Friday , 24 January 2020
Breaking News
You are here: Home » PUNJAB NEWS » ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਰਾਸਤ ਅਤੇ ਸਿੱਖਿਆਵਾਂ ‘ਤੇ ਕੌਮੀ ਪੱਧਰ ਦੇ ਸੈਮੀਨਾਰ ਦਾ ਆਯੋਜਨ

ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਰਾਸਤ ਅਤੇ ਸਿੱਖਿਆਵਾਂ ‘ਤੇ ਕੌਮੀ ਪੱਧਰ ਦੇ ਸੈਮੀਨਾਰ ਦਾ ਆਯੋਜਨ

ਅਮਲੋਹ, 2 ਦਸੰਬਰ (ਰਣਜੀਤ ਸਿੰਘ ਘੁੰਮਣ)- ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਰਾਸਤ ਅਤੇ ਸਿੱਖਿਆਵਾਂ ‘ਤੇ ਕੌਮੀ ਪੱਧਰ ਦਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਦੀਪਕ ਮਨਮੋਹਨ ਸਿੰਘ ਸੇਵਾ ਮੁਕਤ ਡੀਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਸੈਮੀਨਾਰ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਡਾ. ਐਚ.ਐਸ. ਬੇਦੀ ਚਾਂਸਲਰ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼, ਡਾ. ਬਲਜਿੰਦਰ ਕੌਰ ਸਹਾਇਕ ਪ੍ਰੌਫੈਸਰ ਦੇਸ਼ ਭਗ਼ਤ ਕਾਲਜ ਧੂਰੀ, ਐਡਵੋਕੇਟ ਸੁਖਬੀਰ ਸਿੰਘ ਅਟਾਰਨੀ ਜਨਰਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ, ਵਾਈਸ ਚਾਂਸਲਰ ਡਾ. ਵਰਿੰਦਰ ਸਿੰਘ ਅਤੇ ਡਾਇਰੈਕਟਰ ਸ਼ਾਲਿਨੀ ਗੁਪਤਾ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਐਜੂਕੇਸ਼ਨ ਵਿਭਾਗ ਦੇ ਡਾਇਰੈਕਟਰ ਡਾ. ਸੁਰਜੀਤ ਪਥੇਜਾ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਮੁੱਖ ਪਹਿਲੂਆਂ ਤੇ ਚਾਨਣਾ ਪਾਇਆ। ਮੁੱਖ ਮਹਿਮਾਨ ਡਾ. ਦੀਪਕ ਮਨਮੋਹਨ ਸਿੰਘ ਨੇ ਯੂਨੀਵਰਸਿਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਨਾਨਕ ਨੇ ਤਰਕ ਤੇ ਅਧਾਰਤ ਢੰਗਾਂ ਰਾਹੀਂ ਲੋਕਾਂ ਨੂੰ ਵਹਿਮਾਂ ਭਰਮਾਂ ‘ਚੋਂ ਕੱਢ ਕੇ ਸਿੱਧੇ ਰਾਹ ਪਾਇਆ। ਯੂਨੀਵਰਸਿਟੀ ਚਾਂਸਲਰ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਯਤਨਸ਼ੀਲ ਰਹਿਣਾ ਹੋਵੇਗਾ। ਕਿਰਤ ਕਰੋ, ਨਾਮ ਅਤੇ ਵੰਡ ਛਕੋ ਦੇ ਉਪਦੇਸ਼ ਉਤੇ ਚੱਲਦੇ ਹੋਏ ਆਪਣੇ ਜੀਵਨ ਨੂੰ ਰੁਝੇਵਿਆਂ ਵਿਚੋਂ ਕੱਢਕੇ ਅਧਿਆਤਮਿਕਤਾ ਨਾਲ ਵੀ ਜੋੜਨਾ ਹੋਵੇਗਾ। ਇਸ ਤੋਂ ਇਲਾਵਾ ਇਸ ਸੈਮੀਨਾਰ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਵਿਦਿਆਰਥੀਆਂ ਨੂੰ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ।

Comments are closed.

COMING SOON .....


Scroll To Top
11