Wednesday , 3 June 2020
Breaking News
You are here: Home » Religion » ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ‘ਚ ਹੋਵੇਗਾ ਸੂਬਾ ਪੱਧਰੀ ਸਮਾਗਮ

ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਤਿਆਰੀਆਂ ਬਾਰੇ ਮੀਟਿੰਗ

ਜਲੰਧਰ, 5 ਫਰਵਰੀ- ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਹ ਫ਼ੈਸਲਾ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਸ੍ਰੀ ਗੁਰੂ ਰਵਿਦਾਸ ਭਵਨ ਲਿੰਕ ਰੋਡ ਜਲੰਧਰ ਵਿਖੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ ਅਤੇ ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈਆਂ ਮੀਟਿੰਗਾਂ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਕਮੇਟੀਆਂ ਜਿਵੇਂ ਕਿ ਵੈਨਿਊ, ਸਵਾਗਤ, ਪ੍ਰਚਾਰ, ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਉੱਚ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਮੇਟੀਆਂ ਬਣਾਈਆਂ ਗਈਆਂ। ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਇਆ ਜਾਵੇ ਤਾਂ ਜੋ ਸਮਾਗਮ ਵਿੱਚ ਲੋਕ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰ ਸਕਣ ਅਤੇ ਉਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਵਿਧਾਇਕਾਂ ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਭਵਨ ਲਿੰਕ ਰੋਡ ਜਲੰਧਰ ਵਿਖੇ 9 ਫਰਵਰੀ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸ਼ਰਧਾ ਭੇਟ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਅਤੇ ਫਲਸਫੇ ਦਾ ਪ੍ਰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ ਅਤੇ ਭਰਾਤਰੀ ਪਿਆਰ ਨੂੰ ਮਜ਼ਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪਹਿਲ ਕਦਮੀ ਕੀਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਬਬੀਤਾ ਕਲੇਰ, ਡਿਪਟੀ ਕਮਿਸ਼ਨਰ ਪੁਲਿਸ ਨਰੇਸ਼ ਡੋਗਰਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕੁਮਾਰ ਅਤੇ ਪੀ.ਐਸ.ਭੰਡਾਲ, ਸਹਾਇਕ ਕਮਿਸ਼ਨਰ ਪੁਲਿਸ ਐਚ.ਐਸ.ਭੱਲਾ, ਮਾਲ ਅਫ਼ਸਰ ਸ਼ਿਸੂਪਾਲ, ਮਨੋਹਰ ਲਾਲ ਅਤੇ ਵਿਜੈ ਕੁਮਾਰ, ਮੈਡੀਕਲ ਅਫ਼ਸਰ ਡਾ.ਗੁਰਮੀਤ ਕੌਰ ਦੁੱਗਲ ਪ੍ਰਿੰਸੀਪਲ ਆਰ.ਐਲ.ਸੱਲੀ , ਸੋਹਣ ਲਾਲ ਅਤੇ ਹੋਰ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11