ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ
ਸ੍ਰੀ ਅਨੰਦਪੁਰ ਸਾਹਿਬ, 9 ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਅਗਸਤ ਤੋਂ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਮਿੱਥੇ ਸਮੇਂ ਤੋਂ 48-50 ਘੰਟੇ ਦੀ ਦੇਰੀ ਤੋਂ ਬਾਅਦ ਅੱਜ ਤੜਕਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਾ, ਜਿਥੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਜਸਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਮਲਕੀਅਤ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦਾ ਸਮੁਚੇ ਸਟਾਫ ਸਮੇਤ ਜਿਥੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ
ਫੁੱਲਾਂ ਦੀ ਵਰਖਾ ਕਰਦੇ ਹੋਏ ਖਾਲਸਾਈ ਜਾਹੋ ਜਲਾਲ ਤੇ ਜੈਕਾਰਿਆਂ ਦੀ ਗੂੰਜ ਵਿਚ ਭਰਵਾਂ ਸਵਾਗਤ ਕੀਤਾ ਗਿਆ ਉਥੇ ਹੀ ਮਨਮੋਹਕ ਆਤਿਸ਼ਬਾਜ਼ੀ ਵੀ ਕੀਤੀ ਗਈ।ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ਵਿਚ ਸੰਗਤਾਂ ਪਿਛਲੇ ਦੋ ਦਿਨਾਂ ਤੋਂ ਇਸ ਨਗਰ ਕੀਰਤਨ ਦਾ ਸੜਕਾਂ ‘ਤੇ ਖੜ ਕੇ ਇੰਤਜ਼ਾਰ ਕਰ ਰਹੀਆਂ ਸਨ। 1 ਅਗਸਤ ਨੂੰ ਆਰੰਭ ਹੋਏ ਇਸ ਨਗਰ ਕੀਰਤਨ ਦਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਣ ਦਾ ਪਹਿਲਾਂ ਮਿੱਥਿਆ ਪ੍ਰੋਗਰਾਮ 6 ਅਗਸਤ ਦਾ ਸੀ ਪਰ ਇਹ ਨਗਰ ਕੀਰਤਨ ਮਾਹਿਲਪੁਰ, ਊਨਾ ਸਮੇਤ ਵੱਖ ਵੱਖ ਪਿੰਡਾਂ ਤੋਂ ਹੁੰਦਾ ਹੋਇਆ ਅੱਜ ਰਾਤੀ ਨੰਗਲ ਪਹੁੰਚਿਆ ਉਸਤੋ ਬਾਅਦ ਤੜਕਸਾਰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਪਹੁੰਚਿਆ ਜਿਥੇ ਥੋੜੀ ਦੇਰ ਦਾ ਠਹਿਰਾਓ ਕਰਨ ਉਪਰੰਤ ਸਵੇਰੇ 8 ਵਜੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਨਾਲ ਚੱਲ ਰਹੀ ਬੱਸ ਵਿਚ ਸ਼ੁਸ਼ੋਬਿਤ ਗੁਰੂ ਸਾਹਿਬ ਜੀ ਦੇ ਸ਼ਸ਼ਤਰਾਂ ਦੇ ਬਹੁਤ ਹੀ ਸਤਿਕਾਰ ਨਾਲ ਸੰਗਤਾਂ ਦਰਸ਼ਨ ਕਰ ਰਹੀਆਂ ਸਨ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਸਮੇਤ ਆਸ ਪਾਸ ਦੇ ਪਿੰਡਾਂ ਦੀਆਂ ਹਜਾਰਾਂ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਗਤਾਂ ਵਲੋਂ ਵੱਖ ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ। ਇਸ ਮੌਕੇ ਪ੍ਰੋਫ਼:ਪ੍ਰੇਮ ਸਿੰਘ ਚੰਦੂਮਾਜਰਾ, ਡਾ:ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ:ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਜਥੇ:ਦਲਜੀਤ ਸਿੰਘ ਭਿੰਡਰ, ਗ੍ਰੰਥੀ ਭਾਈ ਜੋਗਿੰਦਰ ਸਿੰਘ, ਸੂਚਨਾ ਅਫਸਰ ਹਰਦੇਵ ਸਿੰਘ, ਭਾਈ ਹਰਸਿਮਰਨ ਸਿੰਘ, ਬਾਬਾ ਤੀਰਥ ਸਿੰਘ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਮਹਿੰਦਰ ਸਿੰਘ, ਸੰਦੀਪ ਸਿੰਘ ਕਲੋਤਾ, ਦਵਿੰਦਰ ਸਿੰਘ, ਰਣਜੀਤ ਸਿੰਘ ਸੈਣੀ, ਭਾਈ ਚਰਨਜੀਤ ਸਿੰਘ, ਹਾਰਤੇਗਵੀਰ ਸਿੰਘ ਤੇਗੀ, ਇਸਤਰੀ ਸਤਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਇੰਦਰਜੀਤ ਸਿੰਘ ਬੇਦੀ, ਜਸਵੀਰ ਸਿੰਘ ਜੱਸੂ, ਰਾਮਸਰੂਪ ਸਿੰਘ, ਗੁਰਪ੍ਰੀਤ ਸਿੰਘ ਸਮੇਤ ਆਸਪਾਸ ਦੇ ਪਿੰਡਾਂ ਤੋਂ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।