Sunday , 17 December 2017
Breaking News
You are here: Home » PUNJAB NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਸਬੰਧੀ ਨਾਮਜ਼ਦਗੀ ਪੱਤਰਾਂ ’ਤੇ ਦਸਤਖ਼ਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਸਬੰਧੀ ਨਾਮਜ਼ਦਗੀ ਪੱਤਰਾਂ ’ਤੇ ਦਸਤਖ਼ਤ

ਚੰਡੀਗੜ੍ਹ, 3 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਬਾਰੇ ਨਾਮਜ਼ਦਗੀ ਪੱਤਰਾਂ ’ਤੇ ਦਸਤਖ਼ਤ ਕਰਦਿਆਂ ਇਸ ਨੂੰ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ।
ਇਸ ਪ੍ਰਸਤਾਵ ’ਤੇ ਰਾਹੁਲ ਗਾਂਧੀ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪਾਰਟੀ ਦੀ ਸਿਖਰਲੇ ਅਹੁਦੇ ਲਈ ਕਾਂਗਰਸ ਦੇ ਉਪ-ਪ੍ਰਧਾਨ ਦੀ ਨਾਮਜ਼ਦਗੀ ਦੇ ਸਨਮਾਨ ਦੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਰਾਹੁਲ ਗਾਂਧੀ ਪਾਰਟੀ ਦੀ ਨਵੀਂ ਜ਼ਿੰਮੇਵਾਰੀ ਦੇ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਉਹ ਬਚਪਨ ਤੋਂ ਜਾਣਦੇ ਹਨ ਅਤੇ ਉਹ ਉਸ ਵੇਲੇ ਉਨ੍ਹਾਂ ਨੂੰ ਦੇਖ ਕੇ ਕਹਿ ਸਕਦੇ ਹਨ ਕਿ ਇਹ ਲੜਕਾ ਇਕ ਦਿਨ ਚੋਟੀ ਦੇ ਸਥਾਨ ’ਤੇ ਪਹੁੰਚ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨ ਦਾ ਕਦਮ ਪਾਰਟੀ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਦੀ ਕਾਰਗੁਜ਼ਾਰੀ ਨੇ ਮਜ਼ਬੂਤ ਲੀਡਰਸ਼ਿਪ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਗੁਜਰਾਤ ਵਿਚ ਰਾਹੁਲ ਗਾਂਧੀ ਦੀਆਂ ਰੈਲੀਆਂ ਵਿੱਚ ਵੱਡੀ ਗਿਣਤੀ ’ਚ ਲੋਕ ਉਨ੍ਹਾਂ ਦੇ ਵਿਚਾਰ ਸੁਣਨ ਲਈ ਪਹੁੰਚ ਰਹੇ ਹਨ ਅਤੇ ਬੀਤੇ ਸਮੇਂ ਵਿਚ ਵੀ ਵੱਖ ਵੱਖ ਮੌਕਿਆਂ ’ਤੇ ਉਨ੍ਹਾਂ ਨੇ ਸਿਆਸੀ ਸੂਝ-ਬੂਝ ਦਾ ਪ੍ਰਗਟਾਵਾ ਕੀਤਾ ਹੈ ਜੋ ਕਾਂਗਰਸ ਲਈ ਕਾਰਗਰ ਸਿੱਧ ਹੋਵੇਗਾ। ਰਾਹੁਲ ਗਾਂਧੀ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਉਹ ਪਾਰਟੀ ਪ੍ਰਧਾਨ ਵਜੋਂ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਰਾਹੁਲ ਗਾਂਧੀ ਨੂੰ ‘ਪ੍ਰੋੜ ਤੇ ਸਮਰੱਥ’ ਸਿਆਸਤਦਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਬਣਾਏ ਜਾਣ ਦਾ ਕਦਮ ਸਹੀ ਦਿਸ਼ਾ ਵਿਚ ਚੁੱਕਿਆ ਗਿਆ ਹੈ ਜੋ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰ ਨਵਾਂ ਜੋਸ਼ ਭਰਨ ਵਿੱਚ ਸਹਾਈ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਜੋ ਕਾਂਗਰਸ ਵਰਕਿੰਗ ਕਮੇਟੀ ਦੇ ਸਥਾਈ ਨਿਮੰਤਰਿਤ ਮੈਂਬਰ ਹਨ, ਨੇ ਆਖਿਆ ਕਿ ਰਾਹੁਲ ਗਾਂਧੀ ਦੇ ਦੂਰਅੰਦੇਸ਼ੀ ਵਾਲੇ ਲੀਡਰਸ਼ਿਪ ਗੁਣ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣਗੇ।

Comments are closed.

COMING SOON .....
Scroll To Top
11