Monday , 14 October 2019
Breaking News
You are here: Home » BUSINESS NEWS » ਕੈਪਟਨ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

ਕੈਪਟਨ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ

ਚੰਡੀਗੜ੍ਹ, 12 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ ‘ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ ਚੁੱਕੇ ਹਨ। ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੇ ਨਾਲ ਮੁੱਖ ਮੰਤਰੀ ਨੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਪ੍ਰਣਾਲੀ ਨੂੰ ਹੋਰ ਲੋਕ ਪੱਖੀ ਅਤੇ ਵਧੇਰੇ ਸੁਰੱਖਿਅਤ ਬਣਾ ਕੇ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਭਰਨ ਲਈ ਰੂਪਰੇਖਾ ਤਿਆਰ ਕੀਤੀ। ਜੇਲ੍ਹਾਂ ਦੀ ਸੁਰੱਖਿਆ, ਨਸ਼ਿਆਂ, ਜਲ ਪ੍ਰਬੰਧਨ, ਸਿੱਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹਾਂ ਬਾਰੇ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਦੇ ਸਬੰਧ ਵਿੱਚ ਤਸੱਲੀ ਦਾ ਪ੍ਰਗਟਾਵਾ ਕੀਤਾ ਕਿਉਂਕਿ ਹੁਣ ਤੱਕ 50 ਹਜ਼ਾਰ ਕਰੋੜ ਤੱਕ ਦੇ ਪ੍ਰੋਜੈਕਟ ਪਹਿਲਾਂ ਹੀ ਜ਼ਮੀਨੀ ਪੱਧਰ ‘ਤੇ ਆ ਗਏ ਹਨ। ਮੁੱਖ ਮੰਤਰੀ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਮੁਕੱਦਮਾ ਚਲਾਉਣ ਦੀ ਪ੍ਰਕਿਰਿਆ ‘ਤੇ ਹੋਰ ਜ਼ੋਰ ਦੇਣ ਦਾ ਸੱਦਾ ਦਿੱਤਾ ਤਾਂ ਜੋ ਨਸ਼ਿਆਂ ਦੇ ਸਮਗਲਰ ਸੌਖੇ ਢੰਗ ਨਾਲ ਜਮਾਨਤ ਪ੍ਰਾਪਤ ਨਾ ਕਰ ਸਕਣ। ਉਨ੍ਹਾਂ ਨੇ ਨਸ਼ਿਆਂ ਦੇ ਤਸਕਰਾਂ ‘ਤੇ ਕਾਨੂੰਨ ਦਾ ਸ਼ਿਕੰਜਾ ਸਖ਼ਤੀ ਨਾਲ ਕੱਸਣ ਵਾਸਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਕਾਰਜ ਨਾਲ ਇਕੱਲੀ ਐਸ.ਟੀ.ਐਫ. ਨਹੀ ਨਿਪਟ ਸਕਦੀ। ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਿੱਲੀ ਦੀ ਤਿਹਾੜ ਜੇਲ੍ਹ ਦੀ ਤਰਜ਼ ‘ਤੇ ਦੱਖਣੀ ਸੂਬਿਆਂ ਤੋਂ ਸੁਰੱਖਿਆ ਬਟਾਲੀਅਨ ਪ੍ਰਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਤਾਂ ਜੋ ਸੁਰੱਖਿਆ ਮੁਲਾਜ਼ਮਾਂ ਅਤੇ ਕੈਦੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚਕਾਰ ਭਾਸ਼ਾਈ ਅੜਚਨਾ ਪੈਦਾ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਸੁਰੱਖਿਆ ਮੁਲਾਜ਼ਮਾਂ ਦੇ ਕੈਦੀਆਂ ਦੇ ਨੇੜੇ ਜਾਣ ‘ਤੇ ਰੋਕ ਲੱਗੇਗੀ। ਕੈਪਟਨ ਅਮਰਿੰਦਰ ਸਿੰਘ ਨੇ ਜੇਲ੍ਹਾਂ ਦੀ ਨਿਯਮਿਤ ਆਧਾਰ ‘ਤੇ ਨਿੱਜੀ ਜਾਂਚ ਦੇ ਲਈ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਕੈਦੀਆਂ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਕੈਦੀਆਂ ਦੀ ਭਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਕੋਈ ਬੁੱਚੜਖਾਨੇ ਨਹੀਂ ਹਨ ਜਿੱਥੇ ਕੈਦੀਆਂ ਨੂੰ ਵਾੜ ਕੇ ਭੁਲਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੈਦੀਆਂ ਨੂੰ ਸਰੀਰਕ ਸਿਖਲਾਈ ਸਣੇ ਰੁੱਝੇਵਿਆਂ ਵਿੱਚ ਰੱਖਣ ਦੇ ਢੰਗ-ਤਰੀਕੇ ਲੱਭਣਾ ਬਹੁਤ ਮਹੱਤਵਪੂਰਨ ਹੈ। ਸੂਬੇ ਵਿੱਚ ਪਾਣੀ ਦੀ ਨਾਜ਼ੁਕ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਅਤੇ ਇਸ ਸਬੰਧ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਆਪਣੇ -ਆਪਣੇ ਜ਼ਿਲ੍ਹੇ ਵਿੱਚ ਜਲ ਸੰਭਾਲ ਅਤੇ ਮੀਂਹ ਦੇ ਪਾਣੀ ਦੀ ਸੰਭਾਲ ਲਈ ਯੋਜਨਾ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ।

Comments are closed.

COMING SOON .....


Scroll To Top
11