Saturday , 18 August 2018
Breaking News
You are here: Home » PUNJAB NEWS » ਕੈਪਟਨ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ

ਕੈਪਟਨ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ

ਮੁੱਖ ਮੰਤਰੀ ਅਤੇ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ’ਚ ਮੀਟਿੰਗ ਦੌਰਾਨ ਲਿਆ ਫੈਸਲਾ

ਚੰਡੀਗੜ੍ਹ/ਕਰਤਾਰਪੁਰ (ਜਲੰਧਰ) 10 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 6 ਮਾਰਚ ਨੂੰ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੁਜਾ ਪੜਾਅ ਰਾਸ਼ਟਰ ਨੂੰ ਸਮਰਪਤ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਫਾਉਂਡੇਸ਼ਨ ਦੇ ਚੇਅਰਮੈਨ ਅਤੇ ਅਜੀਤ ਗਰੁੱਪ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਅਤੇ ਹੋਰ ਅਧਿਕਾਰੀਆਂ ਨਾਲ ਯਾਦਗਾਰ ਵਿਖੇ ਹੋਈ ਇਕ ਮੀਟਿੰਗ ਦੌਰਾਨ ਲਿਆ। ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ ਪੰਜ ਕਰੋੜ ਰੁਪਏ ਜਾਰੀ ਕਰਨ ਤੋਂ ਇਕ ਦਿਨ ਬਾਅਦ ਇਹ ਮੀਟਿੰਗ ਹੋਈ ਹੈ। ਇਸ ਪ੍ਰੋਜੈਕਟ ਵਾਸਤੇ ਬਾਕੀ ਤਕਰੀਬਨ ਨੌਂ ਕਰੋੜ ਰੁਪਏ ਜਲਦੀ ਹੀ ਜਾਰੀ ਕੀਤੇ ਜਾ ਰਹੇ ਹਨ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੂਜਾ ਪੜਾਅ ਮੁਕੰਮਲ ਕਰਨ ਲਈ ਪਿਛਲੇ ਸਾਲ 15 ਕਰੋੜ ਰੁਪਏ ਦੀ ਅੰਤਿਮ ਕਿਸ਼ਤ ਮਨਜ਼ੂਰ ਕੀਤੀ ਸੀ। ਇਸ ਪ੍ਰੋਜੈਕਟ ਦਾ ਪਹਿਲਾ ਪੜਾਅ ਜੂਨ 2017 ਵਿੱਚ ਮੁਕੰਮਲ ਹੋ ਗਿਆ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਯਾਦਗਾਰ ਦੇ ਦੂਜੇ ਪੜਾਅ ਦੇ ਚੱਲ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਅਤਿ ਅਧੁਨਿਕ ਯਾਦਗਾਰ ਦਾ ਇਕ ਵਾਰੀ ਉਦਘਾਟਨ ਹੋਣ ਤੋਂ ਬਾਅਦ ਸੂਬੇ ਵਿੱਚ ਸੈਰ-ਸਪਾਨਾ ਸੈਕਟਰ ਨੂੰ ਵੱਡਾ ਹੁਲਾਰੇ ਮਿਲੇਗਾ ਅਤੇ ਕਰਤਾਰਪੁਰ ਵਿਸ਼ਵ ਸੈਰ ਸਪਾਟਾ ਨਕਸ਼ੇ ’ਤੇ ਉਭਰ ਕੇ ਸਾਹਮਣੇ ਆਵੇਗਾ। ਇਕ ਮੌਕੇ ਹਾਜ਼ਰ ਹੋਰਨਾਂ ਵਿੱਚ ਸੈਰ ਸਪਾਟਾ ਤੇ ਸਭਿਆਚਾਰ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੰਖ ਮੰਤਰੀ ਦੇ ਓ.ਐਸ.ਡੀ. ਗੁਰਪ੍ਰੀਤ ਸਿੰਘ ਸੋਨੂ ਢੇਸੀ, ਲੋਕ ਸਭਾ ਮੈਂਬਰ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ, ਸੁਸ਼ੀਲ ਕੁਮਾਰ ਰਿੰਕੂ, ਚੌਧਰੀ ਸੁਰਿੰਦਰ ਸਿੰਘ ਅਤੇ ਬਾਵਾ ਹੈਨਰੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਆਈ.ਜੀ.ਪੀ. ਅਰਪਿਤ ਸ਼ੁਕਲਾ, ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ, ਕਾਂਗਰਸੀ ਆਗੂ ਤਜਿੰਦਰ ਸਿੰਘ ਬਿੱਟੂ, ਡਾਇਰੈਕਟਰ ਭੌਂ ਰਿਕਾਰਡ ਵਿਨੇ ਬੁਬਲਾਨੀ ਅਤੇ ਡਿਪਟੀ ਮੇਅਰ ਜਲੰਧਰ ਹਰਸਿਮਰਨਜੀਤ ਸਿੰਘ ਬੰਟੀ ਸ਼ਾਮਲ ਸਨ।

Comments are closed.

COMING SOON .....
Scroll To Top
11