Wednesday , 21 November 2018
Breaking News
You are here: Home » PUNJAB NEWS » ਕੈਪਟਨ ਵੱਲੋਂ ਦੀਵਾਲੀ ਮੌਕੇ ਸੁਰੱਖਿਆ ਦਾ ਜ਼ਾਇਜਾ, ਪੁਲਿਸ ਨੂੰ ਚੌਕਸੀ ਦੇ ਆਦੇਸ਼

ਕੈਪਟਨ ਵੱਲੋਂ ਦੀਵਾਲੀ ਮੌਕੇ ਸੁਰੱਖਿਆ ਦਾ ਜ਼ਾਇਜਾ, ਪੁਲਿਸ ਨੂੰ ਚੌਕਸੀ ਦੇ ਆਦੇਸ਼

ਚੰਡੀਗੜ੍ਹ, 5 ਨਵੰਬਰ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਗੜਬੜ ਪੈਦਾ ਕਰਨ ਲਈ ਸਹਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ ਸਹਾਇਤਾ ਪ੍ਰਾਪਤ ਕਟੜਪੰਥੀਆਂ ਵਲੋਂ ਕੀਤੀਆਂ ਗਈਆਂ ਹਾਲ ਹੀ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਰੋਸ਼ਨੀ ਵਿਚ ਦੀਵਾਲੀ ਦੇ ਸਮਾਰੋਹਾਂ ਦੌਰਾਨ ਪੁਲਿਸ ਨੂੰ ਅਤਿ ਚੌਕਸੀ ਵਰਤਣ ਦੇ ਨਿਰਦੇਸ਼ ਦਿਤੇ ਹਨ। ਅਜ ਇਥੇ ਇਕ ਉਚ ਪਧਰੀ ਮੀਟਿੰਗ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਅਤੇ ਸੁਰਖਿਆ ਦੀ ਸਥਿਤੀ ਦਾ ਜ਼ਾਇਜਾ ਲੈਂਦੇ ਹੋਏ ਮੁਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁਖ ਮੰਤਰੀ ਦੇ ਮੁਖ ਪ੍ਰਮੁਖ ਸਕਤਰ ਸੁਰੇਸ਼ ਕੁਮਾਰ, ਡੀ.ਜੀ.ਪੀ ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ ਇੰਟੈਲੀਜੈਂਸ ਦਿਨਕਰ ਗੁਪਤਾ ਹਾਜ਼ਰ ਸਨ।ਡੀ.ਜੀ.ਪੀ ਨੇ ਵਖ ਵਖ ਸ੍ਰਰੋਤਾਂ ਤੋਂ ਪ੍ਰਾਪਤ ਜਾਣਕਾਰੀ ਅਤੇ ਸੂਬੇ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ 3/4 ਨਵੰਬਰ ਨੂੰ ਪੰਜਾਬ ਪੁਲਿਸ ਵਲੋਂ ਅੰਸਰ ਘਜ਼ਵਤ ਉਲ ਹਿੰਦ (ਏ.ਜੀ.ਐਚ) ਦੇ ਅਤਵਾਦੀ ਗਿਰੋਹ ਨੂੰ ਖਤਮ ਕੀਤੇ ਜਾਣ ਬਾਰੇ ਵੀ ਮੁਖ ਮੰਤਰੀ ਨੂੰ ਸੰਖੇਪ ਜਾਣਕਾਰੀ ਦਿਤੀ। ਕੈਪਟਨ ਅਮਰਿੰਦਰ ਸਿੰਘ ਨੇ ਭੀੜ-ਭੜਕੇ ਵਾਲੀਆਂ ਮਾਰਕੀਟਾਂ ਆਦਿ ਅਤੇ ਹੋਰ ਮਹਤਵਪੂਰਨ ਥਾਵਾਂ ’ਤੇ ਸਖਤ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿਤੇ। ਉਨ੍ਹਾਂ ਨੇ ਦੀਵਾਲੀ ਦੇ ਸਮਾਰੋਹ ਦੌਰਾਨ ਉਚ ਸੁਰਖਿਆ ਵਰਤੇ ਜਾਣ ਲਈ ਸਾਰੇ ਪੁਲਿਸ ਮੁਲਾਜਮਾਂ ਨੂੰ ਵਾਪਸ ਸਦੇ ਜਾਣ ਵਾਸਤੇ ਵੀ ਡੀ.ਜੀ.ਪੀ ਨੂੰ ਆਖਿਆ। ਮੁਖ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਵਾਲੇ ਵਿਅਕਤੀ ਵਿਰੁਧ ਤੁਰੰਤ ਕਾਰਵਾਈ ਕਰਨ ਵਾਸਤੇ ਵੀ ਡੀ.ਜੀ.ਪੀ ਨੂੰ ਨਿਰਦੇਸ਼ ਦਿਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਦੀਵਾਲੀ ਪੂਰੀ ਤਰ੍ਹਾਂ ਸੁਰਖਿਅਤ ਬਣਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ। ਮੁਖ ਮੰਤਰੀ ਵਲੋਂ ਦਿਤੇ ਗਏ ਨਿਰਦੇਸ਼ਾਂ ’ਤੇ ਗ੍ਰਹਿ ਵਿਭਾਗ ਨੇ ਦੀਵਾਲੀ ਦੇ ਦੌਰਾਨ ਪਟਾਖੇ ਵਜਾਉਣ ਜਾਂ ਇਨ੍ਹਾਂ ਦੀ ਵਿਕਰੀ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਮਾੜੀ ਘਟਨਾ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।

Comments are closed.

COMING SOON .....


Scroll To Top
11