Tuesday , 31 March 2020
Breaking News
You are here: Home » PUNJAB NEWS » ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕੈਪਟਨ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸੰਗਤ ਨੂੰ ਕੀਤੇ ਸਮਰਪਿਤ

ਕਰਤਾਰਪੁਰ ਲਾਂਘੇ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ/ਡੇਰਾ ਬਾਬਾ ਨਾਨਕ, 31 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਪਟਨ ਵੱਲੋਂ ਲਗਭਗ 100 ਕਰੋੜ ਦੀ ਲਾਗਤ ਨਾਲ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਬਟਨ ਦਬਾ ਕੇ ਕੀਤਾ। ਜਾਇਜ਼ਾ ਲੈਣ ਪਹੁੰਚੇ ਮੁੱਖ ਮੰਤਰੀ ਨੇ ਇਲਾਕੇ ਦੀਆਂ ਨਵੀਆਂ ਸੜਕਾਂ, ਪਵਿੱਤਰ ਵੇਈਂ ‘ਤੇ ਬਣਾਏ ਨਵੇਂ 2 ਪੁਲਾਂ, ਆਰਜੀ ਪਲਟੂਨ ਪੁਲਾਂ, ਪੈਦਲ ਬ੍ਰਿਜ, ਨਵਾਂ ਬੱਸ ਸਟੈਂਡ, ਬਿਜਲੀ ਦਾ ਨਵਾਂ ਸਬ ਸਟੇਸ਼ਨ ਆਦਿ ਦਾ ਉਦਘਾਟਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਸਮੇਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਨਵਤੇਜ ਸਿੰਘ ਚੀਮਾ ਵਿਧਾਇਕ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਤੋਂ ਪਹਿਲਾਂ ਮੁੱਖ ਮੰਤਰੀ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਕਰਤਾਰਪੁਰ ਕੋਰੀਡੋਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਬਿਨਾਂ ਵੀਜ਼ਾ ਖੋਲ੍ਹੇ ਜਾ ਰਹੇ ਲਾਂਘੇ ਤੇ ਧਾਰਮਿਕ ਸਮਾਗਮਾਂ ਸਬੰਧੀ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਰਾ ਬਾਬਾ ਨਾਨਕ ਸਥਿਤ ਕਰਤਾਰਪੁਰ ਕੋਰੀਡੋਰ, ਟਰਮੀਨਲ ਤੇ ਟੈਂਟ ਸਿਟੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਹਲਕਾ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਿਪਲ ਉੱਜਵਲ ਸਮੇਤ ਪ੍ਰਸ਼ਾਸਨ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ 12.15 ਦੇ ਕਰੀਬ ਭਾਰਤ-ਪਾਕਿ ਦੀ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਸਥਿਤ ਲੈਂਡ ਪੋਰਟ ਆਥਰਟੀ ਆਫ਼ ਇੰਡੀਆ ਵੱਲੋਂ ਨਿਰਮਾਣ ਕੀਤੇ ਜਾ ਰਹੇ ਟਰਮੀਨਲ ਦਾ ਜਾਇਜ਼ਾ ਲਿਆ। ਇਸ ਮੌਕੇ ‘ਤੇ ਲੈਂਡ ਪਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਵੱਲੋਂ ਟਰਮੀਨਲ ਦੇ ਨਿਰਮਾਣ ਕਾਰਜਾਂ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਗਿਰਧਾਰੀ ਲਾਲ ਸਨਜ਼ ਵੱਲੋਂ ਤਿਆਰ ਕੀਤੀ ਜਾ ਰਹੀ ਟੈਂਟ ਸਿਟੀ ਜਿਸ ‘ਚ ਸਵਿਸ ਸਕਾਟ ਦਰਬਾਰੀ ਟੈਂਟ ਵੀਆਈਪੀ ਟੈਂਟ ਤੋਂ ਇਲਾਵਾ ਧਾਰਮਿਕ ਸਮਾਗਮ ਲਈ ਬਣਾਏ ਜਾ ਰਹੇ ਵਿਸ਼ਾਲ ਪੰਡਾਲ ਦਾ ਜਾਇਜ਼ਾ ਲਿਆ।

Comments are closed.

COMING SOON .....


Scroll To Top
11