Sunday , 19 January 2020
Breaking News
You are here: Home » PUNJAB NEWS » ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਅਲੋਚਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਿੱਖੀ ਅਲੋਚਨਾ

ਚੰਡੀਗੜ੍ਹ, 6 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਕਾਲੀਆਂ ਨੂੰ ਪਾਕਿਸਤਾਨ ਵਿੱਚ ਸਿੱਖਾਂ ਅਤੇ ਧਾਰਮਿਕ ਸੰਸਥਾਵਾਂ ਉਤੇ ਹਮਲੇ ਉਤੇ ਸਿਆਸਤ ਕਰਨ ਲਈ ਰਗੜੇ ਲਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਅਕਾਲੀ ਦਲ ਇਸ ਮਾਮਲੇ ਉਤੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਸਥਿਤੀ ਦੀ ਤੁਲਨਾ ਭਾਰਤ ਵਿੱਚ ਲਿਆਂਦੇ ਅਸੰਵਿਧਾਨਕ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨਾਲ ਕਰ ਰਹੇ ਹਨ। ਮੁੱਖ ਮੰਤਰੀ ਨੇ ਅਕਾਲੀਆਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਖਾਸ ਕਰ ਕੇ ਹਰਸਿਮਰਤ ਕੌਰ ਬਾਦਲ ਆਪਣੀ ਘਿਣਾਉਣੀ ਤੇ ਨਿੰਦਕ ਬਿਆਨਬਾਜ਼ੀ ਨਾਲ ਪਾਕਿਸਤਾਨ ਵਿੱਚ ਗੁਰਦੁਆਰਾ ਨਨਕਾਣਾ ਸਾਹਿਬ ‘ਤੇ ਹਮਲਾ ਅਤੇ ਸਿੱਖ ਨੌਜਵਾਨ ਦੀ ਮੌਤ ਨੂੰ ਕਾਂਗਰਸ ਪਾਰਟੀ ਵਿਰੁੱਧ ਰਾਜਸੀ ਲੜਾਈ ਵਿੱਚ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਹਰਸਿਮਰਤ ਵੱਲੋਂ ਕੀਤੇ ਟਵੀਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਉਤੇ ਹੁੰਦੇ ਅੱਤਿਆਚਾਰ ਦੇ ਸੰਦਰਭ ਵਿੱਚ ਭਾਰਤ ‘ਚ ਸੀ.ਏ.ਏ. ਦੀ ਵਕਾਲਤ ਕਰ ਰਹੀ ਹੈ ਅਤੇ ਸੀ.ਏ.ਏ. ਦੀ ਆਲੋਚਨਾ ਕਰਨ ਲਈ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਤੇ ਭਾਰਤੀ ਨੈਸ਼ਨਲ ਕਾਂਗਰਸ ਦੇ ਆਗੂਆਂ ਉਤੇ ਹਮਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਹਰਸਿਮਰਤ ਵੱਲੋਂ ਕੀਤੇ ਟਵੀਟ ‘ਤੇ ਬੋਲਦਿਆਂ ਕਿਹਾ, ”ਇਹ ਅਗਿਆਨਤਾ ਤੇ ਮੂਰਖਤਾ ਦਾ ਸਿਖਰ ਹੈ।” ਉਨ੍ਹਾਂ ਕਿਹਾ ਕਿ ਸੀ.ਏ.ਏ. ਕੌਮੀ ਨਾਗਰਿਕਤਾ ਰਜਿਸਟਰ ਅਜਿਹੇ ਸਾਧਨ ਹਨ ਜਿਸ ਨਾਲ ਭਾਰਤ ਵਿੱਚ ਘੱਟ ਗਿਣਤੀਆਂ ਨੂੰ ਪਾਕਿਸਤਾਨ ਨਾਲੋਂ ਵੀ ਜ਼ਿਆਦਾ ਸਤਾਇਆ ਜਾਵੇਗਾ।

Comments are closed.

COMING SOON .....


Scroll To Top
11