Friday , 24 January 2020
Breaking News
You are here: Home » INTERNATIONAL NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨਾਲ ਸ਼ਾਂਤੀ ਅਤੇ ਦੋਸਤੀ ਵਾਲੇ ਸਬੰਧਾਂ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨਾਲ ਸ਼ਾਂਤੀ ਅਤੇ ਦੋਸਤੀ ਵਾਲੇ ਸਬੰਧਾਂ ਦਾ ਸੱਦਾ

ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਯੂ.ਕੇ. ਦੇ ਪਰਵਾਸੀ ਭਾਰਤੀਆਂ ਤੋਂ ਨਿਵੇਸ਼ ਅਤੇ ਸਮਰਥਨ ਦੀ ਕੀਤੀ ਮੰਗ

ਬਰਮਿੰਘਮ (ਯੂ.ਕੇ.), 25 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵੇਂ ਗੁਆਂਢੀ ਦੇਸ਼ਾਂ ਭਾਰਤ ਤੇ ਪਾਕਿਸਤਾਨ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਪਾਕਿਸਤਾਨ ਨਾਲ ਸਾਂਤੀ ਅਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਅਤੇ ਅਤੇ ਨਾਲ ਹੀ ਸਪੱਸ਼ਟ ਕਰਦਿਆਂ ਕਿਹਾ ਕਿ ਭਾਰਤ ਆਈ.ਐਸ.ਆਈ. ਤੋਂ ਸਮਰਥਨ ਹਾਸਲ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਨੂੰ ਦੇਸ਼ ਦੀ ਅਖੰਡਤਾ ਅਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਮੁੱਖ ਮੰਤਰੀ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਮੀਡੀਆ ਕਰਮੀਆਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਐਸ.ਐਫ.ਜੇ. ਇਕ ਕੱਟੜ ਅਤਿਵਾਦੀ ਗਰੁੱਪ ਸੀ, ਜਿਸ ਦੀ ਮੁਹਿੰਮ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਸੀ, ਅਤੇ ਇਸ ਨਾਲ ਇਸੇ ਤਰ੍ਹਾਂ ਪੇਸ਼ ਆਉਣਾ ਚਾਹੀਦਾ ਸੀ। ਐਸ.ਐਫ.ਜੇ. ਦੇ ਅਖੌਤੀ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ, ਜੋ ਕਿ ਪਾਕਿਸਤਾਨ ਦੇ ਆਈ.ਐਸ.ਆਈ. ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਹੈ, ਨੂੰ ਧੋਖੇਬਾਜ ਦੱਸਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਪੰਨੂ ਦਾ ਇੱਕੋ-ਇੱਕ ਮਕਸਦ ਆਈ.ਐਸ.ਆਈ. ਦੇ ਏਜੰਡੇ ਨੂੰ ਅੱਗੇ ਵਧਾਉਣਾ ਅਤੇ ਸਿੱਖਾਂ ਤੇ ਭਾਰਤ ਨੂੰ ਵੰਡਣਾ ਹੈ। ਪਿਛਲੇ ਕੁਝ ਸਾਲਾਂ ਦੌਰਾਨ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ ਅਤੇ ਹਥਿਆਰ ਜ਼ਬਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਾਕਾਮ ਕੀਤੇ ਗਏ ਅਤਿਵਾਦੀ ਗਰੁੱਪਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਐਸ.ਐਫ.ਜੇ. ਦੇ ਮਨਸੂਬੇ ਜੱਗ ਜ਼ਾਹਰ ਹੋਏ ਹਨ ਪਰ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੋਵੇਂ ਇਸ ਨਾਲ ਕਰੜੇ ਹੱਥੀਂ ਨਜਿੱਠ ਰਹੀਆਂ ਹਨ। ਇਸ ਤੋਂ ਪਹਿਲਾ ਪਰਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਲਮੀ ਸਮੱਸਿਆਵਾਂ ਦੇ ਸਮੂਹਿਕ ਹੱਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਨੁਸਾਰ ਸਾਂਤੀ ਦੇ ਪਾਸਾਰ ਲਈ ਗੁਆਂਢੀ ਮੁਲਕਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੀ ਮੰਗ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਪਰਮਾਤਮਾ ਇੱਕ ਹੈ’ ਦੇ ਫਲਸਫੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਭਵਿੱਖ ਦੀ ਰੱਖਿਆ ਅਤੇ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਧਰਮ ਅਤੇ ਜਾਤ ਤੋਂ ਉਪਰ ਉੱਠਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਬਰਮਿੰਘਮ ਦੇ ਲਾਰਡ ਬਿਸ਼ਪ ਦੇ ਇੱਕ ਨੁਮਾਇੰਦੇ ਨੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਤਿਆਰ ਕੀਤੀ ਇੱਕ ਵਿਸ਼ੇਸ਼ ਤਖਤੀ ਵੀ ਭੇਟ ਕੀਤੀ।

Comments are closed.

COMING SOON .....


Scroll To Top
11