬ ਸਰਕਾਰ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਐਡਵੋਕੇਟ ਜਨਰਲ ਸ਼੍ਰੀ ਅਤੁਲ ਨੰਦਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਭਲਕੇ ਮੰਗਲਵਾਰ ਨੂੰ ਹੋਣੀ ਤੈਅ ਹੈ। ਪੰਜਾਬ ਸਰਕਾਰ ਦੀ ਤਰਫ਼ੋਂ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਾਕਿਮ ਅਦਾਲਤ ‘ਚ ਪੇਸ਼ ਹੋਏ। ਜਸਟਿਸ ਰਾਜੀਵ ਸ਼ਰਮਾ ਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਿਵੀਜ਼ਨ ਬੈਂਚ ਸਾਹਵੇਂ ਤਦ ਡੀ.ਜੀ.ਪੀ. ਗੁਪਤਾ ਦੇ ਵਕੀਲ ਵੀ ਮੌਜੂਦ ਸਨ। ਇੱਥੇ ਵਰਨਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ ਚੰਡੀਗੜ੍ਹ (ਕੈਟ) ਨੇ ਲੰਘੇ ਸ਼ੁੱਕਰਵਾਰ ਭਾਵ 17 ਜਨਵਰੀ ਨੂੰ ਵੱਡਾ ਝਟਕਾ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਪੰਜਾਬ ਦੇ ਡੀ.ਜੀ.ਪੀ. ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਧ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਪੰਜਾਬ ਦੇ ਡੀ.ਜੀ.ਪੀ. ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆਏ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਕੈਟ ਨੇ ਉਸੇ ਚੁਣੌਤੀ ਦੇ ਆਧਾਰ ‘ਤੇ ਆਪਣਾ ਫੈਸਲਾ ਸੁਣਾਇਆ ਸੀ। ਡੀ.ਜੀ.ਪੀ. ਦੀ ਨਿਯੁਕਤੀ ਨੂੰ ਗ਼ਲਤ ਦੱਸਦੇ ਹੋਏ ਕੈਟ ਨੇ ਕਿਹਾ ਸੀ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ।

Comments are closed.

COMING SOON .....


Scroll To Top
11