Tuesday , 31 March 2020
Breaking News
You are here: Home » PUNJAB NEWS » ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਚੰਡੀਗੜ, 26 ਜਨਵਰੀ :ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪਹਿਰਾਵੇ ਵਿੱਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।

Comments are closed.

COMING SOON .....


Scroll To Top
11