Wednesday , 16 January 2019
Breaking News
You are here: Home » PUNJAB NEWS » ਗਾਇਕ ਬਲਕਾਰ ਸਿੱਧੂ ਨੇ ਸੰਭਾਲਿਆ ਸ਼ਾਹਕੋਟ ’ਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਮੋਰਚਾ

ਗਾਇਕ ਬਲਕਾਰ ਸਿੱਧੂ ਨੇ ਸੰਭਾਲਿਆ ਸ਼ਾਹਕੋਟ ’ਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਮੋਰਚਾ

ਤਲਵੰਡੀ ਸਾਬੋ, 15 ਮਈ (ਰਾਮ ਰੇਸ਼ਮ ਸ਼ਰਨ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ 28 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ।ਇਸੇ ਲੜੀ ਤਹਿਤ ਕਾਂਗਰਸ ਦੇ ਸੀਨ:ਆਗੂ ਅਤੇ ਪੰਜਾਬ ਦੇ ਪ੍ਰਸਿੱਧ ਗਾਇਕ ਬਲਕਾਰ ਸਿੱਧੂ ਨੇ ਵੀ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਚੋਣ ਮੋਰਚਾ ਸੰਭਾਲ ਲਿਆ ਹੈ। ਇਸ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਬਲਕਾਰ ਸਿੱਧੂ ਨੇ ਦੱਸਿਆ ਕਿ ਉਨਾਂ ਵੱਲੋਂ ਸ਼ਾਹਕੋਟ ਤੋਂ ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਹਲਕੇ ਦੇ ਪਿੰਡਾਂ ਕੋਟਲੀ ਗਾਜਰਾਂ ਅਤੇ ਮੂਲੇਵਾਲ ਵਿੱਚ ਕੈਬਨਿਟ ਮੰਤਰੀ ਸ੍ਰ.ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨਾਲ ਮਿਲਕੇ ਚੋਣ ਜਨ ਸਭਾਵਾਂ ਨੂੰ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੇ ਨਾਲ ਨਾਲ ਬਹੁਤੇ ਚੋਣ ਵਾਅਦੇ ਪੂਰੇ ਕਰਨ ਦੀ ਗੱਲ ਕਰਦਿਆਂ ਹਲਕੇ ਦੇ ਅਗਲੇ ਸਾਲ੍ਹਾਂ ਵਿੱਚ ਹੋਣ ਵਾਲੇ ਸੰਪੂਰਨ ਵਿਕਾਸ ਦੇ ਨਾਂ ਤੇ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਵੋਟ ਮੰਗੇ ਗਏ।ਬਲਕਾਰ ਸਿੱਧੂ ਨੇ ਦੱਸਿਆ ਕਿ ਉਕਤ ਪਿੰਡਾਂ ਦੇ ਲੋਕਾਂ ਨੇ ਉਨਾਂ ਨੂੰ ਵਿਸ਼ਵਾਸ ਦੁਆਇਆ ਹੈ ਕਿ ਉਹ ਕੈਪਟਨ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਲੋਕ ਪੱਖੀ ਕਾਰਜਾਂ ਨੂੰ ਦੇਖਦਿਆਂ ਲਾਡੀ ਸ਼ੇਰੋਵਾਲੀਆ ਨੂੰ ਹੀ ਜਿਤਾ ਕੇ ਵਿਧਾਨ ਸਭਾ ਭੇਜਣਗੇ।ਬਲਕਾਰ ਸਿੱਧੂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸ਼ੇਰੋਵਾਲੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਹੋਰ ਤੇਜੀ ਦਿੱਤੀ ਜਾਵੇਗੀ।

Comments are closed.

COMING SOON .....


Scroll To Top
11