Monday , 27 January 2020
Breaking News
You are here: Home » PUNJAB NEWS » ਜਗਮੇਲ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪਰਿਵਾਰ ਨੂੰ ਮੁਆਵਜਾ ਲਈ ਬੀਬੀ ਭੱਠਲ ਦੀ ਕੋਠੀ ਅੱਗੇ ਧਰਨਾ ਲਗਾਇਾ

ਜਗਮੇਲ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿਵਾਉਣ ਅਤੇ ਪਰਿਵਾਰ ਨੂੰ ਮੁਆਵਜਾ ਲਈ ਬੀਬੀ ਭੱਠਲ ਦੀ ਕੋਠੀ ਅੱਗੇ ਧਰਨਾ ਲਗਾਇਾ

ਲਹਿਰਾਗਾਗਾ, 18 ਨਵੰਬਰ (ਜਤਿੰਦਰ ਜਲੂਰ)- ਪੰਜਾਬ ਨੂੰ ਦੋ ਦੋ ਮੁੱਖ ਮੰਤਰੀ ਦੇਣ ਵਾਲਾ ਵਿਧਾਨ ਸਭਾ ਹਲਕਾ ਲਹਿਰਾ ਨਜਦੀਕੀ ਪਿੰਡ ਚੰਗਾਲੀਵਾਲਾ ਵਿਖੇ ਇੱਕ ਨੌਜਵਾਨ ਨੂੰ ਤਸੀਹੇ ਦੇ ਕੇ ਮਾਰ ਦੇਣ ਦੀ ਘਟਨਾ ਤੋਂ ਬਾਅਦ ਸਮੁੱਚੇ ਦੇਸ਼ ਅੰਦਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਮ੍ਰਿਤਕ ਦੇ ਪਿੰਡ ਚੰਗਾਲੀਵਾਲਾ ਵਿਖੇ ਵੱਖ ਵੱਖ ਦਲਿਤ ਤੇ ਹੋਰ ਜਥੇਬੰਦੀਆਂ ਵੱਲੋਂ ਮ੍ਰਿਤਕ ਜਗਮੇਲ ਸਿੰਘ ਦੇ ਪਿੰਡ ਚੰਗਾਲੀਵਾਲਾ ਵਿਖੇ ਦਿੱਤੇ ਜਾ ਰਹੇ ਧਰਨੇ ਨੇ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਧਰਨਾਕਾਰੀਆਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਲਾਂਭੇ ਕਰਦਿਆਂ ਪਿੰਡ ਵਿੱਚ ਹੀ ਸਥਿਤ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ਦਾ ਘਿਰਾਓ ਕਰਕੇ ਉੱਥੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ, ਜਦੋਂ ਕਿ ਬੀਬੀ ਰਜਿੰਦਰ ਕੌਰ ਭੱਠਲ ਕੋਠੀ ਦੇ ਵਿੱਚ ਮੌਜੂਦ ਸਨ, ਧਰਨੇ ਨੂੰ ਵੱਖ ਵੱਖ ਦਲਿਤ ਅਤੇ ਹੋਰ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ ,ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ‘ਹਰਿੰਦਰਪਾਲ ਸਿੰਘ ਚੰਦੂਮਾਜਰਾ ‘ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ , ਗੁਲਜਾਰ ਸਿੰਘ ਮੂਣਕ ਹਲਕਾ ਇੰਚਾਰਜ ਦਿੜਬਾ ,ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਸਿੰਗਲਾ ਤੇ ਹੋਰ ਵੱਖ ਵੱਖ ਅਕਾਲੀ ਤੇ ਭਾਜਪਾ ਨੇਤਾਵਾਂ ਨੇ ਧਰਨੇ ਵਿੱਚ ਵਿੱਚ ਪਹੁੰਚ ਕੇ ਜਿੱਥੇ ਪਰਿਵਾਰ ਨੂੰ ਹਰ ਤਰਾਂ ਦੀ ਮਦਦ ਦਾ ਭਰੋਸਾ ਦਿਵਾਇਆ, ਉੱਥੇ ਹੀ ਸੂਬਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੇ ਹੱਥੋਂ ਕਾਨੂੰਨ ਵਿਵਸਥਾ ਨਿਕਲਦੀ ਜਾ ਰਹੀ ਹੈ ,ਸਰਕਾਰ ਸੂਬੇ ਅੰਦਰ ਦਲਿਤ ਅਤੇ ਹੋਰ ਵਰਗਾਂ ਦੀ ਸੁਰੱਖਿਆ ਕਰਨ ਵਿਚ ਨਾ ਕਾਮਯਾਬ ਹੋ ਰਹੀ ਹੈ ,ਇਸ ਲਈ ਇਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ,ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਕੇ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਉਹ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਨਹੀਂ ਰੱਖ ਸਕਦੇ ,ਪ੍ਰੋਫੈਸਰ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਇਸ ਸਬੰਧੀ ਇੱਕ ਕਮੇਟੀ ਬਣਾ ਕੇ ਇਸ ਦੀ ਨਿਰਪੱਖ ਜਾਂਚ ਕਰਕੇ ਪੰਜਾਬ ਸਰਕਾਰ ਵਿਰੁੱਧ ਕੋਈ ਵੀ ਅੰਦੋਲਨ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਅਤੇ ਸੂਬੇ ਅੰਦਰ ਦਲਿਤ ਸਮਾਜ ਦੀ ਸੁਰੱਖਿਆ ਯਕੀਨੀ ਬਣਾਏਗਾ ,ਦੂਜੇ ਪਾਸੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਪਰਿਵਾਰ ਨਾਲ ਪੂਰੀ ਹਮਦਰਦੀ ਜ਼ਾਹਰ ਕਰਦਿਆਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ ਅਤੇ ਘਟਨਾ ਦੀ ਮੈਜਿਸਟਰੇਟੀ ਜਾਂਚ ਦੀ ਮੰਗ ਕੀਤੀ ,ਧਰਨੇ ਨੂੰ ਜ਼ਮੀਨ ਪ੍ਰਾਪਤ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ ,ਮਜ਼ਦੂਰ ਮੁਕਤੀ ਮੋਰਚਾ ਦੇ ਗੋਬਿੰਦ ਸਿੰਘ ਛਾਜਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਧਰਮਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਧਰਮਿੰਦਰ ਸਿੰਘ ਪਿਸ਼ੌਰ, ਪੀਐਸਯੂ ਰੰਧਾਵਾ ਦੇ ਹੁਸ਼ਿਆਰ ਸਿੰਘ, ਨੌਜਵਾਨ ਭਾਰਤ ਸਭਾ ਦੇ ਗੁਰਪ੍ਰੀਤ ਸਿੰਘ ,ਨੌਜਵਾਨ ਭਾਰਤ ਸਭਾ ਪੰਜਾਬ ਦੇ ਪ੍ਰਗਟ ਸਿੰਘ ਕਾਲਾਝਾੜ ,ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਲਖਵਿੰਦਰ ਸਿੰਘ ,ਬਹੁਜਨ ਮੁਕਤੀ ਪਾਰਟੀ ਦੇ ਕਰਨੈਲ ਸਿੰਘ ਨੀਲੋਵਾਲ ,ਨੌਜਵਾਨ ਭਾਰਤ ਸਭਾ ਲਲਕਾਰ ਦੇ ਮਨਜਿੰਦਰ ਸਿੰਘ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

Comments are closed.

COMING SOON .....


Scroll To Top
11