Thursday , 27 June 2019
Breaking News
You are here: Home » PUNJAB NEWS » ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਸ਼ੇਸ਼ ਜਾਂਚ ਟੀਮ ਤੋਂ ਲਾਂਭੇ

ਚੋਣ ਕਮਿਸ਼ਨ ਵੱਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਵਿਸ਼ੇਸ਼ ਜਾਂਚ ਟੀਮ ਤੋਂ ਲਾਂਭੇ

ਸ਼੍ਰੋਮਣੀ ਅਕਾਲੀ ਦਲ (ਬ) ਦੀ ਸ਼ਿਕਾਇਤ ’ਤੇ ਹੋਈ ਕਾਰਵਾਈ

ਚੰਡੀਗੜ੍ਹ, 8 ਅਪ੍ਰੈਲ- ਲੋਕ ਸਭਾ ਚੋਣਾਂ ਦੇ ਮਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਸ਼ਿਕਾਇਤ ’ਤੇ ਫ਼ੈਸਲਾ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਆਈ.ਜੀ. ਅਤੇ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਜਾਂਚ ਟੀਮ ਤੋਂ ਹਟਾ ਦਿਤਾ ਹੈ। ਭਾਰਤੀ ਚੋਣ ਕਮਿਸ਼ਨ ਨੇ ਉਨ੍ਹਾਂ ਸ਼ਾਮ ਪੰਜ ਵਜੇ ਤਕ ਰਿਲੀਵ ਹੋਣ ਦੇ ਆਦੇਸ਼ ਦਿਤੇ।।ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣ ਜ਼ਾਬਤੇ ਨਾਲ ਸਬੰਧਤ ਕੋਈ ਵੀ ਕੰਮ ਨਾ ਸੌਂਪਿਆ ਜਾਵੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵਲੋਂ ਪਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝਲਣਾ ਪੈ ਸਕਦਾ ਹੈ। ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ। ਦਰਅਸਲ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿਚ ਆਈ.ਜੀ.ਪੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅਕਾਲੀ ਦਲ ਵਲੋਂ ਯਤਨ ਕੀਤੇ ਜਾ ਰਹੇ ਸਨ ਕਿ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਸਿਟ ਦੀਆਂ ਸੰਭਾਵੀ ਗਤੀਵਿਧੀਆਂ ਨੂੰ ਬੇਅਸਰ ਕਰਨ ਲਈ ਆਈ.ਜੀ. ’ਤੇ ਨਿਸ਼ਾਨਾ ਸਾਧਿਆ ਜਾਵੇ। ਅਕਾਲੀ ਦਲ ਨੂੰ ਇਸ ਵਿਚ ਸਫ਼ਲਤਾ ਮਿਲੀ ਹੈ।

Comments are closed.

COMING SOON .....


Scroll To Top
11