Thursday , 27 June 2019
Breaking News
You are here: Home » PUNJAB NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਕਈ ਨਵੇਂ ਪ੍ਰਾਜੈਕਟਾਂ ਦਾ ਐਲਾਨ, ਛੇਤੀ ਸ਼ਿਫ਼ਟ ਹੋਣਗੀਆਂ ਡੇਅਰੀਆਂ

ਚੰਡੀਗੜ, 13 ਸਤੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਨੂੰ ਆਲ੍ਹਾ ਦਰਜੇ ਦਾ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਤੋਂ ਇਲਾਵਾ ਸ਼ਹਿਰੀਆਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਈ ਹੋਰ ਪ੍ਰਾਜੈਕਟਾਂ ਦਾ ਵੀ ਐਲਾਨ ਕੀਤਾ। ਅਜ ਸ਼ਾਮ ਇਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਉਚ ਪਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁਖ ਮੰਤਰੀ ਨੇ 3.78 ਕਰੋੜ ਰੁਪਏ ਦੀ ਲਾਗਤ ਨਾਲ ਸਨੌਰੀ ਅਡਾ ਵਿਖੇ 66 ਕੇ.ਵੀ ਸਬ ਸਟੇਸ਼ਨ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿਤੀ। ਇਸੇ ਦੌਰਾਨ ਪ੍ਰਮੁਖ ਸਕਤਰ ਊਰਜਾ ਨੇ ਦਸਿਆ ਕਿ ਇਸ ਪ੍ਰਾਜੈਕਟ ਦਾ ਕੰਮ ਦੋ ਹਫਤਿਆਂ ਵਿੱਚ ਸ਼ੁਰੂ ਕਰ ਦਿਤਾ ਜਾਵੇਗਾ ਜਦਕਿ ਮੁਖ ਮੰਤਰੀ ਵਲੋਂ ਮਨਜ਼ੂਰ ਕੀਤੇ ਅਜਿਹੇ ਬਾਕੀ ਪ੍ਰਾਜੈਕਟਾਂ ਦਾ ਕੰਮ ਵੀ ਸ਼ੁਰੂ ਕਰ ਦਿਤਾ ਜਾਵੇਗਾ। ਇਨ੍ਹਾਂ ਪ੍ਰਾਜੈਕਟਾਂ ਵਿਚ ਥਾਪਰ ਯੂਨੀਵਰਸਿਟੀ, ਸ਼ਕਤੀ ਵਿਹਾਰ ਤੇ ਪਸਿਆਣਾ ਵਿਖੇ 66 ਕੇ.ਵੀ ਸਬ ਸਟੇਸ਼ਨਾਂ ਦੀ ਸਥਾਪਨਾ ਤੋਂ ਇਲਾਵਾ ਪਟਿਆਲਾ ਦੇ 66 ਕੇ.ਵੀ. ਸਬ ਸਟੇਸ਼ਨ ਨੂੰ 220 ਕੇ.ਵੀ. ਵਿੱਚ ਅਪਗ੍ਰੇਡ ਕਰਨਾ ਸ਼ਾਮਲ ਹੈ। ਇਨ੍ਹਾਂ ਪ੍ਰਾਜੈਕਟਾਂ ’ਤੇ ਲਗਭਗ 25 ਕਰੋੜ ਰੁਪਏ ਦੀ ਲਾਗਤ ਆਵੇਗੀ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਠੀਕਰੀਵਾਲਾ ਚੌਕ, ਫੁਹਾਰਾ ਚੌਕ ਅਤੇ ਖੰਡੇ ਵਾਲਾ ਚੌਕ ਅਤੇ ਪ੍ਰਮੁੱਖ ਸੜਕਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਡੇਅਰੀਆਂ ਨੂੰ ਅਬਲੋਵਾਲ ਕੰਪਲੈਕਸ ਵਿੱਚ ਸ਼ਿਫਟ ਕਰਨ ਦਾ ਜ਼ਿਕਰ ਕਰਦਿਆਂ ਨਗਰ ਨਿਗਮ ਦੇ ਕਮਿਸ਼ਨਰ ਨੇ ਮੀਟਿੰਗ ਵਿੱਚ ਦੱਸਿਆ ਕਿ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ’ਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿਟੂ, ਮੁੱਖ ਸਕਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁਖ ਸਕਤਰ ਸਿਹਤ ਸਤੀਸ਼ ਚੰਦਰਾ, ਪ੍ਰਮੁੱਖ ਸਕਤਰ ਮੁਖ ਮੰਤਰੀ ਤੇਜਵੀਰ ਸਿੰਘ, ਪ੍ਰਮੁਖ ਸਕਤਰ ਵਿਤ ਅਨਿਰੁਧ ਤਿਵਾੜੀ, ਪ੍ਰਮੁਖ ਸਕਤਰ ਸਥਾਨਕ ਸਰਕਾਰ ਅਤੇ ਪਾਵਰ ਏ ਵੇਨੂ ਪ੍ਰਸਾਦ, ਪ੍ਰਮੁਖ ਸਕਤਰ ਲਕੋ ਨਿਰਮਾਣ ਹੁਸਨ ਲਾਲ, ਸਕਤਰ ਸਿਖਿਆ ਕ੍ਰਿਸ਼ਨ ਕੁਮਾਰ, ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਐਮ.ਐਸ. ਜਗੀ ਹਾਜ਼ਰ ਸਨ।

Comments are closed.

COMING SOON .....


Scroll To Top
11