Wednesday , 24 October 2018
Breaking News
You are here: Home » Carrier » ਖਾਲਸਾ ਸਕੂਲ ਦੇ ਪ੍ਰਾਇਮਰੀ ਕਲਾਸਾਂ ਦੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ

ਖਾਲਸਾ ਸਕੂਲ ਦੇ ਪ੍ਰਾਇਮਰੀ ਕਲਾਸਾਂ ਦੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਦਵਿੰਦਰਪਾਲ ਸਿੰਘ, ਅੰਕੁਸ਼)- ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦੇ ਲਈ ਪੰਜਾਬੀ ਲੋਕ-ਨਾਚ ਨਾਲ ਸਬੰਧਤ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਐਨ ਸੀ ਸੀ ਅਫਸਰ ਰਣਜੀਤ ਸਿੰਘ ਨੇਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਪਹਿਲੀ ਅਤੇ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੇ ਵੱਧ ਚੜਕੇ ਭਾਗ ਲਿਆ। ਇਸ ਮੌਕੇ ਤੇ ਇਹਨਾਂ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਮਸ਼ਹੂਰ ਲੋਕ-ਨਾਚ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਦਿੱਤੀ ਗਈ। ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਨੇਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹੋ ਜਿਹੇ ਪ੍ਰੋਗਰਾਮ ਆਯੋਜਿਤ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨਾਂ ਅਤੇ ਆਪਣੇ ਵਿਰਸੇ ਪ੍ਰਤੀ ਆਦਰ ਅਤੇ ਸਤਿਕਾਰ ਦਾ ਭਾਵ ਵਿਕਸਿਤ ਕਰਨਾਂ ਹੈ। ਪ੍ਰਿਸੀਪਲ ਵਾਲੀਆ ਨੇਂ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਅੰਤ ਵਿੱਚ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਹਰਸ਼ਦੀਪ ਕੌਰ, ਹਰਕੀਰਤ ਸਿੰਘ, ਪ੍ਰਭਜੋਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਸਤਨਾਮ ਕੌਰ ਅਤੇ ਹਰਵਿੰਦਰ ਕੌਰ ਹਾਜ਼ਰ ਸਨ।

Comments are closed.

COMING SOON .....


Scroll To Top
11