Tuesday , 23 October 2018
Breaking News
You are here: Home » BUSINESS NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ

ਪਟਿਆਲਾ ਲਈ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ

ਪਟਿਆਲਾ, 3 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜਨਰਲ ਪੋਸਟ ਆਫਿਸ ਵਿਖੇ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਜਿਸ ਨਾਲ ਪਟਿਆਲਾ ਤੇ ਸੰਗਰੂਰ ਵਾਸੀਆਂ ਨੂੰ ਪਾਸਪੋਰਟ ਸੇਵਾਵਾਂ ਲਈ ਵੱਡੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪੰਜਾਬ ਦਾ ਦੂਜਾ ਅਤੇ ਮੁਲਕ ਵਿੱਚ 59ਵਾਂ ਪਾਸਪੋਰਟ ਸੇਵਾ ਕੇਂਦਰ ਹੈ ਅਤੇ ਇਸ ਕੇਂਦਰ ਵੱਲੋਂ ਨਵਾਂ ਪਾਸੋਪਰਟ ਬਣਾਉਣ ਅਤੇ ਪੁਰਾਣੇ ਨੂੰ ਨਵਿਆਉਣ ਲਈ ਸ਼ੁਰੂਆਤ ਵਿੱਚ ਰੋਜ਼ਾਨਾ 50 ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਹੌਲੀ-ਹੌਲੀ ਇਸ ਦੀ ਗਿਣਤੀ 200 ਤੱਕ ਵਧਾ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਸੇਵਾ ਕੇਂਦਰ ਵਿਖੇ ਪਾਸਪੋਰਟ ਸੇਵਾ ਹਾਸਲ ਕਰਨ ਲਈ ਆਏ ਕੁਝ ਲੋਕਾਂ ਨੂੰ ਵੀ ਮਿਲੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਚੰਡੀਗੜ੍ਹ ਅਤੇ ਅੰਬਾਲਾ ਦੇ ਖੇਤਰੀ ਪਾਸਪੋਰਟ ਦਫ਼ਤਰਾਂ ਵਿਖੇ ਪਾਸਪੋਰਟ ਲਈ ਮਿਲਣ ਦਾ ਸਮਾਂ ਤੈਅ ਕੀਤਾ ਹੋਇਆ ਹੈ। ਉਨ੍ਹਾਂ ਨੇ ਪਟਿਆਲਾ ਲਈ ਜਲ ਸਪਲਾਈ ਸਕੀਮ ਸਣੇ 1000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ।

Comments are closed.

COMING SOON .....


Scroll To Top
11