Monday , 14 October 2019
Breaking News
You are here: Home » PUNJAB NEWS » ਕੈਪਟਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੱਦ

ਕੈਪਟਨ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਰੱਦ

ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜਨਾਥ ਸਿੰਘ ਨੂੰ ਪਤਰ

ਚੰਡੀਗੜ, 30 ਜੁਲਾਈ- ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿਚ ਕਿਸੇ ਵੀ ਤਰਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇਕਵਢਿਓਂ ਰਦ ਕਰਦੇ ਹੋਏ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇਕ ਪਤਰ ਵਿਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿਚ ਵਾਧਾ ਕਰਨ ਲਈ ਤਿਆਰ ਹੈ।ਰਾਜਨਾਥ ਸਿੰਘ ਨੂੰ ਲਿਖੇ ਇਕ ਅਰਧ ਸਰਕਾਰੀ ਪਤਰ ਵਿਚ ਮੁਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚਲ ਰਹੀ ਕਾਰਵਾਈ ਦਾ ਹਰਿਆਣਾ ਸਰਕਾਰ ਫਾਇਦਾ ਨਹੀਂ ਉਠਾ ਸਕਦੀ।ਉਨ੍ਹਾਂ ਲਿਖਿਆ ਹੈ ਕਿ ਵਿੱਤੀ ਸਰੋਤਾਂ ਦੀ ਅਸਥਾਈ ਸਮਸਿਆ ਅਤੇ ਸਵਿਧਾਨਿਕ ਦਾਅਵੇਦਾਰਾਂ ਦਾ ਮਤਾ ਹਰਿਆਣਾ ਸਰਕਾਰ ਨੂੰ ਪਹਿਲਾਂ ਵਾਲੀ ਸਥਿਤੀ ਵਾਸਤੇ ਪਰਤਣ ਦੀ ਇਜ਼ਾਜਤ ਨਹੀਂ ਦਿੰਦਾ।ਮੁਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੇ ਇਸ ਭਾਈਵਾਲੀ ਵਾਲੇ ਪ੍ਰਬੰਧ ਵਿਚੋਂ ਆਪਣੇ ਆਪ ਨੂੰ ਬਾਹਰ ਕਢਣ ਦਾ ਫੈਸਲਾ ਕੀਤਾ ਸੀ।

Comments are closed.

COMING SOON .....


Scroll To Top
11