Sunday , 26 May 2019
Breaking News
You are here: Home » PUNJAB NEWS » ਖੰਨਾ ਰੇਲਵੇ ਸ਼ਟੇਸ਼ਨ ’ਤੇ ਜੀਆਰਪੀ ਤੇ ਆਰਪੀਐਫ ਨੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ

ਖੰਨਾ ਰੇਲਵੇ ਸ਼ਟੇਸ਼ਨ ’ਤੇ ਜੀਆਰਪੀ ਤੇ ਆਰਪੀਐਫ ਨੇ ਚਲਾਈ ਵਿਸ਼ੇਸ਼ ਤਲਾਸ਼ੀ ਮੁਹਿੰਮ

ਖੰਨਾ, 12 ਜੂਨ (ਕੇ ਐਲ ਸਹਿਗਲ)- ਸਥਾਨਕ ਰੇਲਵੇ ਸ਼ਟੇਸ਼ਨ ਸਥਿਤ ਜੀ.ਆਰ.ਪੀ. ਪੁਲਿਸ ਚੌਂਕੀ ਵਿਖੇ ਥਾਣਾ ਜੀ. ਆਰ. ਪੀ. ਸਰਹਿੰਦ ਦੇ ਇੰਚਾਰਜ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਅਤੇ ਆਰ. ਪੀ. ਐਫ਼ ਪੁਲਿਸ ਚੌਂਕੀ ਖੰਨਾ ਇੰਚਾਰਜ ਐਸ. ਆਈ. ਮਨੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੇਲਵੇ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਜੁਰਮ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਰੇਲ ਯਾਤਰੀਆਂ ਅਤੇ ਉਹਨਾ ਦੇ ਸਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਅਤੇ ਆਰ. ਪੀ. ਐਫ਼ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਖੰਨਾ ਦੇ ਰੇਲਵੇ ਸ਼ਟੇਸ਼ਨ ’ਤੇ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਰੁਕਣ ਵਾਲੀਆਂ ਗੱਡੀਆਂ ਦੇ ਯਾਤਰੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਗਈ। ਪਲੇਟਫ਼ਾਰਮ ’ਤੇ ਗੱਡੀਆਂ ਦੇ ਇੰਤਜ਼ਾਰ ਵਿੱਚ ਖੜ੍ਹੇ ਯਾਤਰੀਆਂ ਅਤੇ ਰੇਲਵੇ ਸਟੇਸ਼ਨ ਕੰਪਲੈਕਸ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ।  ਬਾਅਦ ਦੁਪਹਿਰ ਥਾਣੇਦਾਰ ਸੁਖਵਿੰਦਰ ਸਿੰਘ, ਥਾਣੇਦਾਰ ਮੁਨੀਸ਼ ਕੁਮਾਰ ਅਤੇ ਜੀ.ਆਰ.ਪੀ. ਚੌਂਕੀ ਖੰਨਾ ਦੇ ਇੰਚਾਰਜ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਟੀਟੂ ਦੀ ਅਗਵਾਈ ਵਿੱਚ ਪੁਲਿਸ ਕਰਮਚਾਰੀਆਂ ਨੇ ਗੱਡੀਆਂ ਵਿਚ ਯਾਤਰੀਆਂ ਅਤੇ ਉਹਨਾਂ ਦੇ ਸਮਾਨ ਦੀ ਮੈਟਲ ਡਿਟੈਕਟਰਾਂ ਦੇ ਨਾਲ ਜਾਂਚ ਪੜਤਾਲ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਰੇਲਵੇ, ਪੰਜਾਬ ਰੋਹਿਤ ਚੌਧਰੀ ਅਤੇ ਏ. ਆਈ. ਜੀ. ਰੇਲਵੇ ਪਟਿਆਲਾ ਦਲਜੀਤ ਸਿੰਘ ਰਾਣਾ ਵਲੋਂ ਟਰੇਨਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਅਤੇ ਉਨਾਂ ਦੇ ਸਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧੀ ਦੇ ਕਿਸਮ ਦੇ ਲੋਕਾਂ ਨੂੰ ਕਾਬੂ ਕਰਨ ਸੰਬੰਧੀ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਅਧੀਨ ਰੇਲਵੇ ਸਟੇਸ਼ਨਾਂ ’ਤੇ ਦਿਨ-ਰਾਤ ਚੈਕਿੰਗ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ’ਕੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਰੇਲਵੇ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਦੇ ਚਲਾਣ ਵੀ ਕੱਟੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਹਾਈ ਅਲਰਟ ਨੂੰ ਦੇਖਦਿਆਂ ਬਾਹਰਲੇ ਸੂਬਿਆਂ ਤੋਂ ਆਉਣ ਵਾਲੀਆਂ ਸਾਰੀਆਂ ਹੀ ਟਰੇਨਾਂ ਦੀ ਸਖਤੀ ਨਾਲ ਵਿਸ਼ੇਸ਼ ਮੁਹਿੰਮ ਚਲਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਯਾਤਰੀਆਂ ਨੂੰ ਵੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਦਾ ਵੀ ਖਾਸ ਧਿਆਨ ਰੱਖਿਆ ਜਾਂਦਾ ਹੈ। ਇਸ ਮੌਕੇ ਪੁਲਿਸ ਫੋਰਸ ਵਿੱਚ ਸਹਾਇਕ ਥਾਣੇਦਾਰ ਤਾਜ ਮੁਹੰਮਦ, ਸਹਾਇਕ ਥਾਣੇਦਾਰ ਦਿਲਬਾਗ ਸਿੰਘ, ਸਹਾਇਕ ਥਾਣੇਦਾਰ ਜੋਧ ਸਿੰਘ, ਆਰਪੀਐਫ਼ ਖੰਨਾ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਹੌਲਦਾਰ ਰਣਜੋਧ ਸਿੰਘ, ਰਛਪਾਲ ਸਿੰਘ, ਪਰਵੀਨ ਕੁਮਾਰ, ਰਾਮ ਕ੍ਰਿਸ਼ਨ, ਨਿਰਮਲ ਸਿੰਘ, ਹਰਵਿੰਦਰ ਸਿੰਘ , ਭੁਪਿੰਦਰ ਕੁਮਾਰ ਸ਼ਰਮਾ, ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11