Wednesday , 21 November 2018
Breaking News
You are here: Home » INTERNATIONAL NEWS » ਕੈਪਟਨ ਵੱਲੋਂ ਆਧੁਨਿਕ ਤਕਨੀਕਾਂ ਦੇਖਣ ਲਈ ਡੇਅਰੀ ਫਾਰਮ ਦਾ ਦੌਰਾ

ਕੈਪਟਨ ਵੱਲੋਂ ਆਧੁਨਿਕ ਤਕਨੀਕਾਂ ਦੇਖਣ ਲਈ ਡੇਅਰੀ ਫਾਰਮ ਦਾ ਦੌਰਾ

ਤਲ ਅਵੀਵ, 25 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਆਪਣੀ ਇਜ਼ਰਾਈਲ ਫੇਰੀ ਦੇ ਆਖਰੀ ਦਿਨ ਮੌਕੇ ਮੁਖ ਮੰਤਰੀ ਨੇ ਹੌਫ ਹਾਸ਼ਰੋਨ ਵਿਖੇ ਅਫਿਕਿਮ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ ਜਿਥੇ ਉਨਾਂ ਨੇ ਡੇਅਰੀ ਫਾਰਮਿੰਗ ਦੀ ਗੁਣਵਤਾ ਵਧਾਉਣ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਥੋਂ ਦੇ ਪੰਜਾਬੀ ਭਾਈਚਾਰੇ ਦੇ ਇਕ ਵਫ਼ਦ ਨੇ ਕੈਪਟਨ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮ ਕਰਵਾਉਣ ਲਈ ਸਥਾਨਕ ਅਥਾਰਟੀਆਂ ਪਾਸੋਂ ਪ੍ਰਵਾਨਗੀ ਲੈਣ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਜ਼ਮੀਨ ਹਾਸਲ ਕਰਨ ਵਾਸਤੇ ਉਨਾਂ ਦੀ ਮਦਦ ਮੰਗੀ।ਮੁਖ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਤਾ ਕਿ ਉਹ ਇਸ ਬਾਰੇ ਇਜ਼ਰਾਈਲ ਵਿਚ ਭਾਰਤੀ ਰਾਜਦੂਤ ਪਵਨ ਕਪੂਰ ਨੂੰ ਉਨਾਂ ਦੀ ਮਦਦ ਲਈ ਕਹਿਣਗੇ।

Comments are closed.

COMING SOON .....


Scroll To Top
11