Friday , 19 July 2019
Breaking News
You are here: Home » BUSINESS NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਨੁਕਸਾਨ ਨੂੰ ਰੋਕਣ ਲਈ ਬਿਜਲੀ ਚੋਰੀ ਵਿਰੁੱਧ ਤਿੱਖੀ ਕਾਰਵਾਈ ਲਈ ਨਿਰਦੇਸ਼

ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਮੁੱਖ ਸਕੱਤਰ ਨੂੰ ਅਖਿਆ

ਚੰਡੀਗੜ੍ਹ, 10 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਵਾਸਤੇ ਬਿਜਲੀ ਚੋਰੀ ਵਿਰੁੱਧ ਤਿੱਖੀ ਮੁਹਿੰਮ ਆਰੰਭਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸਬੰਧ ਵਿੱਚ ਪਾਕਿਸਤਾਨ ਅਤੇ ਹਰਿਆਣਾ ਨਾਲ ਲਗਦੇ ਸਰਹੱਦੀ ਇਲਾਕਿਆਂ ‘ਤੇ ਵਿਸ਼ੇਸ਼ੇ ਜ਼ੋਰ ਦਿੱਤਾ ਹੈ। ਮੌਜੂਦਾ ਸੀਜ਼ਨ ਵਿੱਚ ਬਿਜਲੀ ਦੀ ਬਹੁਤ ਜ਼ਿਆਦਾ ਮੰਗ ਦੇ ਸੰਬੰਧ ਵਿੱਚ ਸੂਬੇ ਦੀ ਬਿਜਲੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਬਿਜਲੀ ਚੋਰੀ ਨੂੰ ਰੋਕਣ ਲਈ ਪੀ.ਐਸ.ਪੀ.ਸੀ.ਐਲ. ਦੇ ਨਾਲ ਕੰਮ ਕਰਨ ਵਾਸਤੇ ਸਬੰਧਤ ਜ਼ਿਲ੍ਹਿਆਂ ਦੀ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਵਿਸਤ੍ਰਤ ਹਦਾਇਤਾਂ ਜਾਰੀ ਕਰਨ ਲਈ ਵੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ ਨੇ ਕੁੰਡੀ ਕੁਨੈਕਸ਼ਨਾ ਰਾਹੀਂ ਬਿਜਲੀ ਚੋਰੀ ਕਰਨ ਵਿੱਚ ਸ਼ਾਮਲ ਭ੍ਰਿਸ਼ਟ ਤੱਤਾਂ ਵਿਰੁੱਧ ਕਾਰਵਾਈ ਕਰਨ ‘ਚ ਲੱਗੇ ਪੀ.ਐਸ.ਪੀ.ਸੀ.ਐਲ. ਦੇ ਸਟਾਫ ਨੂੰ ਢੁੱਕਵੀਂ ਸੁਰੱਖਿਆ ਯਕੀਨੀ ਬਣਾਉਣ ਲਈ ਡੀ.ਜੀ.ਪੀ. ਨਾਲ ਤਾਲਮੇਲ ਕਰਨ ਵਾਸਤੇ ਵੀ ਮੁੱਖ ਸਕੱਤਰ ਨੂੰ ਆਖਿਆ ਹੈ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਨੇ ਦੱਸਿਆ ਕਿ ਸ਼ਹਿਰੀ ਬਿਜਲੀ ਸਪਲਾਈ (ਯੂ.ਪੀ.ਐਸ.) ਫੀਡਰਾਂ ‘ਚ ਬਿਜਲੀ ਦਾ ਵੱਧ ਤੋਂ ਵੱਧ ਨੁਕਸਾਨ ਸਰਹੱਦੀ ਇਲਾਕਿਆਂ ਵਿੱਚ ਹੋ ਰਿਹਾ ਹੈ। ਭਿਖੀਵਿੰਡ ਵਿੱਚ ਇਹ ਨੁਕਸਾਨ 80 ਫੀਸਦੀ, ਪੱਟੀ ਵਿੱਚ 71 ਫੀਸਦੀ, ਜ਼ੀਰਾ ‘ਚ 61 ਫੀਸਦੀ, ਪਾਤੜਾਂ ‘ਚ 57 ਫੀਸਦੀ, ਬਾਘਾਪੁਰਾਣਾ 55 ਫੀਸਦੀ, ਤਰਨ ਤਾਰਨ 53 ਫੀਸਦੀ ਅਤੇ ਅਜਨਾਲਾ ਵਿੱਚ 50 ਫੀਸਦੀ ਹੈ। ਪੀ.ਐਸ.ਪੀ.ਸੀ.ਐਲ. ਦੇ ਸਬਸਿਡੀ ਬਕਾਏ ਦੇਣ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਇਹ ਭੁਗਤਾਨ ਸਮੇਂ ਸਿਰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਬਿਨਾ ਕਿਸੇ ਵਿਘਣ ਅਤੇ ਕੁਸ਼ਲਤਾ ਨਾਲ ਬਿਜਲੀ ਸਪਲਾਈ ਦੇ ਕਾਰਜ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਨੇ ਨਿਯਮਿਤ ਵਕਫ਼ੇ ‘ਤੇ ਸਬਸਿਡੀ ਦਾ ਭੁਗਤਾਨ ਜਾਰੀ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਵੀ ਵਿੱਤ ਵਿਭਾਗ ਨੂੰ ਆਖਿਆ ਹੈ। ਸੂਬੇ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਇਲੇ ਦੀ ਢਿੱਲੀ ਸਪਲਾਈ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਨੂੰ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਇਆ ਹੈ ਅਤੇ ਸੂਬੇ ਵਿੱਚ ਬਿਜਲੀ ਦੀ ਨਿਰਵਿਘਣ ਪੈਦਾਵਾਰ ਨੂੰ ਯਕੀਨੀ ਬਣਾਉਣ ਵਾਸਤੇ ਕੋਇਲੇ ਦੀ ਨਿਯਮਿਤ ਅਤੇ ਬਿਨਾਂ ਅੜਚਨ ਸਪਲਾਈ ਦੇ ਵਾਸਤੇ ਕੋਲ ਇੰਡਿਆ ਲਿਮਿਟਡ ਨੂੰ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਹੈ।

Comments are closed.

COMING SOON .....


Scroll To Top
11