Sunday , 19 November 2017
Breaking News
You are here: Home » PUNJAB NEWS » ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਵੱਲੋਂ ਜਾਂਚ ਅਤੇ ਅਮਨ-ਕਾਨੂੰਨ ਦੀ ਵਿਵਸਥਾ ਦੇ ਕੰਮਕਾਜ ਨੂੰ ਵੱਖ-ਵੱਖ ਕਰਨ ਦਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਸਰਕਾਰ ਵੱਲੋਂ ਜਾਂਚ ਅਤੇ ਅਮਨ-ਕਾਨੂੰਨ ਦੀ ਵਿਵਸਥਾ ਦੇ ਕੰਮਕਾਜ ਨੂੰ ਵੱਖ-ਵੱਖ ਕਰਨ ਦਾ ਫੈਸਲਾ

ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਸੁਧਾਰ ਲਈ 2000 ਪੁਲਿਸ ਮੁਲਾਜ਼ਮ ਦੀ ਭਰਤੀ ਨੂੰ ਵੀ ਹਰੀ ਝੰਡੀ

ਚੰਡੀਗੜ੍ਹ, 4 ਨਵੰਬਰ (ਬਲਜੀਤ ਸਿੰਘ ਬਰਾੜ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਜੇਲ੍ਹ ਵਿਭਾਗ ਸਮੇਤ ਪੰਜਾਬ ਪੁਲਿਸ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਦਾ ਜਾਂਚ ਦਾ ਕੰਮ ਅਮਨ-ਕਾਨੂੰਨ ਦੀ ਵਿਵਸਥਾ ਦੇ ਕੰਮਕਾਜ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਸੂਬੇ ਵਿੱਚ ਪੁਲਿਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਘੋਰ ਅਪਰਾਧਾਂ ਦੇ ਮਾਮਲਿਆਂ ਦੀ ਪੁਖਤਾ ਜਾਂਚ ਯਕੀਨੀ ਬਣਾਈ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਲਏ ਗਏ ਇਹ ਫੈਸਲੇ ਪੁਲਿਸ ਫੋਰਸ ਵਿੱਚ ਨਵੀਂ ਊਰਜਾ ਭਰਨਗੇ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਲਿਆਉਣਗੇ। ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਕੀਤੀਆਂ ਕਿ ਭਰਤੀ ਪ੍ਰਕਿਰਿਆ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਨ ਤੋਂ ਇਲਾਵਾ ਕੰਮਕਾਜ ਦੀ ਵੰਡ ਦਾ ਅਮਲ ਵੀ ਆਰੰਭਿਆ ਜਾਵੇ ਅਤੇ ਇਹ ਪ੍ਰਕਿਰਿਆ 30 ਨਵੰਬਰ ਤੱਕ ਮੁਕੰਮਲ ਕੀਤੀ ਜਾਵੇ। ਬੁਲਾਰੇ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿਭਾਗ ਵਿੱਚ ਕੋਈ ਭਰਤੀ ਨਹੀਂ ਹੋਈ ਅਤੇ ਮੁੱਖ ਮੰਤਰੀ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਇਸ ਵਿਭਾਗ ’ਚ ਜੇਲ੍ਹਾਂ ਵਿੱਚ ਖਾਲੀ ਅਸਾਮੀਆਂ ਭਰਨ ਦੇ ਏਜੰਡੇ ਨੂੰ ਪਹਿਲੇ ਦੇ ਆਧਾਰ ’ਤੇ ਰੱਖਿਆ।

Comments are closed.

COMING SOON .....
Scroll To Top
11