Friday , 19 July 2019
Breaking News
You are here: Home » NATIONAL NEWS » ਗਾਂਧੀ ਜੈਯੰਤੀ ਮੌਕੇ ਭਾਜਪਾ ਦੇ ਸੰਸਦ ਮੈਂਬਰ ਕਰਨਗੇ 150 ਕਿ. ਮੀ. ਪੈਦਲ ਯਾਤਰਾ

ਗਾਂਧੀ ਜੈਯੰਤੀ ਮੌਕੇ ਭਾਜਪਾ ਦੇ ਸੰਸਦ ਮੈਂਬਰ ਕਰਨਗੇ 150 ਕਿ. ਮੀ. ਪੈਦਲ ਯਾਤਰਾ

ਨਵੀਂ ਦਿੱਲੀ, 9 ਜੁਲਾਈ- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ‘ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਮਨਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰਾਂ ਨੂੰ 2 ਤੋਂ 31 ਅਕਤੂਬਰ ਵਿਚਕਾਰ ਉਨ੍ਹਾਂ ਦੇ ਚੋਣ ਹਲਕਿਆਂ ਵਿੱਚ ਪੈਦਲ ਯਾਤਰਾ ਸ਼ੁਰੂਆਤ ਕਰਨ ਦੀ ਹਦਾਇਤ ਕੀਤੀ ਹੈ। ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਜਨਤਾ ਪਾਰਟੀ (ਭਾਜਪਾ) ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਮੌਕੇ ਦੇਸ਼ ਦੇ ਹਰ ਇੱਕ ਸੰਸਦੀ ਖੇਤਰ ਵਿੱਚ 2 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ 150 ਕਿਲੋਮੀਟਰ ਦੀ ਪੈਦਲ ਯਾਤਰਾ ਆਯੋਜਿਤ ਕਰੇਗੀ। ਜਿਨ੍ਹਾਂ ਵਿੱਚ ਉਸ ਦੇ ਸੰਸਦ ਮੈਂਬਰ ਹਿੱਸਾ ਲੈਣਗੇ ਅਤੇ ਉਹ ਬੂਟੇ ਲਗਾਉਣ ਦੇ ਨਾਲ ਹੀ ਆਜ਼ਾਦੀ ਦੀ ਲੜਾਈ ਵਿੱਚ ਰਾਸ਼ਟਰਪਿਤਾ ਦੇ ਯੋਗਦਾਨ ਦੀ ਜਾਣਕਾਰੀ ਦੇਣਗੇ। ਭਾਜਪਾ ਸੰਸਦੀ ਦਲ ਦੀ ਮੰਗਲਵਾਰ ਸਵੇਰੇ ਸੰਸਦ ਭਵਨ ਕੰਪਲੈਕਸ ਵਿੱਚ ਹੋਈ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਬਾਪੂ ਜੀ ਨੂੰ ਸ਼ਰਧਾਂਜਲੀ ਦੇਣ ਵਾਲੇ ਇਸ ਪ੍ਰੋਗਰਾਮ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣਗੇ ਅਤੇ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣਗੇ। ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਵੱਡੇ ਪੱਧਰ ‘ਤੇ ਮਨਾਈ ਜਾਵੇਗੀ। ਦੇਸ਼ ਵਿੱਚ ਇੱਕ ਵੱਡਾ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।

Comments are closed.

COMING SOON .....


Scroll To Top
11